29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਸਰਹੱਦੀ ਖ਼ੇਤਰ ਦੇ ਸਕੂਲੀ ਵਿਦਿਆਰਥੀਆਂ ਨੂੰ ਬੂਟ-ਜੁਰਾਬਾਂ ਵੰਡੀਆਂ

ਅਜੀਤ ਡੈਸਕ 16-10-2025
ਜਗਰਾਉਂ, 15 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਦੋਨਾਂ ਨਾਨਕਾ, ਤੇਜ਼ਾ ਰੋਹੇਲਾ ਅਤੇ ਰੇਤੇ ਵਾਲੀ ਭੈਣੀ ਦੇ ਪ੍ਰਾਇਮਰੀ ਸਕੂਲਾਂ ਦੇ ਲੱਗਭਗ ਪੰਜ ਸੌ ਪਚਾਸੀ ਲੋੜਵੰਦ ਵਿਦਿਆਰਥੀਆਂ ਨੂੰ ਮਾਤਾ ਪਾਰਬਤੀ ਦੇਵੀ ਐਜੂਕੇਸ਼ਨ ਟਰੱਸਟ ਨੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਮੁਕਤਸਰ ਦੇ ਸਹਿਯੋਗ ਨਾਲ ਬੂਟ ਅਤੇ ਜੁਰਾਬਾਂ ਦੀ ਵੰਡ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਬੁਲਾਰੇ ਸਾਬਕਾ ਅਧਿਆਪਕ ਆਗੂ ਜੋਗਿੰਦਰ ਆਜ਼ਾਦ ਨੇ ਦੱਸਿਆ ਕਿ ਬੇਸ਼ੱਕ ਹੜ੍ਹਾਂ ਮਾਰੇ ਲੋਕਾਂ ਦੇ ਨੁਕਸਾਨ ਦੀ ਪੂਰੀ ਭਰਪਾਈ ਤਾਂ ਨਹੀਂ ਕੀਤੀ ਜਾ ਸਕਦੀ ਪ੍ਰੰਤੂ ਟਰੱਸਟ ਵਲੋਂ ਵਿਦਿਆਰਥੀਆਂ ਦੀ ਮੁਢਲੀ ਲੋੜ ਨੂੰ ਮੁੱਖ ਰੱਖਦਿਆਂ ਪਹਿਲੀ ਕਿਸ਼ਤ ਵਜੋਂ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੂਟ ਜੁਰਾਬਾਂ ਦਿੱਤੀਆਂ ਗਈਆਂ ਹਨ | ਇਸ ਉਪਰੰਤ ਹੋਰ ਹੜ੍ਹਾਂ ਦੀ ਮਾਰ ਹੇਠ ਆਏ ਸਕੂਲਾਂ 'ਚ ਜਰਸੀਆਂ (ਸਵੈਟਰ) ਵੰਡੀਆਂ ਜਾਣਗੀਆਂ | ਇਸ ਮੌਕੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ, ਤਰਕਸ਼ੀਲ ਸੁਸਾਇਟੀ ਦੇ ਸੂਬਾ ਆਗੂ ਰਾਮ ਸਵਰਨ ਲੱਖੇਵਾਲੀ, ਲੁਧਿਆਣਾ ਦੇ ਜਿਲ੍ਹਾ ਕਮੇਟੀ ਮੈਂਬਰ ਹਰਦੀਪ ਸਿੰਘ ਰਸੂਲਪੁਰ, ਅਧਿਆਪਕ ਆਗੂ ਮੰਗਾ ਅਜ਼ਾਦ, ਪੈਨਸ਼ਨਰ ਫਰੰਟ ਜਗਰਾਉਂ ਦੇ ਆਗੂ ਅਸ਼ੋਕ ਭੰਡਾਰੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨਾਂ ਵਲੋਂ ਵੱਧ ਤੁਲਾਈ ਰੌਲੇ 'ਤੇ ਸੈਕਟਰੀ ਵਲੋਂ ਮੰਡੀ ਫੜ੍ਹਾਂ 'ਚ ਕੰਡਿਆਂ ਦੀ ਚੈਕਿੰਗ ਅਗਲੀ ਖ਼ਬਰ ਐੱਸ.ਜੀ.ਜੀ. ਸਕੂਲ 'ਚ ਇੰਟਰ ਹਾਊਸ ਗਣਿਤ ਦੇ ਕੁਇਜ਼ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।