29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਸਰਕਾਰ ਸਮੁੱਚੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਚਨਬੱਧ- ਵਿਧਾਇਕ ਠੇਕੇਦਾਰ

ਅਜੀਤ ਡੈਸਕ 16-10-2025
ਗੁਰੂਸਰ ਸੁਧਾਰ, 15 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ 'ਆਪ' ਸਰਕਾਰ ਸੂਬੇ ਦੇ ਪਿੰਡਾਂ, ਸ਼ਹਿਰਾਂ ਦੇ ਸਰਬਪੱਖੀ ਵਿਕਾਸ ਸਮੇਤ ਬੁਨਿਆਦੀ ਢਾਂਚੇ ਨੂੰ ਦਰੁਸਤ ਕਰਨ ਲਈ ਵਚਨਬੱਧ ਹੈ | ਉਨ੍ਹਾਂ ਇਹ ਪ੍ਰਗਟਾਵਾ ਅੱਜ ਸੁਧਾਰ (ਪੱਤੀ ਗਿੱਲ) ਵਿਖੇ ਸੁਧਾਰ ਤੋਂ ਤੁਗਲ, ਜੱਸੋਵਾਲ ਤੇ ਪਹੁੰਚ ਮਾਰਗ ਅਕਾਲਗੜ੍ਹ ਤੱਕ ਕਰੀਬ 12 ਕਿਲੋਮੀਟਰ ਦੀ ਲੰਬਾਈ ਵਾਲੀਆਂ ਸੜਕਾਂ ਨੂੰ ਨਵਾਂ ਬਣਾਉਣ ਤੇ ਰਿਪੇਅਰ ਕਰਨ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਮੰਡੀਕਰਨ ਬੋਰਡ ਵਲੋਂ ਬਣਾਈਆਂ ਜਾਣ ਵਾਲੀਆਂ ਸੜਕਾਂ ਦਾ ਕੰਮ ਤੈਅ ਸਮੇਂ ਅੰਦਰ ਪੂਰਾ ਕਰਵਾਇਆ ਜਾਵੇਗਾ | ਸਰਪੰਚ ਹਰਜਿੰਦਰ ਕੌਰ ਗਿੱਲ ਦੀ ਅਗਵਾਈ ਹੇਠ ਸਮੂਹ ਪੰਚਾਇਤ ਮੈਂਬਰਾਂ ਤੇ ਪਤਵੰਤਿਆਂ ਵਲੋਂ ਇਸ ਮੌਕੇ ਵਿਧਾਇਕ ਠੇਕੇਦਾਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ ਵਿਧਾਇਕ ਹਾਕਮ ਸਿੰਘ ਠੇਕੇਦਾਰ, ਸਰਪੰਚ ਹਰਜਿੰਦਰ ਕੌਰ ਗਿੱਲ, ਬਲਾਕ ਪ੍ਰਧਾਨ ਰਮੇਸ਼ ਜੈਨ, ਪ੍ਰਧਾਨ ਚਰਨਜੀਤ ਸਿੰਘ ਗਿੱਲ, ਪ੍ਰਧਾਨ ਹਰਮੇਲ ਸਿੰਘ ਗਿੱਲ, ਪ੍ਰਧਾਨ ਹਰਿੰਦਰਪਾਲ ਲਾਲੀ, ਜਥੇਦਾਰ ਇੰਦਰਜੀਤ ਸਿੰਘ ਗਿੱਲ, ਅਵਤਾਰ ਸਿੰਘ ਗਿੱਲ, ਸੁਖਜੰਤ ਸਿੰਘ ਗਿੱਲ, ਪੰਚ ਕਰਮਜੀਤ ਕੌਰ ਗਰੇਵਾਲ, ਜਗਦੀਸ਼ ਕੌਰ ਗਿੱਲ, ਕੁਲਦੀਪ ਕੌਰ, ਗੁਰਵਿੰਦਰ ਕੌਰ, ਰਛਪਾਲ ਸਿੰਘ ਮਾਹਣੀ, ਸੁਰਿੰਦਰ ਸਿੰਘ, ਕੁਲਦੀਪ ਸਿੰਘ, ਇਕਬਾਲ ਸਿੰਘ, ਜਤਿੰਦਰ ਸਿੰਘ ਤਿੰਦੀ (ਸਾਰੇ ਪੰਚ), ਹਰਮਿੰਦਰ ਸਿੰਘ ਬਿੰਦਰ, ਅਵਨਿੰਦਰ ਸਿੰਘ ਕਾਕਾ, ਕਰਮਜੀਤ ਸਿੰਘ, ਜੀਤੂ ਸੁਧਾਰ, ਨੰਬਰਦਾਰ ਅਮਨਦੀਪ ਸਿੰਘ, ਚੇਅਰਮੈਨ ਹਰਨੇਕ ਸਿੰਘ ਸੇਖੋਂ, ਯੂਥ ਵਿੰਗ ਪ੍ਰਧਾਨ ਹਰਸ਼ ਜੈਨ, ਜ਼ਿਲ੍ਹਾ ਜੁਆਇੰਟ ਸਕੱਤਰ ਪਰਮਿੰਦਰ ਰੱਤੋਵਾਲ, ਸਰਪੰਚ ਹਰਮੇਲ ਸਿੰਘ ਧਾਲੀਵਾਲ, ਪ੍ਰਧਾਨ ਰਜਿੰਦਰ ਸਿੰਘ ਧਾਲੀਵਾਲ ਆਦਿ ਸਮੇਤ ਹੋਰ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਵਲੋਂ ਸਕੂਲ ਭੂੰਦੜੀ 'ਚ ਵੱਖ-ਵੱਖ ਮੁਕਾਬਲੇ ਕਰਵਾਏ • ਕਿਸਾਨਾਂ ਨੂੰ ਝੋਨੇ ਦੀ ਪਰਾਲੀ... ਅਗਲੀ ਖ਼ਬਰ ਸਰਕਾਰੀ ਹੋਮਿਓਪੈਥਿਕ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।