18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਝੋਨੇ ਦੀ ਨਮੀ ਦਾ ਪੈਮਾਨਾ ਘੱਟੋ-ਘੱਟ 20 ਫ਼ੀਸਦੀ ਕਰਨ ਦੀ ਜ਼ੋਰਦਾਰ ਮੰਗ

ਅਜੀਤ ਡੈਸਕ 17-10-2025
ਚੌਂਕੀਮਾਨ, 16 ਅਕਤੂਬਰ (ਤੇਜਿੰਦਰ ਸਿੰਘ ਚੱਢਾ)- ਬੇਮੌਸਮੀ ਤੇ ਭਾਰੀ ਬਾਰਿਸ਼ਾਂ ਨਾਲ ਸਾਉਣੀ ਦੀਆਂ ਫ਼ਸਲਾਂ 'ਚ ਵਧੀ ਭਾਰੀ ਸਿੱਲ੍ਹ ਦੇ ਸਿੱਟੇ ਵਜੋਂ ਝੋਨੇ ਦੀ ਨਮੀ ਦਾ ਪੈਮਾਨਾ 17 ਫ਼ੀਸਦੀ ਦੀ ਬਜਾਏ ਘੱਟੋ-ਘੱਟ 20 ਫ਼ੀਸਦੀ ਕਰਨ ਦੀ ਜ਼ੋਰਦਾਰ ਮੰਗ ਪੰਜਾਬ ਤੇ ਕੇਂਦਰ ਸਰਕਾਰ ਤੋਂ ਕੀਤੀ ਗਈ ਹੈ | ਉਪਰੋਕਤ ਮੰਗ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ:) ਜ਼ਿਲ੍ਹਾ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ, ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਤੇ ਜ਼ਿਲ੍ਹਾ ਖਜ਼ਾਨਚੀ ਅਮਰੀਕ ਸਿੰਘ ਤਲਵੰਡੀ ਨੇ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਸਵੱਦੀ ਕਲਾਂ ਵਿਖੇ ਕੀਤੀ ਵਿਸ਼ੇਸ਼ ਮੀਟਿੰਗ ਵਿਚ ਕੀਤੀ | ਦੂਜੇ ਮਤੇ ਰਾਹੀਂ ਐਲਾਨ ਕੀਤਾ ਗਿਆ ਕਿ ਜੇਕਰ ਕਿਸੇ ਵੀ ਸ਼ੈੱਲਰ ਮਾਲਕ ਨੇ ਕਿਸੇ ਆੜ੍ਹਤੀਏ ਨਾਲ ਮਿਲੀਭੁਗਤ ਕਰਕੇ ਪਿਛਲੇ ਸਾਲ ਦੀ ਤਰ੍ਹਾਂ ਕਿਸੇ ਵੀ ਕਿਸਾਨ ਭਰਾ ਨੂੰ ਬੋਰੀਆਂ ਜਾਂ ਨਕਦੀ ਰੂਪੀ ਕਾਟ ਲਗਾਉਣ ਦਾ ਯਤਨ ਕੀਤਾ ਤਾਂ ਇਸ ਨੂੰ ਕਦਾਚਿੱਤ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਲਈ ਮੰਡੀ ਦੀਆਂ ਖ਼ਰੀਦ ਏਜੰਸੀਆਂ ਦੇ ਸੰਬੰਧਿਤ ਇੰਸਪੈਕਟਰਾਂ ਤੇ ਮਾਰਕੀਟ ਕਮੇਟੀ ਅਧਿਕਾਰੀਆਂ ਨੂੰ ਬਰਾਬਰ ਜ਼ਿੰਮੇਵਾਰ ਸਮਝ ਕੇ ਜਥੇਬੰਦੀਆਂ ਫ਼ੈਸਲਾਕੁੰਨ ਕਾਰਵਾਈ ਯਕੀਨੀ ਬਣਾਉਣਗੀਆਂ | ਇਸ ਮੌਕੇ ਜਸਵੰਤ ਸਿੰਘ ਮਾਨ, ਕੁਲਦੀਪ ਸਿੰਘ ਸਵੱਦੀ, ਗੁਰਸੇਵਕ ਸਿੰਘ ਸਵੱਦੀ, ਗੁਰਚਰਨ ਸਿੰਘ ਤਲਵੰਡੀ, ਨਛੱਤਰ ਸਿੰਘ ਤਲਵੰਡੀ, ਮੋਦਨ ਸਿੰਘ ਕੁਲਾਰ, ਜਥੇਦਾਰ ਗੁਰਮੇਲ ਸਿੰਘ ਢੱਟ, ਤੇਜਿੰਦਰ ਸਿੰਘ ਵਿਰਕ, ਅਮਰਜੀਤ ਸਿੰਘ ਖੰਜਰਵਾਲ, ਗੁਰਚਰਨ ਸਿੰਘ ਲਾਡੀ, ਬਲਤੇਜ ਸਿੰਘ ਤੇਜੂ ਸਿੱਧਵਾਂ, ਸੋਹਣ ਸਿੰਘ ਸਵੱਦੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ |
ਪਿਛਲੀ ਖ਼ਬਰ ਮੰਡਿਆਣੀ ਵਸਨੀਕ ਦੀ ਸੜਕ ਹਾਦਸੇ 'ਚ ਮੌਤ ਅਗਲੀ ਖ਼ਬਰ ਗੈਰ ਜ਼ਿੰਮੇਵਾਰ ਹੱਥਾਂ 'ਚ ਹੈ ਮਾਲ ਵਿਭਾਗ ਦਾ ਰਿਕਾਰਡ ਰੂਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।