18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕਿਸਾਨੀ ਤੇ ਹੋਰ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਭੇਜਿਆ

ਅਜੀਤ ਡੈਸਕ 17-10-2025
ਜਗਰਾਉਂ, 16 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਕਿਸਾਨ ਯੂਨੀਅਨ ਵਲੋਂ ਕਿਸਾਨੀ ਮੰਗਾਂ ਦੇ ਨਾਲ-ਨਾਲ ਹੋਰ ਮੰਗਾਂ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਨੂੰ ਏ.ਡੀ.ਸੀ. ਜਗਰਾਉਂ ਰਾਹੀਂ ਮੰਗ ਪੱਤਰ ਭੇਜਿਆ ਗਿਆ | ਇਸ ਮੌਕੇ ਯੂਨੀਅਨ ਆਗੂਆਂ ਨੇ ਮੰਗ ਕੀਤੀ ਕਿ ਨੈਸ਼ਨਲ ਗ੍ਰੀਨ ਟਿ੍ਬਿਊਨਲ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਹਨ ਕਿ ਝੋਨੇ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਸਰਕਾਰ ਵਲੋਂ ਕਿਸਾਨਾਂ ਨੂੰ ਮਸ਼ੀਨਰੀ ਅਤੇ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇ ਅਤੇ ਕਿਸਾਨਾਂ 'ਤੇ ਜ਼ਬਰੀ ਕਾਰਵਾਈ ਬੰਦ ਕੀਤੀ ਜਾਵੇ ਅਤੇ ਪਾਏ ਪਰਚੇ ਰੱਦ ਕੀਤੇ ਜਾਣ | ਉਨ੍ਹਾਂ ਮੰਗ ਕੀਤੀ ਕਿ ਝੋਨਾ ਵੱਢਣ ਤੋਂ ਬਾਅਦ ਪਰਾਲੀ ਦੀਆਂ ਗੱਠਾਂ ਚਾਰ ਦਿਨਾਂ 'ਚ ਚੁੱਕਣਾ ਸਰਕਾਰ ਯਕੀਨੀ ਬਣਾਵੇ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਹਾੜ੍ਹੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਡੀ.ਏ.ਪੀ. ਖਾਦ ਦੀ ਸਪਲਾਈ ਯਕੀਨੀ ਬਣਾਉਣ ਅਤੇ ਬੇਲੋੜੀਆਂ ਖਾਦਾਂ ਤੇ ਦਵਾਈਆਂ ਜ਼ਬਰਦਸਤੀ ਕਿਸਾਨਾਂ ਦੇ ਸਿਰ ਮੜ੍ਹਨੀਆਂ ਬੰਦ ਕੀਤੀਆਂ ਜਾਣ | ਇਸ ਮੌਕੇ ਯੂਨੀਅਨ ਨੇ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ, ਦੁਰਘਟਨਾਵਾਂ ਦਾ ਕਾਰਨ ਬਣਦੇ ਅਵਾਰਾ ਪਸ਼ੂਆਂ ਤੇ ਕੁੱਤਿਆਂ ਦਾ ਠੋਸ ਹੱਲ ਕਰਨ, ਹੜ੍ਹ ਪੀੜਤਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਜਲਦ ਜਾਰੀ ਕਰਨ ਅਤੇ ਰੇਲਵੇ ਮਹਿਕਮੇ ਵਲੋਂ ਪਾਏ ਪਰਚੇ ਰੱਦ ਕੀਤੇ ਕੀਤੇ ਜਾਣ ਦੀ ਮੰਗ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬੂਟਾ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਭੈਣੀ ਬੜਿੰਗ, ਬਲਾਕ ਪ੍ਰਧਾਨ ਰਣਜੀਤ ਸਿੰਘ, ਅਜਮੇਰ ਸਿੰਘ, ਬਲਦੇਵ ਸਿੰਘ, ਪਰਮਜੀਤ ਸਿੰਘ, ਹਰਮੇਲ ਸਿੰਘ, ਸੁਰਿੰਦਰ ਸਿੰਘ, ਮੇਵਾ ਸਿੰਘ, ਜਗਦੀਪ ਸਿੰਘ, ਰਣਜੀਤ ਸਿੰਘ, ਰਾਮ ਕਿਸ਼ਨ, ਜਗਪਾਲ ਸਿੰਘ, ਸੁਖਵੰਤ ਸਿੰਘ, ਜਸਮੇਲ ਸਿੰਘ, ਅਜਮੇਰ ਸਿੰਘ ਬਿੱਲੂ, ਜਰਨੈਲ ਸਿੰਘ, ਪ੍ਰੀਤਮ ਸਿੰਘ, ਕਮਲਜੀਤ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 20 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਅਗਲੀ ਖ਼ਬਰ ਵਿਧਾਇਕ ਠੇਕੇਦਾਰ ਵਲੋਂ ਹਲਕਾ ਰਾਏਕੋਟ ਦੀਆਂ ਲਿੰਕ ਸੜਕਾਂ ਦਾ ਵਿਕਾਸ ਕਾਰਜ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।