18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕੰਗ ਵਲੋਂ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਸ਼ੁਰੂਆਤ

ਅਜੀਤ ਡੈਸਕ 17-10-2025
ਸਿੱਧਵਾਂ ਬੇਟ, 16 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਨੇ ਬਲਾਕ ਸਿੱਧਵਾਂ ਬੇਟ ਦੇ ਪਿੰਡ ਕੋਟਉਮਰਾ ਤੋਂ ਦਰਿਆ ਸਤਲੁਜ ਲਾਗਲੇ ਪਿੰਡਾਂ ਦੀਆਂ ਹੜ੍ਹਾਂ ਦੌਰਾਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਸ਼ੁਰੂਆਤ ਕਰਦੇ ਹੋਏ ਆਖਿਆ ਕਿ ਮੁੱਖ ਮੰਤਰੀ ਭਗੰਵਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਉਨ੍ਹਾਂ ਪੀੜਤ ਕਿਸਾਨਾਂ ਨੂੰ ਫ਼ਸਲਾਂ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ | ਉਨ੍ਹਾਂ ਆਖਿਆ ਕਿ ਬਰਸਾਤਾਂ ਦੌਰਾਨ ਜਿਨ੍ਹਾਂ ਲੋੜਵੰਦ ਪਰਿਵਾਰਾਂ ਦੇ ਕੱਚੇ ਮਕਾਨ ਨੁਕਸਾਨੇ ਗਏ ਹਨ, ਉਨ੍ਹਾਂ ਨੂੰ ਵੀ ਮੁਆਵਜ਼ਾ ਦੇਣ ਲਈ ਸਰਕਾਰ ਯੋਜਨਾ ਬਣਾ ਰਹੀ ਹੈ ਅਤੇ ਉਨ੍ਹਾਂ ਨੂੰ ਵੀ ਆਉਂਦੇ ਦਿਨਾਂ ਵਿਚ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ | ਇਸ ਮੌਕੇ ਨਾਇਬ ਤਹਿਸੀਲਦਾਰ ਪੁਸ਼ਪਿੰਦਰ ਸਿੰਘ ਸਿੱਧਵਾਂ ਬੇਟ, ਹਲਕਾ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ, ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ, ਬਲਾਕ ਪ੍ਰਧਾਨ ਜਗਦੇਵ ਸਿੰਘ ਦਿਓਲ ਤੋਂ ਇਲਾਵਾ ਕਈ ਹੋਰ 'ਆਪ' ਵਰਕਰ ਅਤੇ ਮਾਲ ਮਹਿਕਮੇ ਦੇ ਕਰਮਚਾਰੀ ਹਾਜ਼ਰ ਸਨ |
ਪਿਛਲੀ ਖ਼ਬਰ 'ਵੋਟ ਚੋਰ ਗੱਦੀ ਛੋੜ' ਤਹਿਤ ਕਾਂਗਰਸ ਨੇ ਲੋਕਾਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਕਾਰਪੋਰੇਟ ਘਰਾਣਿਆਂ ਦੇ ਪੱਖ 'ਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ ਬਣਾਈ • 30 ਨੂੰ ਰਾਏਕੋਟ ਵਿਖੇ ਹੋਣ ਵਾਲੀ ਸੂਬਾਈ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।