18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

'ਵੋਟ ਚੋਰ ਗੱਦੀ ਛੋੜ' ਤਹਿਤ ਕਾਂਗਰਸ ਨੇ ਲੋਕਾਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 17-10-2025
ਜਗਰਾਉਂ, 16 ਅਕਤੂਬਰ (ਗੁਰਦੀਪ ਸਿੰਘ ਮਲਕ)-'ਵੋਟ ਚੋਰ ਗੱਦੀ ਛੋੜ' ਮੁਹਿੰਮ ਤਹਿਤ ਅੱਜ ਕਾਂਗਰਸ ਨੇ ਬਲਾਕ ਸ਼ਹਿਰੀ ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ ਦੇ ਗ੍ਰਹਿ ਵਿਖੇ ਜਾਗਰੂਕ ਪ੍ਰੋਗਰਾਮ ਕੀਤਾ | ਇਸ ਵਿਚ ਵੱਡੀ ਗਿਣਤੀ ਵਿਚ ਅÏਰਤਾਂ ਨੇ ਸ਼ਮੂਲੀਅਤ ਕੀਤੀ | ਹੱਥਾਂ ਵਿਚ 'ਵੋਟ ਚੋਰ ਗੱਦੀ ਛੋੜ' ਨਾਅਰੇ ਵਾਲੇ ਪੋਸਟਰ ਤੇ ਬੈਨਰ ਫੜ੍ਹ ਕੇ ਪਹੁੰਚੀਆਂ ਬੀਬੀਆਂ ਨੇ ਕਾਂਗਰਸੀ ਆਗੂਆਂ ਦੀ ਅਗਵਾਈ ਹੇਠ ਭਾਜਪਾ ਦੀ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇ ਵੀ ਗੂੰਜਾਏ | ਇਸ ਮੌਕੇ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਸਾਬਕਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਨੇ ਕਿਹਾ ਕਿ ਵਿਰੋਧੀ ਧਿਰ ਦੇ ਲੀਡਰ ਰਾਹੁਲ ਗਾਂਧੀ ਨੇ ਤੱਥਾਂ ਨਾਲ ਭਾਜਪਾ ਦੀ ਇਹ ਵੋਟ ਚੋਰੀ ਵਾਲੀ ਖੇਡ ਨੰਗੀ ਕੀਤੀ ਹੈ | ਪਰ ਹੈਰਾਨੀ ਦੀ ਗੱਲ ਹੈ ਕਿ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਚੋਣ ਕਮਿਸ਼ਨ ਨੂੰ ਜੋ ਸਵਾਲ ਪੁੱਛੇ ਉਨ੍ਹਾਂ ਦਾ ਸਿੱਧਾ ਜਵਾਬ ਦੇਣ ਦੀ ਥਾਂ ਗੱਲ ਹੋਰ ਪਾਸੇ ਤੋਰਨ ਦੀ ਕੋਸ਼ਿਸ਼ ਹੋ ਰਹੀ ਹੈ | ਨਾਅਰੇਬਾਜ਼ੀ ਦੌਰਾਨ ਕਾਂਗਰਸੀ ਆਗੂਆਂ ਨੇ ਕਿਹਾ ਕਿ ਵੋਟ ਚੋਰੀ ਕਰਕੇ ਨੈਤਿਕ ਤੌਰ 'ਤੇ ਕੇਂਦਰ ਸਰਕਾਰ ਸੱਤ੍ਹਾ ਵਿਚ ਬਣੇ ਰਹਿ ਦਾ ਹੱਕ ਗੁਆ ਚੁੱਕੀ ਹੈ, ਪਰ ਕਿਉਂਕਿ ਸਰਕਾਰ ਲਾਂਭੇ ਨਹੀਂ ਹੋ ਰਹੀ ਇਸੇ ਲਈ 'ਵੋਟ ਚੋਰੀ ਗੱਦੀ ਛੋੜ' ਦੀ ਮੁਹਿੰਮ ਚਲਾ ਕੇ ਲੋਕਾਂ ਨੂੰ ਜਾਗਰੂਕ ਕਰਨ ਦਾ ਕੰਮ ਕਾਂਗਰਸ ਪਾਰਟੀ ਪੂਰੇ ਦੇਸ਼ ਅੰਦਰ ਕਰ ਰਹੀ ਹੈ | ਉਨ੍ਹਾਂ ਸੂਬਾ ਸਰਕਾਰ ਨੂੰ ਹਰ ਫਰੰਟ 'ਤੇ ਫੇਲ੍ਹ ਕਰਾਰ ਦਿੰਦਿਆਂ ਕਿਹਾ ਕਿ ਨਾ ਸੂਬਾ ਭਿ੍ਸ਼ਟਾਚਾਰ ਮੁਕਤ ਹੋਇਆ ਹੈ ਅਤੇ ਨਾ ਹੀ ਨਸ਼ਾ ਮੁਕਤ | ਇਸ ਮੌਕੇ ਨਗਰ ਕੌਂਸਲ ਪ੍ਰਧਾਨ ਜਤਿੰਦਰਪਾਲ ਰਾਣਾ, ਰਾਜੇਸ਼ਇੰਦਰ ਸਿੱਧੂ, ਬਲਾਕ ਦਿਹਾਤੀ ਪ੍ਰਧਾਨ ਨਵਦੀਪ ਗਰੇਵਾਲ, ਸਾਬਕਾ ਪ੍ਰਧਾਨ ਗੋਪਾਲ ਸ਼ਰਮਾ, ਹਰਪ੍ਰੀਤ ਸਿੰਘ ਧਾਲੀਵਾਲ, ਸਰਪੰਚ ਹਰਦੀਪ ਸਿੰਘ ਲਾਲੀ, ਕੌਂਸਲਰ ਡਿੰਪਲ ਗੋਇਲ, ਅਮਨ ਕਪੂਰ ਬੌਬੀ, ਗੁਰਪ੍ਰੀਤ ਕੌਰ ਤਤਲਾ, ਰਾਜ ਭਾਰਦਵਾਜ, ਰੋਹਿਤ ਗੋਇਲ, ਨਿਰਭੈ ਸਿੰਘ ਭੋਲਾ, ਜਸਵੰਤ ਸਿੰਘ ਭੋਲਾ, ਸੰਨੀ ਕੱਕੜ, ਡਾ: ਇਕਬਾਲ ਧਾਲੀਵਾਲ, ਕਾਲਾ ਕਲਿਆਣ, ਹਰਦੀਪ ਜੱਸੀ, ਬਿਕਰਮ ਜੱਸੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਅੱਜ • ਜਵੰਦਾ ਪਰਿਵਾਰ ਨਾਲ ਵੱਖ-ਵੱਖ ਆਗੂਆ... ਅਗਲੀ ਖ਼ਬਰ ਕੰਗ ਵਲੋਂ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।