29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2025

ਭੂੰਦੜੀ 'ਚ ਨਵੇਂ ਹੈੱਲਥ ਵੈੱਲਨੈੱਸ ਸੈਂਟਰ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 16-10-2025
ਭੂੰਦੜੀ, 15 ਅਕਤੂਬਰ (ਕੁਲਦੀਪ ਸਿੰਘ ਮਾਨ)-ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵਲੋਂ ਪਿੰਡ ਭੂੰਦੜੀ ਵਿਚ ਨਵਾਂ ਹੈੱਲਥ ਵੈੱਲਨੈੱਸ ਸੈਂਟਰ ਬਣਾਇਆ ਜਾ ਰਿਹਾ ਹੈ | ਇਸ ਪ੍ਰੋਜੈਕਟ ਦਾ ਨੀਂਹ ਪੱਥਰ ਮੁੱਖ ਮਹਿਮਾਨ ਵਜੋਂ ਪੁੱਜੇ ਹਲਕਾ ਦਾਖਾ ਦੇ ਇੰਚਾਰਜ ਡਾ: ਕੰਵਲ ਨੈਨ ਸਿੰਘ ਕੰਗ ਵਲੋਂ ਰੱਖਿਆ ਗਿਆ | ਇਹ ਯੋਜਨਾ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਪ੍ਰੇਰਨਾ ਤੇ ਦਿਸ਼ਾ-ਨਿਰਦੇਸ਼ ਹੇਠ ਸ਼ੁਰੂ ਕੀਤੀ ਗਈ ਹੈ | ਡਾ: ਕੰਵਲ ਨੈਨ ਸਿੰਘ ਕੰਗ ਨੇ ਕਿਹਾ ਹੈੱਲਥ ਵੈੱਲਨੈੱਸ ਸੈਂਟਰ ਦੀ ਸਥਾਪਨਾ ਪਿੰਡਾਂ ਨੂੰ ਸਿਹਤਮੰਦ ਤੇ ਖੁਸ਼ਹਾਲ ਬਣਾਉਣ ਵੱਲ ਇਕ ਵੱਡਾ ਕਦਮ ਹੈ | ਉਨ੍ਹਾਂ ਅੱਗੇ ਕਿਹਾ ਕਿ ਇਥੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਉੱਚ ਪੱਧਰੀ ਸਿਹਤ ਸੇਵਾਵਾਂ ਪ੍ਰਾਪਤ ਹੋਣਗੀਆਂ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੰਗਠਨ ਹਲਕਾ ਦਾਖਾ ਇੰਚਾਰਜ ਪਰਮਿੰਦਰ ਸਿੰਘ ਸਿੱਧੂ, ਬਲਾਕ ਪ੍ਰਧਾਨ ਅਤੇ ਸਰਪੰਚ ਬਲਕਾਰ ਸਿੰਘ ਲਾਡੀ, ਸੀਨੀਅਰ ਆਗੂ ਜਗਦੇਵ ਸਿੰਘ ਦਿਉਲ ਗੋਰਸੀਆਂ ਸ਼ਾਮਿਲ ਹੋਏ | ਇਸ ਮੌਕੇ ਚੇਅਰਮੈਨ ਗੁਰਜੀਤ ਸਿੰਘ ਮੰਤਰੀ ਨੇ ਸੂਬਾ ਸਰਕਾਰ ਅਤੇ ਹਲਕਾ ਦਾਖਾ ਇੰਚਾਰਜ ਡਾ. ਕੰਗ ਦਾ ਧੰਨਵਾਦ ਕੀਤਾ | ਇਸ ਮੌਕੇ ਸੁਖਵਿੰਦਰ ਸਿੰਘ ਆੜ੍ਹਤੀ, ਸਰਪੰਚ ਕੁਲਦੀਪ ਸਿੰਘ ਭਰੋਵਾਲ, ਪ੍ਰਧਾਨ ਬਲਜਿੰਦਰ ਸਿੰਘ ਪੱਪੂ, ਚੇਅਰਮੈਨ ਗੁਰਜੀਤ ਸਿੰਘ ਮੰਤਰੀ, ਜਗਦੇਵ ਸਿੰਘ ਕੌਲ, ਪ੍ਰਧਾਨ ਬੇਅੰਤ ਸਿੰਘ, ਪ੍ਰਧਾਨ ਬਲਜਿੰਦਰ ਸਿੰਘ, ਦਲਜੀਤ ਸਿੰਘ ਭੰਗੂ, ਬਲਵੀਰ ਸਿੰਘ, ਈਸ਼ਰ ਸਿੰਘ ਦਿਉਲ, ਸਤਨਾਮ ਸਿੰਘ ਦਿਉਲ, ਪ੍ਰਗਟ ਸਿੰਘ ਸੇਖੋਂ, ਜਸਪਾਲ ਸਿੰਘ, ਪੁਲਿਸ ਚੌਂਕੀ ਇੰਚਾਰਜ ਦਲਜੀਤ ਸਿੰਘ ਭੂੰਦੜੀ, ਅਮਰੀਕ ਸਿੰਘ, ਬਲਜੀਤ ਸਿੰਘ, ਵਰਿੰਦਰ ਸਿੰਘ, ਵਜੀਰ ਸਿੰਘ, ਜਗਸੀਰ ਸਿੰਘ, ਪੰਚ ਗੁਰਤੇਜ ਸਿੰਘ ਸੋਨੀ, ਸਿਰਲੇਖ ਸਿੰਘ, ਜਗਦੇਵ ਸਿੰਘ ਕੌਲ, ਪ੍ਰਧਾਨ ਬਲਜਿੰਦਰ ਸਿੰਘ, ਬਲਵਿੰਦਰ ਸਿੰਘ ਨਿੱਕਾ, ਚੌਧਰੀ ਬਲਜਿੰਦਰ ਸਿੰਘ, ਪ੍ਰਧਾਨ ਸੁਰਜੀਤ ਸਿੰਘ ਗੋਰਸੀਆਂ ਤੋਂ ਇਲਾਵਾ ਵੱਡੀ ਗਿਣਤੀ ਬੀਬੀਆਂ ਸ਼ਾਮਿਲ ਸਨ |
ਪਿਛਲੀ ਖ਼ਬਰ ਸੇਂਟ ਜੇਵੀਅਰ ਕਾਨਵੈਂਟ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਅਗਲੀ ਖ਼ਬਰ ਦੀ ਨਿਊ ਝੋਰੜਾਂ ਬਹੁਮੰਤਵੀ ਸੁਸਾਇਟੀ ਦੇ ਸਕੱਤਰ ਵਜੋਂ ਹਰਪ੍ਰੀਤ ਸਿੰਘ ਬਾਬੇਕੇ ਨੂੰ ਜ਼ਿੰਮੇਵਾਰੀ ਸੰਭਾਲੀ • ਸਭਾ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।