ਜਗਰਾਉਂ, 16 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਵਾਰਡ ਨੰਬਰ 23 ਦੀ ਕੌਂਸਲਰ ਬੀਬੀ ਕਮਲਜੀਤ ਕੌਰ, ਜੋ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਨਮਿੱਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਗੁਰਦੁਆਰਾ ਦਸਮੇਸ਼ ਨਗਰ ਜਗਰਾਉਂ ਵਿਖੇ ਪਾਏ ਗਏ | ਉਪਰੰਤ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਰਾਗੀ ਜਥੇ ਭਾਈ ਰਣਧੀਰ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਕਥਾ-ਕੀਰਤਨ ਸਰਵਣ ਕਰਵਾਇਆ | ਇਸ ਮੌਕੇ ਗਿਆਨੀ ਰਣਜੀਤ ਸਿੰਘ ਮੱਦੋਕੇ ਵਾਲਿਆਂ ਨੇ ਅੰਤਿਮ ਅਰਦਾਸ ਕੀਤੀ ਅਤੇ ਹੁਕਮਨਾਮਾ ਸਾਹਿਬ ਦੀ ਵਿਆਖਿਆ ਕੀਤੀ | ਇਸ ਸਮੇਂ ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ, ਪ੍ਰਸ਼ੋਤਮ ਲਾਲ ਖਲੀਫ਼ਾ, ਬਲਦੇਵ ਸਿੰਘ ਬੀੜ ਗਗੜਾ, ਮਾਸਟਰ ਜਸਪਾਲ ਸਿੰਘ ਕਲੇਰ ਨੇ ਬੀਬੀ ਕਮਲਜੀਤ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਬੀਬੀ ਕਲੇਰ ਨੇ ਜਿੱਥੇ ਸਿੱਖਿਆ ਦੇ ਖੇਤਰ 'ਚ ਵਧੀਆ ਸੇਵਾਵਾਂ ਦਿੱਤੀਆਂ, ਉੱਥੇ ਕੌਂਸਲਰ ਬਣ ਕੇ ਵੀ ਲੋਕਾਂ ਦੀ ਸੇਵਾ ਕੀਤੀ | ਇਸ ਮੌਕੇ ਸਪੁੱਤਰ ਐਡਵੋਕੇਟ ਵਰਿੰਦਰ ਸਿੰਘ ਕਲੇਰ, ਬਲਪ੍ਰੀਤ ਸਿੰਘ ਕਲੇਰ ਅਤੇ ਗੁਰਜੀਤ ਸਿੰਘ ਗੀਟਾ ਵਲੋਂ ਅੰਤਿਮ ਅਰਦਾਸ 'ਚ ਸ਼ਾਮਿਲ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਚੇਅਰਮੈਨ ਕੰਵਲਜੀਤ ਸਿੰਘ ਮੱਲ੍ਹਾ, ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ, ਸੀਨੀਅਰ 'ਆਪ' ਪ੍ਰੋ: ਸੁਖਵਿੰਦਰ ਸਿੰਘ, ਐਕਸੀਅਨ ਗੁਰਪ੍ਰੀਤ ਮਹਿੰਦਰ ਸਿੰਘ ਸਿੱਧੂ, ਕਰਨਜੀਤ ਸਿੰਘ ਸੋਨੀ ਗਾਲਿਬ, ਐੱਸ.ਡੀ.ਓ. ਗੁਰਪ੍ਰੀਤ ਸਿੰਘ ਕੰਗ, ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਪ੍ਰਧਾਨ ਜਤਿੰਦਰਪਾਲ ਰਾਣਾ, ਕੋਆਰਡੀਨੇਟਰ ਬਿਕਰਮਜੀਤ ਸਿੰਘ ਵਿੱਕੀ ਥਿੰਦ, ਪ੍ਰਧਾਨ ਕਨੱਈਆ ਗੁਪਤਾ ਬਾਂਕਾ, ਕੋਆਰਡੀਨੇਟਰ ਪਰਮਿੰਦਰ ਸਿੰਘ ਗਿੱਦੜਵਿੰਡੀ, ਕੌਂਸਲਰ ਅਮਰਜੀਤ ਸਿੰਘ ਮਾਲਵਾ, ਕਰਮਜੀਤ ਸਿੰਘ ਕੈਂਥ, ਕੌਂਸਲਰ ਕੰਵਰਪਾਲ ਸਿੰਘ, ਰਵਿੰਦਰ ਸੱਭਰਵਾਲ, ਰਾਜ ਭਾਰਦਵਾਜ, ਜਗਜੀਤ ਸਿੰਘ ਕਾਉਂਕੇ, ਪ੍ਰਧਾਨ ਨਵਦੀਪ ਸਿੰਘ ਗਰੇਵਾਲ, ਐਡਵੋਕੇਟ ਗੁਰਵਿੰਦਰ ਸਿੰਘ ਸਿੱਧੂ, ਮਨਜਿੰਦਰ ਸਿੰਘ ਡੱਲਾ, ਟੋਨੀ ਸਰਪੰਚ ਕਲੇਰਾਂ, ਪ੍ਰਧਾਨ ਹਰਪ੍ਰੀਤ ਸਿੰਘ ਧਾਲੀਵਾਲ, ਸਰਪੰਚ ਪਰਮਿੰਦਰ ਸਿੰਘ ਟੂਸਾ, ਸੁਖਵਿੰਦਰ ਸਿੰਘ ਸਿੱਧੂ, ਮਨਦੀਪ ਸਿੰਘ ਵਿਰਕ, ਉੱਤਮ ਸਿੰਘ, ਜਗਰਾਜ ਸਿੰਘ ਰਾਜੂ, ਜਗਦੇਵ ਸਿੰਘ ਸੋਨੀ ਤੇ ਵੱਡੀ ਗਿਣਤੀ 'ਚ ਹੋਰ ਸੰਗਤ ਹਾਜ਼ਰ ਸੀ |