ਫੁੱਲਾਂਵਾਲ, 16 ਅਕਤੂਬਰ (ਮਨਜੀਤ ਸਿੰਘ ਦੁੱਗਰੀ)-69ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੀ ਕੁਸ਼ਤੀ ਲੜਕੇ ਅੰਮਿ੍ਤਸਰ ਵਿਖੇ ਹੋਈ, ਜਿਨ੍ਹਾਂ ਵਿਚ ਸੈਕਰਡ ਸੋਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਦੁੱਗਰੀ ਧਾਂਦਰਾ ਸੜਕ, ਲੁਧਿਆਣਾ ਦੇ ਬਾਰ੍ਹਵੀਂ ਜਮਾਤ ਆਰਟਸ ਦੇ ਵਿਦਿਆਰਥੀ ਗੁਰਜੋਤ ਸਿੰਘ ਨੇ ਆਪਣੇ ਵਿਰੋਧੀ ਖਿਡਾਰੀ ਨੂੰ ਚਿੱਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ, ਡਾਇਰੈਕਟਰ, ਸੁਖਦੀਪ ਗਿੱਲ ਅਤੇ ਪਿ੍ੰਸੀਪਲ, ਮਿਸ ਸ਼ਿਖਾ ਨੇ, ਉਸ ਨੂੰ ਉਸ ਦੀ ਜਿੱਤ 'ਤੇ ਵਧਾਈ ਦਿੱਤੀ |