29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਸੀ.ਐੱਚ.ਸੀ. ਹਠੂਰ ਵਿਖੇ ਹੱਡੀਆਂ ਦੇ ਮਾਹਿਰ ਡਾਕਟਰ ਦੀ ਹੋਈ ਨਿਯੁਕਤੀ

ਅਜੀਤ ਡੈਸਕ 16-10-2025
ਹਠੂਰ, 15 ਅਕਤੂਬਰ (ਜਸਵਿੰਦਰ ਸਿੰਘ ਛਿੰਦਾ)-ਜਦੋਂ ਦੇ ਡਾ. ਅਮਨ ਸ਼ਰਮਾ ਸੀ.ਐੱਚ.ਓ. ਹਠੂਰ ਦੇ ਐੱਸ.ਐੱਮ.ਓ. ਨਿਯੁਕਤ ਹੋਏ ਹਨ, ਉਦੋਂ ਤੋਂ ਹਸਪਤਾਲ ਵਿਖੇ ਮਰੀਜ਼ਾਂ ਨੂੰ ਹਰ ਪੱਖੋਂ ਸਹੂਲਤ ਦੇਣ ਦੇ ਉਪਰਾਲੇ ਤੇਜ਼ ਹੋ ਗਏ ਹਨ | ਐੱਸ.ਐੱਮ.ਓ. ਡਾ. ਅਮਨ ਸ਼ਰਮਾ ਨੇ 'ਅਜੀਤ' ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ.ਐੱਚ.ਸੀ. ਹਠੂਰ ਵਿਖੇ ਪਹਿਲਾਂ ਹੱਡੀਆਂ ਦੇ ਮਾਹਿਰ ਡਾਕਟਰ ਦੀ ਅਸਾਮੀ ਖਾਲੀ ਪਈ ਸੀ | ਜਿਸ 'ਤੇ ਉਨ੍ਹਾਂ ਨੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਬੇਨਤੀ ਕੀਤੀ | ਉਨ੍ਹਾਂ ਨੇ ਤੁਰੰਤ ਦਖ਼ਲ ਦਿੰਦਿਆਂ ਡਾ. ਅਮਨ ਗੋਇਲ ਨੂੰ ਇੱਥੇ ਨਿਯੁਕਤ ਕਰਵਾ ਦਿੱਤਾ ਹੈ ਅਤੇ ਉਹ ਇਥੇ ਹਾਜ਼ਰੀ ਦੇਣ ਲੱਗੇ ਹਨ | ਉਨ੍ਹਾਂ ਦੱਸਿਆ ਕਿ ਹੱਡੀਆਂ ਦੇ ਮਾਹਿਰ ਡਾਕਟਰ ਡਾ. ਅਮਨ ਗੋਇਲ ਇੱਥੇ ਹਫ਼ਤੇ ਵਿਚ ਦੋ ਦਿਨ ਮੰਗਲਵਾਰ ਤੇ ਵੀਰਵਾਰ ਡਿਊਟੀ 'ਤੇ ਹਾਜ਼ਰ ਰਿਹਾ ਕਰਨਗੇ | ਉਨ੍ਹਾਂ ਇਹ ਵੀ ਦੱਸਿਆ ਕਿ ਹਠੂਰ ਵਿਖੇ ਡਿਜ਼ੀਟਲ ਐਕਸਰੇ ਮਸ਼ੀਨ ਦੀ ਸਹੂਲਤ ਵੀ ਹੈ | ਉਨ੍ਹਾਂ ਨੇ ਹਲਕਾ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ, ਸਿਵਲ ਸਰਜਨ ਲੁਧਿਆਣਾ ਡਾ. ਰਮਨਦੀਪ ਕੌਰ ਆਹਲੂਵਾਲੀਆ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਡਾ. ਪਿ੍ੰਸ ਜਨਾਗਿਲ, ਨਰਸਿੰਗ ਸਿਸਟਰ ਗੁਰਵਿੰਦਰ ਕੌਰ ਮਲਕ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਸਕੱਤਰ ਕਲਸੀ ਅਗਲੀ ਖ਼ਬਰ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਵਲੋਂ ਸਕੂਲ ਭੂੰਦੜੀ 'ਚ ਵੱਖ-ਵੱਖ ਮੁਕਾਬਲੇ ਕਰਵਾਏ • ਕਿਸਾਨਾਂ ਨੂੰ ਝੋਨੇ ਦੀ ਪਰਾਲੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।