31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਗੁਰਦੁਆਰਾ ਬਾਉਲੀ ਸਾਹਿਬ ਵਿਖੇ ਮੱਸਿਆ ਦਾ ਦਿਹਾੜਾਮਨਾਇਆ

ਅਜੀਤ ਡੈਸਕ 22-09-2025
ਸਿੱਧਵਾਂ ਬੇਟ, 21 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਸੋਢੀਵਾਲ ਦੇ ਬਾਹਰਵਾਰ ਪਹਿਲੀ ਅਤੇ ਛੇਵੀਂ ਪਾਤਿਸ਼ਾਹੀ ਦੀ ਚਰਨਛੋਹ ਗੁਰਦੁਆਰਾ ਬਾਉਲੀ ਸਾਹਿਬ ਸੋਢੀਵਾਲ (ਗਿੱਦੜਵਿੰਡੀ) ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਗਿਆ | ਸ੍ਰੀ ਅਖੰਡ ਪਾਠਾਂ ਦੇ ਭੋਗ ਪੈਣ ਉਪਰੰਤ ਖੁੱਲ੍ਹੇ ਪੰਡਾਲ 'ਚ ਧਾਰਮਿਕ ਦੀਵਾਨ ਸਜਾਏ ਗਏ | ਜਿਨ੍ਹਾਂ ਵਿਚ ਰਾਗੀ ਜਥਾ ਭਾਈ ਮੁਹੱਬਤਪ੍ਰੀਤ ਸਿੰਘ ਲੀਲਾਂ ਮੇਘ ਸਿੰਘ ਅਤੇ ਮੁੱਖ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਜੁੜੀਆਂ ਸੰਗਤਾਂ ਨੂੰ ਕਥਾ-ਕੀਰਤਨ ਅਤੇ ਵਿਚਾਰਾਂ ਰਾਹੀਂ ਸਿੱਖੀ ਨਾਲ ਜੋੜਨ ਦਾ ਉਪਰਾਲਾ ਕੀਤਾ ਅਤੇ ਸੰਗਤਾਂ ਨੂੰ ਸ਼ਬਦ ਗੁਰੂ ਸਾਹਿਬ 'ਸ੍ਰੀ ਗੁਰੂ ਗ੍ਰੰਥ ਸਾਹਿਬ ਜੀ' ਦਾ ਪੂਰਾ ਸਤਿਕਾਰ ਕਰਨ ਅਤੇ ਗੁਰੂਆਂ ਵਲੋਂ ਦਰਸਾਏ ਮਾਰਗ ਦੇ ਪਾਂਧੀ ਬਣਨ ਦੀ ਅਪੀਲ ਕੀਤੀ | ਇਸ ਮੌਕੇ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਕਰਨ ਲਈ ਬਣਾਏ ਗਏ ਗੁਰੂ ਹਰਿਗੋਬਿੰਦ ਸਾਹਿਬ ਟਰੱਸਟ ਦੇ ਪ੍ਰਧਾਨ ਭਾਈ ਜਗਰਾਜ ਸਿੰਘ ਜਨੇਤਪੁਰਾ ਅਤੇ ਸੈਕਟਰੀ ਭਾਈ ਤੇਜਿੰਦਰ ਸਿੰਘ ਲੋਧੀਵਾਲ ਨੇ ਮੱਸਿਆ ਦੇ ਦਿਹਾੜੇ 'ਤੇ ਸ਼ਾਮਿਲ ਹੋਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਇਸ ਪਵਿੱਤਰ ਅਸਥਾਨ ਦੇ ਮੋਢੀ ਸੱਚਖੰਡ ਵਾਸੀ ਸੰਤ ਹਰਨੇਕ ਸਿੰਘ ਦੀ 7ਵੀਂ ਸਾਲਾਨਾ ਬਰਸੀ ਪਹਿਲੀ ਅਕਤੂਬਰ, ਦਿਨ ਬੁੱਧਵਾਰ ਨੂੰ ਸ਼ਰਧਾਪੂਰਵਕ ਮਨਾਈ ਜਾਵੇਗੀ | ਇਸ ਮੌਕੇ ਭਾਈ ਗੁਰਮੁਖ ਸਿੰਘ ਸੇਖਦੌਲਤ, ਕਰਮਜੀਤ ਸਿੰਘ ਜਨੇਤਪੁਰਾ, ਸ਼ਮਸ਼ੇਰ ਸਿੰਘ, ਕੁਲਵਿੰਦਰ ਸਿੰਘ, ਕੁਲਦੀਪ ਸਿੰਘ, ਸਰਪੰਚ ਚਰਨ ਸਿੰਘ ਸੋਢੀਵਾਲ, ਸਾਬਾਕ ਸਰਪੰਚ ਕੁਲਦੀਪ ਸਿੰਘ ਗਿੱਲ ਗਿੱਦੜਵਿੰਡੀ, ਜਸਵੰਤ ਸਿੰਘ ਮਲਸੀਹਾਂ, ਕੈਪਟਨ ਸੁਖਚੈਣ ਸਿੰਘ ਜਨੇਤਪੁਰਾ, ਜਗਦੀਸ ਸਿੰਘ, ਜਗਜੀਤ ਸਿੰਘ, ਸਾਬਕਾ ਸਰਪੰਚ ਕਰਨੈਲ ਸਿੰਘ ਜਨੇਤਪੁਰਾ, ਬਚਿੱਤਰ ਸਿੰਘ, ਹਰਜੀਤ ਸਿੰਘ, ਕੁਲਦੀਪ ਸਿੰਘ, ਜਗਮੋਹਨ ਸਿੰਘ, ਨਿਰਭੈ ਸਿੰਘ, ਆਤਮਾ ਸਿੰਘ, ਦਵਿੰਦਰ ਸਿੰਘ ਸਮੇਤ ਹੋਰ ਸੰਗਤਾਂ ਨੇ ਹਾਜ਼ਰੀ ਭਰ ਕੇ ਸੇਵਾ ਦੇ ਇਸ ਕੁੰਭ 'ਚ ਆਪਣਾ ਬਣਦਾ ਯੋਗਦਾਨ ਪਾਇਆ |
ਪਿਛਲੀ ਖ਼ਬਰ ਭਗਵੰਤ ਮਾਨ ਦੀ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਬੁਰ੍ਹੀ ਤਰ੍ਹਾਂ ਫੇਲ੍ਹ-ਜਥੇਦਾਰ ਚਕਰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜ ਗਿੱਲ ਦੀ ਬਲਾਕ ਜਗਰਾਉਂ ਦੀ ਇਕੱਤਰਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।