ਚੌਂਕੀਮਾਨ, 15 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਸਬੰਧੀ ਅਗਲੀ ਰਣਨੀਤੀ ਬਣਾਉਣ ਤਹਿਤ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਹਲਕਾ ਰਾਏਕੋਟ ਦੇ ਇੰਚਾਰਜ ਬਲਵਿੰਦਰ ਸਿੰਘ ਸੰਧੂ, ਜਗਰਾਉ ਹਲਕੇ ਦੇ ਯੂਥ ਆਗੂ ਕਮਲਜੀਤ ਸਿੰਘ ਮੱਲ੍ਹਾ ਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਅਕਾਲੀ ਆਗੂਆਂ ਨਾਲ ਪਿੰਡ ਸਿੱਧਵਾਂ ਕਲਾਂ ਦੇ ਨਜ਼ਦੀਕ ਬਣੇ ਮੱਲਾ ਪੈਟਰੋਲ ਪੰਪ 'ਤੇ ਮੀਟਿੰਗ ਕੀਤੀ | ਇਸ ਮੀਟਿੰਗ 'ਚ ਪ੍ਰੇਮ ਸਿੰਘ ਹਰਨਾਮਪੁਰਾ, ਇੰਦਰਜੀਤ ਸਿੰਘ ਗੋਂਦਵਾਲ, ਗੁਰਮੇਲ ਸਿੰਘ ਆਂਡਲੂ, ਪਿ੍ਤਪਾਲ ਸਿੰਘ, ਬਲਵਿੰਦਰ ਸਿੰਘ ਸੱਤੋਵਾਲ, ਸੁਖਰਾਜ ਸਿੰਘ ਮਹੇਰਨਾਂ, ਅਵਤਾਰ ਸਿੰਘ ਰਸੂਲਪੁਰ, ਜਸਬੀਰ ਸਿੰਘ ਦੇਹੜਕਾ, ਬੂਟਾ ਸਿੰਘ ਭੰਮੀਪੁਰਾ, ਸਰਪੰਚ ਅਵਤਾਰ ਸਿੰਘ ਮੱਲ੍ਹਾ, ਜਗਜੀਤ ਸਿੰਘ ਡੱਲਾ, ਜਸਵੰਤ ਸਿੰਘ ਹਰਨਾਮਪੁਰਾ, ਪਰਮਜੀਤ ਸਿੰਘ ਨੱਤ ਤੇ ਲਵੀ ਤਾਜਪੁਰ ਨੇ ਸ਼ਿਰਕਤ ਕੀਤੀ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ ਤਰਨ ਤਾਰਨ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੇ ਹੱਕ ਵਿਚ ਲੋਕਾਂ ਨਾਲ ਘਰ-ਘਰ ਜਾ ਕੇ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਹਿੱਤ ਨੀਤੀਆਂ ਦੇ ਨਾਲ-ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨਾਕਾਮੀਆਂ ਤੋਂ ਜਾਣੂੰ ਵੀ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਲੋਕ ਭਾਜਪਾ ਤੇ ਕਾਂਗਰਸ ਨੂੰ ਮੂੰਹ ਨਹੀਂ ਲਗਾਉਣਗੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਜਿਤਾ ਕੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਜਿੱਤ ਦਾ ਮੁੱਢ ਬੰਨ੍ਹਣਗੇ | ਇਸ ਮੌਕੇ ਬਲਵਿੰਦਰ ਸਿੰਘ ਸੰਧੂ, ਕਮਲਜੀਤ ਸਿੰਘ ਮੱਲ੍ਹਾ ਤੇ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ 'ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਿ੍ੰਸੀਪਲ ਬੀਬੀ ਸੁਖਵਿੰਦਰ ਕੌਰ ਰੰਧਾਵਾ ਦਾ ਜਿੱਤਣਾ ਤੈਅ ਹੈ |