26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕੇਂਦਰ ਸਰਕਾਰ ਦੀ ਪੰਜਾਬ ਵੱਲ ਪਿੱਠ ਅਤਿ ਨਿੰਦਣਯੋਗ-ਝੱਜ/ਬਰ੍ਹਮੀ <br/>

ਅਜੀਤ ਡੈਸਕ 03-09-2025
ਜੋਧਾਂ, 2 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਹੜ੍ਹਾਂ ਨਾਲ ਪੰਜਾਬ ਬੁਰੀ ਤਰ੍ਹਾਂ ਝੰਬਿਆ ਗਿਆ ਹੈ, ਫ਼ਸਲਾਂ ਤਬਾਹ ਹੋ ਗਈਆਂ ਹਨ, ਪਸ਼ੂ ਧਨ ਦਾ ਵੱਡਾ ਨੁਕਸਾਨ ਹੋ ਰਿਹਾ ਹੈ, ਹਿਮਾਚਲ ਤੇ ਜੰਮੂ ਕਸ਼ਮੀਰ ਵਿਚ ਵੀ ਵੱਡੀ ਤਬਾਹੀ ਹੋਈ ਤੇ ਹੋ ਰਹੀ ਹੈ | ਅਜਿਹੇ ਭਿਆਨਕ ਸਮੇਂ ਕੇਂਦਰ ਦੀ ਭਾਜਪਾ ਸਰਕਾਰ ਲੋਕਾਂ ਵੱਲ ਪਿੱਠ ਕਰਕੇ ਖੜ੍ਹੀ ਹੈ, ਜਿਵੇਂ ਇਸ ਤਬਾਹੀ ਨਾਲ ਉਸ ਦਾ ਕੋਈ ਵਾਸਤਾ ਹੀ ਨਾ ਹੋਵੇ | ਇਹ ਵਰਤਾਰਾ ਅਤਿ ਨਿੰਦਣਯੋਗ ਅਤੇ ਨਾ ਬਖ਼ਸ਼ਣ ਯੋਗ ਹੈ¢ ਪ੍ਰੈਸ ਨੂੰ ਇਹ ਬਿਆਨ ਜਾਰੀ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਆਲ ਇੰਡੀਆ ਕਿਸਾਨ ਸਭਾ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਜਸਵੀਰ ਝੱਜ ਅਤੇ ਜਨਰਲ ਸਕੱਤਰ ਚਮਕੌਰ ਸਿੰਘ ਬਰ੍ਹਮੀ ਨੇ ਕਿਹਾ ਕਿ ਪੰਜਾਬ ਦੇ ਡੈਮਾਂ 'ਤੇ ਕੇਂਦਰ ਸਰਕਾਰ ਕਾਬਜ਼ ਹੋ ਗਈ ਹੈ, ਪਰ ਪੰਜਾਬ ਦੀ ਔਖੀ ਘੜੀ ਵਿਚ ਅੱਖਾਂ ਮੀਟੀ ਬੈਠੀ ਹੈ | ਜੀ.ਐਸ.ਟੀ. ਰਾਹੀਂ ਸੂਬਿਆਂ ਦੀ ਆਮਦਨ ਦਾ ਵੱਡਾ ਹਿੱਸਾ ਕੇਂਦਰ ਸਰਕਾਰ ਕੋਲ ਚਲਾ ਜਾਂਦਾ ਹੈ, ਕੇਂਦਰੀ ਭਾਜਪਾ ਸਰਕਾਰ ਕੋਲ ਵੱਡੇ ਫ਼ੰਡ ਪਏ ਹਨ, ਪਰ ਸਰਕਾਰ ਵਲੋਂ ਕੇਂਦਰੀ ਕੋਟੇ ਵਿਚੋਂ ਇਸ ਤ੍ਰਾਸਦੀ ਸਮੇਂ ਕੁੱਝ ਵੀ ਨਹੀਂ ਕੀਤਾ ਜਾ ਰਿਹਾ | ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਤੇ ਹੋਰ ਪੀੜਤ ਲੋਕ ਮੁੜ ਉੱਠ ਖਲੋਣਗੇ ਪਰ ਕੇਂਦਰ ਸਰਕਾਰ ਦਾ ਜ਼ਾਲਮਾਨਾ ਰਵੱਈਆ ਕਦੇ ਨਹੀਂ ਭੁਲਾਉਣਗੇ |

ਪਿਛਲੀ ਖ਼ਬਰ ਕੈਪਟਨ ਸੰਧੂ ਨੇ ਵਲੀਪੁਰ ਕਲਾਂ ਵਿਖੇ ਸਤਲੁਜ ਦਰਿਆ ਤੇ ਬੁੱਢੇ ਦਰਿਆ ਦਾ ਕੀਤਾ ਦੌਰਾ ਅਗਲੀ ਖ਼ਬਰ ਸ੍ਰੀ ਗਣੇਸ਼ ਦਾ ਪੰਜਵਾਂ ਮਹਾਂਉਤਸ਼ਵ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।