ਹੰਬੜਾਂ, 16 ਅਕਤੂਬਰ (ਮੇਜਰ ਹੰਬੜਾਂ)-ਪਿੰਡ ਭੱਟੀਆਂ ਢਾਹਾਂ ਦੇ ਸਰਪੰਚ ਰਣਜੀਤ ਸਿੰਘ ਬਾਠ, ਪ੍ਰਧਾਨ ਜੀਤ ਸਿੰਘ ਬਾਠ, ਜਗਦੀਸ਼ ਸਿੰਘ ਬਾਠ ਪਰਿਵਾਰ ਨੂੰ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਮੁਖਤਿਆਰ ਕੌਰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ | ਇਸ ਦੁੱਖ ਦੀ ਘੜੀ 'ਚ ਸਰਪੰਚ ਰਣਜੀਤ ਸਿੰਘ ਬਾਠ ਪਰਿਵਾਰ ਨਾਲ ਵੱਖ-ਵੱਖ ਧਾਰਮਿਕ ਤੇ ਰਾਜਨੀਤਿਕ ਆਗੂਆਂ ਵਲੋਂ ਗਹਿਰਾ ਦੁੱਖ ਪ੍ਰਗਟ ਕੀਤਾ ਗਿਆ | ਇਲਾਕੇ ਦੇ ਸਰਪੰਚਾਂ-ਪੰਚਾਂ ਵਲੋਂ ਵੀ ਬਾਠ ਪਰਿਵਾਰ ਭੱਟੀਆਂ ਢਾਹਾਂ ਨਾਲ ਉਨ੍ਹਾਂ ਦੇ ਮਾਤਾ ਮੁਖਤਿਆਰ ਕੌਰ ਦੇ ਦਿਹਾਂਤ 'ਤੇ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ | ਸਰਪੰਚ ਰਣਜੀਤ ਸਿੰਘ ਬਾਠ ਨੇ ਦੁਖੀ ਮਨ ਨਾਲ ਦੱਸਿਆ ਕਿ ਸਾਡੇ ਸਵ.ਮਾਤਾ ਮੁਖਤਿਆਰ ਕੌਰ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਪਿੰਡ ਭੱਟੀਆਂ ਢਾਹਾ ਦੇ ਗੁਰਦੁਆਰਾ ਸ੍ਰੀ ਗੁਰੂ ਹਰਸਰ ਸਾਹਿਬ ਵਿਖੇ 19 ਅਕਤੂਬਰ ਦਿਨ ਐਤਵਾਰ ਨੂੰ 12 ਤੋਂ 1 ਵਜੇ ਤੱਕ ਹੋਵੇਗੀ, ਜਿੱਥੇ ਵੱਖ-ਵੱਖ ਸ਼ਖਸੀਅਤਾਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੀਆਂ |