30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਭਾਕਿਯੂ ਏਕਤਾ ਡਕੌਂਦਾ ਵਲੋਂ ਹੜ੍ਹ ਪੀੜਤਾਂ ਨੂੰ ਤੁਰੰਤ ਸਰਕਾਰੀ ਸਹਾਇਤਾ ਪਹੁੰਚਾਉਣ ਦੀ ਮੰਗ

ਅਜੀਤ ਡੈਸਕ 02-09-2025
ਜਗਰਾਉਂ, 1 ਸਤੰਬਰ (ਗੁਰਦੀਪ ਸਿੰਘ ਮਲਕ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਜ਼ਿਲ੍ਹਾ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੀਟਿੰਗ ਵਿਚ ਭਾਰੀ ਬਾਰਿਸ਼ ਅਤੇ ਪੰਜਾਬ ਦੇ ਅੱਠ ਜ਼ਿਲਿ੍ਹਆਂ 'ਚ ਹੜ੍ਹ ਦੀ ਮਾਰ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਲਈ ਮੌਜੂਦਾ ਰਾਜਨੀਤਿਕ ਪ੍ਰਬੰਧ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ | ਉਨ੍ਹਾਂ ਕਿਹਾ ਕਿ ਹਰ ਵਾਰ ਦਰਿਆਵਾਂ ਦੇ ਬੰਨ੍ਹ ਟੁੱਟਣ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ, ਹਰੇ ਚਾਰੇ ਤੇ ਤੂੜੀ ਵਗੈਰਾ ਦਾ ਖ਼ਾਤਮਾ ਹੁੰਦਾ ਹੈ | ਮੀਟਿੰਗ 'ਚ ਹਾਜ਼ਰ ਸਾਰੇ ਅਹੁਦੇਦਾਰਾਂ ਨੇ ਮੰਗ ਕੀਤੀ ਕਿ ਹੜ੍ਹ ਪੀੜ੍ਹਤ ਕਿਸਾਨਾਂ-ਮਜ਼ਦੂਰਾਂ ਦੇ ਸਮੁੱਚੇ ਨੁਕਸਾਨ ਦਾ ਤੁਰੰਤ ਬਣਦਾ ਮੁਆਵਜ਼ਾ ਰਿਲੀਜ਼ ਕੀਤਾ ਜਾਵੇ | ਸਾਰੇ ਕਰਜ਼ੇ ਮੁਆਫ਼ ਕੀਤੇ ਜਾਣ, ਢਹੇ ਘਰਾਂ, ਪਸ਼ੂਆਂ ਤੇ ਮਸ਼ੀਨਰੀ ਦੇ ਨੁਕਸਾਨ ਦਾ ਮੁਆਵਜ਼ਾ ਵੀ ਜਲਦੀ ਜਾਰੀ ਕੀਤਾ ਜਾਵੇ | ਇਸ ਸਮੇਂ ਸੂਬਾ ਮੀਤ ਪ੍ਰਧਾਨ ਅਮਨਦੀਪ ਸਿੰਘ ਲਲਤੋਂ, ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਜ਼ਿਲ੍ਹੇ ਦੀਆਂ ਸਮੂਹ ਇਕਾਈਆਂ ਨੂੰ ਬੇਨਤੀ ਕੀਤੀ ਕਿ ਹੜ੍ਹ ਪੀੜ੍ਹਤ ਇਲਾਕਿਆਂ 'ਚ ਵੱਧ ਤੋਂ ਵੱਧ ਰਾਸ਼ਨ, ਹਰਾ ਚਾਰਾ, ਮੱਕੀ ਦਾ ਆਚਾਰ, ਤੂੜੀ ਵਗੈਰਾ ਭੇਜਣ ਲਈ ਪਹਿਲ ਦੇ ਆਧਾਰ 'ਤੇ ਉਪਰਾਲੇ ਜੁਟਾਏ ਜਾਣ | ਇਸ ਮੀਟਿੰਗ ਵਿਚ ਸੁਖਵਿੰਦਰ ਸਿੰਘ ਹੰਬੜਾਂ, ਰਣਵੀਰ ਸਿੰਘ ਰੁੜਕਾ, ਜਗਦੇਵ ਸਿੰਘ ਬੀਰਮੀ, ਹਰਬੰਸ ਸਿੰਘ ਬੀਰਮੀ, ਅਜੀਤ ਸਿੰਘ ਧਾਂਦਰਾ, ਇੰਦਰਜੀਤ ਸਿੰਘ ਗੋਰਸੀਆਂ, ਗੁਰਤੇਜ ਸਿੰਘ ਅਖਾੜਾ, ਜਗਦੇਵ ਸਿੰਘ ਅਖਾੜਾ ਹਾਜ਼ਰ ਸਨ |
ਪਿਛਲੀ ਖ਼ਬਰ ਭਾਰੀ ਮੀਂਹ ਦੀ ਮੁੜ ਦਸਤਕ ਨੇ ਲੋਕਾਂ ਦੀਆਂ ਚਿੰਤਾਵਾਂ ਵਧਾਈਆਂ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਸ਼ਹੀਦਾਂ ਪਿੰਡ ਸੁਧਾਰ 'ਚ ਕੰਪਿਊਟਰ ਸੈਂਟਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।