18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਦਿੱਲੀ ਦੇ ਕੈਬਨਿਟ ਮੰਤਰੀ ਸਿਰਸਾ ਨਾਨਕਸਰ ਹੋਏ ਨਤਮਸਤਕ

ਅਜੀਤ ਡੈਸਕ 17-10-2025
ਜਗਰਾਉਂ, 16 ਅਕਤੂਬਰ (ਹਰਵਿੰਦਰ ਸਿੰਘ ਖ਼ਾਲਸਾ)-ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ ਗੁਰਦੁਆਰਾ ਨਾਨਕਸਰ ਕਲੇਰਾਂ ਵਿਖੇ ਨਤਮਸਤਕ ਹੋਏ | ਉਹ ਗੁਰਦੁਆਰਾ ਸਾਹਿਬ ਆਪਣੀ ਪਤਨੀ ਅਤੇ ਪਰਿਵਾਰ ਸਮੇਤ ਮੱਥਾ ਟੇਕਣ ਪਹੁੰਚੇ ਸਨ, ਜਿੱਥੇ ਸੰਪਰਦਾਇ ਦੇ ਸੰਤਾਂ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਅੱਜ ਸ਼ਾਮ ਗੁਰਦੁਆਰਾ ਨਾਨਕਸਰ ਕਲੇਰਾਂ ਪੁੱਜੇ ਕੈਬਨਿਟ ਮੰਤਰੀ ਨੇ ਸ੍ਰੀ ਸੱਚਖੰਡ ਸਾਹਿਬ ਵਿਖੇ ਮੱਥਾ ਟੇਕਿਆ | ਜਿੱਥੇ ਬਾਬਾ ਤੇਜਿੰਦਰ ਸਿੰਘ ਜਿੰਦੂ ਨਾਲ ਉਨ੍ਹਾਂ ਨੇ ਗੁਰੂ ਘਰ ਦੇ ਦਰਸ਼ਨ ਕੀਤੇ | ਇਸ ਉਪਰੰਤ ਸੰਪਰਦਾਇ ਦੇ ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਉਨ੍ਹਾਂ ਨੂੰ ਅਤੇ ਪਰਿਵਾਰ ਨੂੰ ਸਨਮਾਨਿਤ ਕੀਤਾ | ਉਨ੍ਹਾਂ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਸ਼ਵ ਪ੍ਰਸਿੱਧ ਗੁਰਦੁਆਰਾ ਨਾਨਕਸਰ ਕਲੇਰਾਂ ਭਗਤੀ ਦਾ ਘਰ ਹੈ | ਉਨ੍ਹਾਂ ਦਾ ਪਰਿਵਾਰ ਪੀੜ੍ਹੀਆਂ ਤੋਂ ਇਸ ਪਵਿੱਤਰ ਦਰ ਦਾ ਸ਼ਰਧਾਲੂ ਹੈ | ਉਹ ਅੱਜ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਨਤਮਸਤਕ ਹੋਣ ਪੁੱਜੇ ਹਨ |
ਪਿਛਲੀ ਖ਼ਬਰ ਸਰਪੰਚ ਰਣਜੀਤ ਸਿੰਘ ਬਾਠ ਭੱਟੀਆਂ ਢਾਹਾ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਸਹਿਕਾਰੀ ਸਭਾ ਵਲੋਂ ਲਾਭਪਾਤਰੀਆਂ ਨੂੰ 2024-25 ਦਾ ਬੋਨਸ ਵੰਡਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।