29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਦਿਉਲ ਤੇ ਛੱਜਾਵਾਲ ਵਲੋਂ ਸਕੂਲ 'ਚ ਨਵੀਂ ਬਣੀ ਸਟੇਜ ਦਾ ਉਦਘਾਟਨ

ਅਜੀਤ ਡੈਸਕ 16-10-2025
ਚੌਂਕੀਮਾਨ, 15 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸਰਦਾਰ ਬੱਗਾ ਸਿੰਘ ਪਬਲਿਕ ਸਕੂਲ ਛੱਜਾਵਾਲ ਵਿਖੇ ਨਵੀਂ ਬਣੀ ਸਟੇਜ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਕੋਰ ਕਮੇਟੀ ਮੈਂਬਰ ਜਸਕਰਨ ਸਿੰਘ ਦਿਉਲ ਨੇ ਕੀਤਾ | ਇਸ ਮੌਕੇ ਜਸਕਰਨ ਸਿੰਘ ਦਿਉਲ ਦਾ ਸਕੂਲ ਪੁੱਜਣ 'ਤੇ ਸਰਦਾਰ ਬੱਗਾ ਸਿੰਘ ਐਜੂਕੇਸ਼ਨਲ ਸੁਸਾਇਟੀ ਤੇ ਸਕੂਲ ਸਟਾਫ਼ ਵਲੋਂ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਸਵਰਨ ਸਿੰਘ ਛੱਜਾਵਾਲ ਨੇ ਦੱਸਿਆ ਕਿ ਸਕੂਲ ਵਿਚ ਸਟੇਜ਼ ਬਣਾਉਣ ਲਈ ਜਸਕਰਨ ਸਿੰਘ ਦਿਉਲ ਵਲੋਂ ਵੱਡਾ ਸਹਿਯੋਗ ਦਿੱਤਾ ਗਿਆ ਹੈ ਤੇ ਨਵੀਂ ਸਟੇਜ਼ ਬਣਨ ਦੇ ਨਾਲ ਬੱਚਿਆਂ ਨੂੰ ਸਵੇਰ ਦੀ ਸਭਾ ਦੇ ਨਾਲ ਸਕੂਲ ਵਿਚ ਕਰਵਾਈਆਂ ਜਾਦੀਆਂ ਸੱਭਿਆਚਾਰਕ ਗਤੀਵਿਧੀਆਂ ਕਰਨ ਵਿਚ ਮੁਸ਼ਕਿਲ ਨਹੀਂ ਆਵੇਗੀ ਤੇ ਉਨ੍ਹਾਂ ਨੇ ਸਰਦਾਰ ਬੱਗਾ ਸਿੰਘ ਐਜੂਕੇਸਨਲ ਸੁਸਾਇਟੀ ਤੇ ਸਕੂਲ ਸਟਾਫ਼ ਵਲੋਂ ਜਸਕਰਨ ਸਿੰਘ ਦਿਉਲ ਦਾ ਧੰਨਵਾਦ ਕੀਤਾ | ਇਸ ਮੌਕੇ ਜਸਕਰਨ ਸਿੰਘ ਦਿਉਲ ਨੇ ਕਿਹਾ ਕਿ ਸਰਦਾਰ ਬੱਗਾ ਸਿੰਘ ਐਜੂਕੇਸਨਲ ਸੁਸਾਇਟੀ ਵਲੋਂ ਬਹੁਤ ਵਧੀਆ ਢੰਗ ਨਾਲ ਸਕੂਲ ਚਲਾ ਕੇ ਬੱਚਿਆ ਨੂੰ ਵਧੀਆਂ ਮਾਹੌਲ ਦਿੱਤਾ ਜਾ ਰਿਹਾ ਹੈ ਤੇ ਬੱਚਿਆਂ ਨੂੰ ਹਰ ਖੇਤਰ ਵਿਚ ਸਖ਼ਤ ਮਿਹਨਤ ਕਰਵਾਈ ਜਾ ਰਹੀ ਹੈ | ਉਨ੍ਹਾਂ ਨੇ ਸਕੂਲ ਨੂੰ ਹਰਿਆ ਭਰਿਆ ਤੇ ਸਾਫ਼ ਸੁਥਰਾ ਰੱਖਣ ਲਈ ਸਰਦਾਰ ਬੱਗਾ ਸਿੰਘ ਐਜੂਕੇਸ਼ਨਲ ਸੁਸਾਇਟੀ ਤੇ ਸਕੂਲ ਸਟਾਫ਼ ਦੀ ਸ਼ਲਾਘਾ ਵੀ ਕੀਤੀ | ਇਸ ਮੌਕੇ ਪ੍ਰਧਾਨ ਆਤਮਾ ਸਿੰਘ ਜਵੰਦਾ, ਵਾਈਸ ਪ੍ਰਧਾਨ ਕੁਲਦੀਪ ਸਿੰਘ ਚਾਹਲ, ਮਨਜਿੰਦਰ ਸਿੰਘ ਜਵੰਦਾ, ਹਰਭਜਨ ਸਿੰਘ ਚਾਹਲ, ਸਰਬਜੀਤ ਸਿੰਘ ਢੇਸੀ, ਅਮਰਜੀਤ ਸਿੰਘ ਜਵੰਦਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਵਾਮੀ ਰੂਪ ਚੰਦ ਜੈਨ ਸਕੂਲ ਦੇ ਵਿਦਿਆਰਥੀਆਂ ਨੇ ਹਾਸਿਲ ਕੀਤੀਆਂ ਪੁਜੀਸ਼ਨਾਂ ਅਗਲੀ ਖ਼ਬਰ ਗੁਰੂ ਨਾਨਕ ਸਕੂਲ ਦੇ ਅਥਲੀਟਾਂ ਨੇ ਲੁਧਿਆਣਾ ਜ਼ਿਲ੍ਹੇ 'ਚ ਜਿੱਤ ਦਰਜ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।