ਜਗਰਾਉਂ, 15 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਸਰਕਾਰੀ ਹੋਮਿਓਪੈਥਿਕ ਪੈਨਸ਼ਨਰਜ ਯੂਨੀਅਨ ਪੰਜਾਬ ਦੀ ਜਨਰਲ ਬਾਡੀ ਦੀ ਮੀਟਿੰਗ ਸੂਬਾ ਪ੍ਰਧਾਨ ਜਸਵੰਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਮਸ਼ੇਰ ਸਿੰਘ ਬਾਵਾ ਜਨਰਲ ਸਕੱਤਰ ਨੇ ਦੱਸਿਆ ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਪੰਜਾਬ ਦੇ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਬਹਾਲੀ ਕਰਨ ਸਬੰਧੀ, ਏ.ਸੀ.ਪੀ ਸਕੀਮ ਲਾਗੂ ਕਰਨ ਦੀ ਮੰਗ ਕੀਤੀ ਗਈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਮਹਿੰਗਾਈ ਨੂੰ ਮੁੱਖ ਰੱਖਦੇ ਹੋਏ ਆਪਣੇ ਕਰਮਚਾਰੀਆਂ ਨੂੰ ਇਕ ਅਕਤੂਬਰ 2025 ਤੋਂ 3 ਪ੍ਰਤੀਸ਼ਤ ਡੀ.ਏ. ਦੇ ਦਿੱਤਾ ਹੈ, ਪੰਜਾਬ ਸਰਕਾਰ ਦੇ ਕਰਮਚਾਰੀ ਅਜੇ ਵੀ 42 ਪ੍ਰਤੀਸ਼ਤ ਡੀ.ਏ. ਨਾਲ ਗੁਜਾਰਾ ਕਰ ਰਹੇ ਹਨ, ਜੋ ਕਿ ਕੇਂਦਰ ਸਰਕਾਰ ਤੋਂ 16 ਪ੍ਰਤੀਸ਼ਤ ਘੱਟ ਹੈ | ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ ਸਾਲ ਲਗਾਤਾਰ ਸੰਘਰਸ਼ ਤੋਂ ਬਾਅਦ ਪੰਜਾਬ ਸਰਕਾਰ ਨੇ 4 ਪ੍ਰਤੀਸ਼ਤ ਡੀ.ਏ. ਦੇਣ ਦਾ ਐਲਾਨ ਕੀਤਾ ਸੀ, ਇਸ ਵਾਰ ਉਸ ਦੀ ਉਮੀਦ ਨਹੀਂ ਲੱਗਦੀ | ਵੱਧਦੀ ਹੋਈ ਮਹਿੰਗਾਈ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਰਹਿੰਦੀਆਂ ਹੋਈਆ ਡੀ.ਏ ਦੀਆਂ ਕਿਸ਼ਤਾਂ ਜਾਰੀ ਕਰੇ | ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਕੈਸ਼ ਲੈੱਸ ਹੈਲਥ ਸਕੀਮ ਲਾਗੂ ਕੀਤੀ ਜਾਵੇ | ਇਸ ਮੌਕੇ ਜਸਮੇਲ ਸਿੰਘ ਢੰਡੇ, ਚਰਨ ਸਿੰਘ ਖਹਿਰਾ, ਨਾਇਬ ਸਿੰਘ ਢੰਡੇ, ਜਤਿੰਦਰ ਸਿੰਘ ਜਲੰਧਰ, ਬਹਾਦਰ ਸਿੰਘ, ਸ਼ਲਿੰਦਰ ਸਿੰਘ ਈਸੜੂ ਆਦਿ ਹਾਜ਼ਰ ਸਨ |