29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਕਿਸਾਨਾਂ ਨੂੰ ਮੰਡੀਆਂ 'ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ- ਸਕੱਤਰ ਕਲਸੀ

ਅਜੀਤ ਡੈਸਕ 16-10-2025
ਸਿੱਧਵਾਂ ਬੇਟ, 15 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਸਕੱਤਰ ਕਮਲਪ੍ਰੀਤ ਸਿੰਘ ਕਲਸੀ ਨੇ ਦਫ਼ਤਰ ਅਧੀਨ ਪੈਂਦੇ ਖ਼ਰੀਦ ਕੇਂਦਰ ਲੀਲਾਂ ਮੇਘ ਸਿੰਘ, ਲੋਧੀਵਾਲ, ਪੱਤੀ ਮੁਲਤਾਨੀ, ਭੈਣੀ ਅਰਾਈਆਂ, ਭੂੰਦੜੀ, ਗੋਰਸੀਆਂ ਮੱਖਣ, ਰਾਊਵਾਲ ਅਤੇ ਰਸੂਲਪੁਰ ਦੌਰਾ ਕਰਨ ਉਪਰੰਤ ਆਪਣੇ ਦਫ਼ਤਰ ਵਿਖੇ ਗੱਲਬਾਤ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਪ੍ਰਬੰਧ ਸਚੁੱਜੇ ਢੰਗ ਨਾਲ ਕੀਤੇ ਹੋਏ ਹਨ | ਉਨ੍ਹਾਂ ਕਿਸਾਨਾਂ ਨੂੰ ਆਪਣੀ ਫ਼ਸਲ ਸਾਫ਼-ਸੁਥਰੀ ਅਤੇ ਸੁੱਕੀ ਲਿਆਉਣ ਦੀ ਅਪੀਲ ਕਰਦੇ ਹੋਏ ਆਖਿਆ ਕਿ ਤੁਹਾਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗਾ ਅਤੇ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆਂ ਜਾਵੇਗਾ | ਇਸ ਸੰਬੰਧੀ ਖ਼ਰੀਦ ਅਧਿਕਾਰੀਆਂ ਨੂੰ ਵੀ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ | ਖ਼ਰੀਦ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮੰਡੀ ਸੁਪਰਵਾਈਜ਼ਰ ਪਰਦੀਪ ਕੁਮਾਰ ਜਿੰਦਲ ਨੇ ਆਖਿਆ ਕਿ ਹੁਣ ਤੱਕ ਸਾਰੇ ਖ਼ਰੀਦ ਕੇਂਦਰਾਂ ਵਿਚ ਪਨਗਰੇਨ ਵਲੋਂ 5427.75 ਕੁਇੰਟਲ, ਮਾਰਕਫੈੱਡ ਵਲੋਂ 2459.25 ਕੁਇੰਟਲ, ਪਨਸਪ ਵਲੋਂ 1278.75 ਕੁਇੰਟਲ, ਵੇਅਰਹਾਊਸ ਵਲੋਂ 6742.5 ਕੁਇੰਟਲ ਝੋਨੇ ਦੀ ਫ਼ਸਲ ਖ਼ਰੀਦ ਕੀਤੀ ਜਾ ਚੁੱਕੀ ਹੈ | ਜਿਸ ਵਿਚੋਂ ਅਜੇ 3472.5 ਕੁਇੰਟਲ ਝੋਨੇ ਦੀ ਲਿਫ਼ਟਿੰਗ ਹੋਈ ਹੈ | ਇਸ ਮੌਕੇ ਲੇਖਾਕਾਰ ਸੀਮਾ ਰਾਣੀ, ਅੰਮਿ੍ਤਪਾਲ ਸਿੰਘ, ਲਵਪ੍ਰੀਤ ਸਿੰਘ, ਮਨਜੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਲੌਜ਼ਮ ਕਾਨਵੈਂਟ ਸਕੂਲ ਵਿਖੇ ਬੱਚਿਆਂ ਨੇ ਵਾਧੂ ਸਾਮਾਨ ਨੂੰ ਵਰਤੋਂਯੋਗ ਬਣਾਉਣਾ ਸਿੱਖਿਆ ਅਗਲੀ ਖ਼ਬਰ ਸੀ.ਐੱਚ.ਸੀ. ਹਠੂਰ ਵਿਖੇ ਹੱਡੀਆਂ ਦੇ ਮਾਹਿਰ ਡਾਕਟਰ ਦੀ ਹੋਈ ਨਿਯੁਕਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।