ਜਗਰਾਉਂ, 16 ਅਕਤੂਬਰ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸੈਂਟਰ ਪੱਧਰ 'ਤੇ ਅੰਡਰ-11 ਸ਼੍ਰੇਣੀ ਦੇ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ 'ਚ ਸਨਮਤੀ ਵਿਮਲ ਜੈਨ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | 200 ਮੀਟਰ ਦੀ ਦੌੜ ਵਿਚ ਜੈਸਮੀਨ ਕੌਰ ਨੇ ਚਾਂਦੀ ਦਾ ਤਗਮਾ ਜਿੱਤਿਆ | 600 ਮੀਟਰ ਦੀ ਦੌੜ ਵਿਚ ਨਵਜੋਤ ਸਿੰਘ ਨੇ ਸੋਨੇ ਦਾ, ਕੀਰਤੀ ਨੇ ਚਾਂਦੀ ਦਾ ਅਤੇ ਜੈਸਮੀਨ ਕੌਰ ਨੇ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ | ਰੱਸਾਕਸ਼ੀ ਮੁਕਾਬਲੇ ਵਿਚ ਨਵਜੋਤ ਸਿੰਘ, ਤਰੁਣ ਅਰੋੜਾ, ਕਰਨਵੀਰ ਸਿੰਘ, ਮੇਹਰ ਸਿੰਘ, ਪ੍ਰਭਦੀਪ ਸਿੰਘ, ਪ੍ਰਭਸਿਮਰਨ ਸਿੰਘ, ਪਵਨਦੀਪ ਸਿੰਘ ਅਤੇ ਅਵਨੂਰ ਸਿੰਘ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਸੋਨੇ ਦੇ ਤਗਮੇ ਜਿੱਤੇ | ਰਿਲੇਅ ਦੌੜ ਵਿਚ ਨਵਜੋਤ ਸਿੰਘ, ਕਰਨਵੀਰ ਸਿੰਘ, ਪ੍ਰਭਦੀਪ ਸਿੰਘ ਅਤੇ ਪ੍ਰਭਸਿਮਰਨ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦੇ ਤਗਮੇ ਆਪਣੇ ਨਾਂਅ ਕੀਤੇ | ਲੰਬੀ ਛਾਲ ਵਿਚ ਨਵਜੋਤ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕਰ ਕਾਂਸੀ ਦਾ ਤਗਮਾ ਜਿੱਤਿਆ | ਸ਼ਾਟਪੁੱਟ ਮੁਕਾਬਲੇ ਵਿਚ ਪ੍ਰਭਸਿਮਰਨ ਸਿੰਘ ਅਤੇ ਜਸਮੀਤ ਕੌਰ ਨੇ ਤੀਸਰੇ ਸਥਾਨ 'ਤੇ ਰਹਿ ਕੇ ਕਾਂਸੀ ਦੇ ਤਗਮੇ ਹਾਸਲ ਕੀਤੇ | ਜਦੋਂ ਵਿਦਿਆਰਥੀ ਜਿੱਤ ਦੇ ਜਸ਼ਨ ਨਾਲ ਸਕੂਲ ਪਹੁੰਚੇ ਤਾਂ ਪਿ੍ੰਸੀਪਲ ਸੁਪਿ੍ਆ ਖੁਰਾਣਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਹੌਸਲਾ ਅਫ਼ਜ਼ਾਈ ਕੀਤੀ | ਉਨ੍ਹਾਂ ਨੇ ਸਕੂਲ ਦੀ ਇਸ ਵੱਡੀ ਕਾਮਯਾਬੀ ਦਾ ਸਿਹਰਾ ਡੀ.ਪੀ. ਬਬੀਤਾ ਕੁਆਰੀ, ਕੁਲਵਿੰਦਰ ਕੌਰ, ਇੰਦਰਜੀਤ ਸਿੰਘ ਨੂੰ ਦਿੱਤਾ, ਜਿੰਨ੍ਹਾਂ ਦੀ ਮਿਹਨਤ ਅਤੇ ਰਹਿਨੁਮਾਈ ਨਾਲ ਬੱਚਿਆਂ ਨੇ ਇਹ ਕਾਮਯਾਬੀ ਪ੍ਰਾਪਤ ਕੀਤੀ |