18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

20 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅਜੀਤ ਡੈਸਕ 17-10-2025
ਸਿੱਧਵਾਂ ਬੇਟ, 16 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਏ.ਐੱਸ.ਆਈ. ਰਾਜਵਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੂੰ ਪਿੰਡ ਖੁਰਸ਼ੈਦਪੁਰਾ ਨਜ਼ਦੀਕ ਬੁੱਢੇ ਨਾਲੇ ਦੀ ਪਟੜੀ 'ਤੇ ਇਕ ਮੋਨਾ ਨੌਜਵਾਨ ਦਿਖਾਈ ਦਿੱਤਾ | ਜੋ ਪੁਲਿਸ ਨੂੰ ਵੇਖ ਕੇ ਘਬਰਾ ਗਿਆ ਅਤੇ ਕਾਹਲੀ ਨਾਲ ਪਿੱਛੇ ਮੁੜ ਕੇ ਉਸਨੇ ਆਪਣੇ ਹੱਥ ਵਿਚ ਫੜਿ੍ਹਆ ਲਿਫਾਫ਼ਾ ਹੇਠਾਂ ਸੁੱਟ ਦਿੱਤਾ | ਪੁਲਿਸ ਨੇ ਤੁਰੰਤ ਉਸਨੂੰ ਕਾਬੂ ਕਰ ਲਿਆ | ਜਦੋਂ ਹੇਠ ਸੁੱਟੇ ਲਿਫਾਫ਼ੇ ਨੂੰ ਖੋਲਿ੍ਹਆ ਗਿਆ ਤਾਂ ਉਸ ਵਿਚ ਟਰਮਾਡੋਲ ਨਸ਼ੀਲੀਆਂ 10-10 ਗੋਲੀਆਂ ਵਾਲੇ ਦੋ ਪੱਤੇ ਨਿਕਲੇ | ਜਿਸਨੂੰ ਪੁਲਿਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ | ਉਕਤ ਸ਼ਖ਼ਸ ਨੇ ਆਪਣਾ ਨਾਂਅ ਗੁਰਪ੍ਰੀਤ ਸਿੰਘ ਉਰਫ਼ ਬੱਬੂ ਪੁੱਤਰ ਕਰਨੈਲ ਸਿੰਘ ਵਾਸੀ ਖੁਰਸ਼ੈਦਪੁਰ ਦੱਸਿਆ | ਜਿਸ ਖ਼ਿਲਾਫ਼ ਥਾਣਾ ਸਿੱਧਵਾਂ ਬੇਟ ਵਿਖੇ ਨਸ਼ਾ ਵਿਰੋਧੀ ਐਕਟ ਤਹਿਤ ਮੁਕੱਦਮਾ ਨੰ: 244 ਦਰਜ ਕੀਤਾ ਗਿਆ |

ਪਿਛਲੀ ਖ਼ਬਰ ਲੁਧਿਆਣਾ ਦੀਆਂ ਸਰਕਾਰੀ ਜਾਇਦਾਦਾਂ ਦੀ ਨਿਲਾਮੀ ਪੰਜਾਬ ਦਾ ਉਜਾੜਾ ਬਣੇੇਗੀ- ਇਯਾਲੀ ਅਗਲੀ ਖ਼ਬਰ ਕਿਸਾਨੀ ਤੇ ਹੋਰ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।