29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਡੀ.ਏ.ਪੀ. ਖਾਦ ਦੀ ਘਾਟ ਕਾਰਨ ਕਿਸਾਨ ਚਿੰਤਤ, ਸਰਕਾਰਾਂ ਨੇ ਚੁੱਪ ਧਾਰੀ

ਅਜੀਤ ਡੈਸਕ 16-10-2025
ਰਾਏਕੋਟ, 15 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਪੰਜਾਬ 'ਚ ਪਿੰਡਾਂ ਦੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਅਤੇ ਖਾਦ ਡੀਲਰਾਂ ਕੋਲ ਡੀ.ਏ.ਪੀ ਖਾਦ ਦੀ ਕਿੱਲਤ ਕਾਰਨ ਕਣਕ ਤੇ ਆਲੂਆਂ ਦੀ ਬਿਜਾਈ ਨੂੰ ਲੈ ਕੇ ਕਿਸਾਨ ਚਿੰਤਾ ਵਿਚ ਡੁੱਬੇ ਨਜ਼ਰ ਆ ਰਹੇ ਹਨ | ਇਸ ਮਾਮਲੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੁਰਮੇਲ ਸਿੰਘ ਗਰੇਵਾਲ ਪ੍ਰਧਾਨ ਸਰਕਲ ਆਂਡਲੂ ਸ਼੍ਰੋਮਣੀ ਅਕਾਲੀ ਦਲ ਅਤੇ ਪਿ੍ਤਪਾਲ ਸਿੰਘ ਬਾਗਾ ਭੈਣੀ ਦਰੇੜਾ ਨੇ ਆਖਿਆ ਕਿ ਕੇਂਦਰ ਤੇ ਸੂਬਾ ਸਰਕਾਰ ਦਾ ਕਿਸਾਨੀ ਪ੍ਰਤੀ ਬਿਲਕੁੱਲ ਧਿਆਨ ਨਾ ਦਿੱਤੇ ਜਾਣ ਕਾਰਨ ਕਿਸਾਨਾਂ ਨੂੰ ਹਰ ਵਾਰ ਖਾਦਾਂ ਦੀ ਪ੍ਰਾਪਤੀ ਲਈ ਖੱਜਲ-ਖੁਆਰ ਹੋਣਾ ਪੈਂਦਾ ਹੈ | ਉਨ੍ਹਾਂ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਿਸਾਨਾਂ ਵਲੋਂ ਕਣਕ ਤੇ ਆਲੂਆਂ ਦੀ ਬਿਜਾਈ ਕੀਤੀ ਜਾਣੀ ਹੈ ਪ੍ਰੰਤੂ ਸਹਿਕਾਰੀ ਸਭਾਵਾਂ ਵਲੋਂ ਕਿਸਾਨਾਂ ਨੂੰ ਲੋੜ ਤੋਂ ਕਾਫੀ ਘੱਟ ਮਾਤਰਾ ਵਿਚ ਹੀ ਡੀ.ਏ.ਪੀ. ਦਿੱਤਾ ਜਾ ਰਿਹਾ ਹੈ, ਜਿਸ ਨਾਲ ਜਿੱਥੇ ਕਿਸਾਨ ਭਾਈਚਾਰੇ ਦੀ ਖੱਜਲ-ਖੁਆਰੀ ਵਧੀ ਹੈ | ਉਨ੍ਹਾਂ ਕਿਹਾ ਕਿ ਜੇਕਰ ਜਲਦ ਇਸ ਕਿੱਲਤ ਨੂੰ ਦੂਰ ਨਾ ਕੀਤਾ ਗਿਆ ਤਾਂ ਕਣਕ ਤੇ ਆਲੂ ਦੀ ਬਿਜਾਈ 'ਤੇ ਬੁਰਾ ਪ੍ਰਭਾਵ ਪੈਣ ਦੇ ਆਸਾਰ ਹਨ | ਇਸ ਲਈ ਸਰਕਾਰ ਫੌਰੀ ਤੌਰ 'ਤੇ ਸਹਿਕਾਰੀ ਸਭਾਵਾਂ ਅਤੇ ਖਾਦ ਡੀਲਰਾਂ ਨੂੰ ਵੱਡੀ ਪੱਧਰ 'ਤੇ ਡੀਏਪੀ ਖਾਦ ਦਾ ਸਟਾਕ ਜਾਰੀ ਕਰੇ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਖਾਦ ਮੁਹੱਈਆ ਕਰਵਾਈ ਜਾ ਸਕੇ |
ਪਿਛਲੀ ਖ਼ਬਰ ਨਾਜਾਇਜ਼ ਅਸਲ੍ਹੇ ਤੇ ਜ਼ਿੰਦਾ ਕਾਰਤੂਸ ਸਮੇਤ ਇਕ ਕਾਬੂ ਅਗਲੀ ਖ਼ਬਰ ਨੰਬਰਦਾਰ ਬੂਟਾ ਸਿੰਘ ਵਲੀਪੁਰ ਕਲਾਂ ਨਮਿਤ ਸ਼ਰਧਾਂਜਲੀ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।