18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਐੱਸ.ਡੀ.ਐੱਮ ਰਾਏਕੋਟ ਵਲੋਂ ਆੜ੍ਹਤੀਆਂ ਤੇ ਸ਼ੈੱਲਰ ਮਾਲਕਾਂ ਨਾਲ ਮੀਟਿੰਗ

ਅਜੀਤ ਡੈਸਕ 17-10-2025
ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਝੋਨੇ ਦੇ ਸੀਜ਼ਨ 2025-26 ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਐੱਸ.ਡੀ.ਐੱਮ ਰਾਏਕੋਟ ਵਲੋਂ ਵਿਭਾਗਾਂ ਦੇ ਪ੍ਰਬੰਧਾਂ, ਆੜ੍ਹਤੀਆਂ ਤੇ ਰਾਈਸ ਮਿੱਲਰਾਂ ਨਾਲ ਮੀਟਿੰਗ ਕਰਕੇ ਖਰੀਦ ਪ੍ਰਬੰਧਾਂ ਨੂੰ ਨਿਰਵਿਘਨ ਚਲਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ | ਇਸ ਮੌਕੇ ਐੱਸ.ਡੀ.ਐੱਮ ਰਾਏਕੋਟ ਮੈਡਮ ਉਪਿੰਦਰਜੀਤ ਕੌਰ ਬਰਾੜ ਵਲੋਂ ਫੂਡ ਸਪਲਾਈ ਵਿਭਾਗ ਅਤੇ ਮਾਰਕੀਟ ਕਮੇਟੀ ਰਾਏਕੋਟ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਕਿ ਦਾਣਾ ਮੰਡੀਆਂ ਵਿਚ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵੇਚਣ ਲਈ ਕੋਈ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਲਈ ਖ਼ਰੀਦ ਪ੍ਰਬੰਧਾਂ ਦਾ ਪ੍ਰਬੰਧ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਜੋ ਕਿਸਾਨ ਨੂੰ ਫ਼ਸਲ ਵੇਚਣ ਵਿਚ ਕੋਈ ਮੁਸ਼ਕਿਲ ਪੇਸ਼ ਨਾ ਆ ਸਕੇ | ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਰਾਏਕੋਟ ਦੇ ਪ੍ਰਧਾਨ ਸੁਰੇਸ਼ ਗਰਗ ਅਤੇ ਸੰਜੀਵ ਕੁਮਾਰ ਬੌਵਾ ਗੋਇਲ ਨੇ ਐੱਸ.ਡੀ.ਐੱਮ ਰਾਏਕੋਟ ਨੂੰ ਦਾਣਾ ਮੰਡੀਆਂ ਵਿਚ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣੂੰ ਕਰਵਾਉਂਦਿਆ ਦੱਸਿਆ ਕਿ ਦਾਣਾ ਮੰਡੀਆਂ ਵਿਚ ਰਾਈਸ ਮਿੱਲਰਾਂ ਵਲੋਂ ਦਿੱਤਾ ਜਾਂਦਾ ਬੀ-ਕਲਾਸ ਬਾਰਦਾਨਾ ਬੜੀ ਖਸਤਾ ਹਾਲਾਤ ਵਿਚ ਹੁੰਦਾ ਹੈ, ਜਿਸ ਕਰਕੇ ਆੜ੍ਹਤੀਆਂ ਨੂੰ ਸਾਰਟੇਜ਼ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ | ਇਸ ਲਈ ਰਾਈਸ ਮਿੱਲਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਜਾਣ ਕਿ ਬਾਰਦਾਨਾ ਮਿਆਰੀ ਕਿਸਮ ਦਾ ਸਪਲਾਈ ਕੀਤਾ ਜਾਵੇ, ਜਿਸ ਨਾਲ ਕੋਈ ਮੁਸ਼ਕਿਲ ਪੇਸ਼ ਨਾ ਆ ਸਕੇ | ਰਾਈਸ ਮਿੱਲਰਾਂ ਅਤੇ ਮਾਰਕੀਟ ਕਮੇਟੀ ਦੇ ਮਾਊਚਰ ਮੀਟਰ ਵਿਚ ਅੰਤਰ ਨੂੰ ਦੂਰ ਕਰਨ ਸਬੰਧੀ, ਲਿਫਟਿੰਗ ਦੀ ਰਫ਼ਤਾਰ ਤੇਜ਼ ਕਰਨ ਲਈ, ਲੋਡਿੰਗ ਤੇ ਅਨ-ਲੋਡਿੰਗ ਸਮੱਸਿਆ ਨੂੰ ਦੂਰ ਕਰਨ ਸਬੰਧੀ, ਬੀੜ੍ਹ ਫੋਕਲ ਪੁਆਇੰਟ ਵਿਚ ਮੰਡੀ ਸਬ-ਯਾਰਡ ਨੂੰ ਜਲਦ ਚਾਲੂ ਕਰਨ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਜਿਸ 'ਤੇ ਐੱਸ.ਡੀ.ਐੱਮ ਮੈਡਮ ਉਪਿੰਦਰਜੀਤ ਕੌਰ ਬਰਾੜ ਨੇ ਭਰੋਸਾ ਦਿਵਾਇਆ ਕਿ ਆੜ੍ਹਤੀਆਂ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਜਾਵੇਗਾ | ਇਸ ਮੌਕੇ ਮਾਰਕੀਟ ਕਮੇਟੀ ਰਾਏਕੋਟ ਦੇ ਚੇਅਰਮੈਨ ਗੁਰਮਿੰਦਰ ਸਿੰਘ ਤੂਰ, ਸਕੱਤਰ ਹਰਦੀਪ ਸਿੰਘ ਗਿੱਲ, ਗੁਰਮੇਲ ਸਿੰਘ ਧਾਲੀਵਾਲ, ਨਿਰਮਲ ਸਿੰਘ ਵਿਰਕ, ਅੰਮਿ੍ਤਪਾਲ ਸਿੰਘ ਜੌਹਲਾਂ, ਸੈਕਟਰੀ ਪਿ੍ਤਪਾਲ ਸਿੰਘ, ਰਾਜਿੰਦਰ ਕੁਮਾਰ ਕਾਕਾ, ਪਨਗਰੇਨ ਇੰਸਪੈਕਟਰ ਰਜੇਸ਼ ਕੁਮਾਰ, ਪਨਗਰੇਨ ਇੰਸਪੈਕਟਰ ਕੁਲਦੀਪ ਸਿੰਘ, ਪਨਸਪ ਇੰਸਪੈਕਟਰ ਬਲਵੀਰ ਸਿੰਘ, ਮਾਰਕਫੈੱਡ ਇੰਸਪੈਕਟਰ ਹਰਸ਼ਿੰਦਰ ਸਿੰਘ, ਵੇਅਰਹਾਊਸ ਇੰਸਪੈਕਟਰ ਜਤਿੰਦਰ ਸਿੰਘ, ਗੁਰਮੇਲ ਸਿੰਘ ਬਸਰਾਉਂ, ਸਰਬਜੀਤ ਸਿੰਘ ਬੋਪਾਰਾਏ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਹਿਕਾਰੀ ਸਭਾ ਵਲੋਂ ਲਾਭਪਾਤਰੀਆਂ ਨੂੰ 2024-25 ਦਾ ਬੋਨਸ ਵੰਡਿਆ ਅਗਲੀ ਖ਼ਬਰ ਮੋਦੀ ਸਰਕਾਰ ਵਲੋਂ ਵੈਟ ਘਟਾਉਣ ਨਾਲ ਸਰਮਾਏਦਾਰਾਂ ਨੂੰ ਲਾਭ ਪੁਹੰਚਿਆ-ਸਰੀਂਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।