18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਭਗਵੰਤ ਮਾਨ ਸਰਕਾਰ ਪੰਜਾਬ ਨੂੰ ਰੰਗਲਾ ਬਣਾਉਣ ਲਈ ਸੁਹਿਰਦ-ਵਿਧਾਇਕ ਹਾਕਮ ਸਿੰਘ • ਬੜੂੰਦੀ ਤੋਂ ਵੱਖ-ਵੱਖ ਪਿੰਡਾਂ ਨੂੰ ਜਾਂਦੀਆਂ ਸੜਕਾਂ ਦੀ ਮੁਰੰਮਤ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 17-10-2025
ਲੋਹਟਬੱਦੀ, 16 ਅਕਤੂਬਰ (ਕੁਲਵਿੰਦਰ ਸਿੰਘ ਡਾਂਗੋਂ)-ਜਿਉਂ ਹੀ ਪੰਜਾਬ ਦੇ ਲੋਕਾਂ ਨੇ ਲੰਮੇ ਸਮੇਂ ਤੋਂ ਵਾਰੀ ਸਿਰ ਪੰਜਾਬ ਦੀ ਸੱਤਾ ਹੰਢਾ ਰਹੀਆਂ ਕਾਂਗਰਸ ਅਤੇ ਅਕਾਲੀ-ਭਾਜਪਾ ਨੂੰ ਨਕਾਰ ਕੇ ਭਗਵੰਤ ਮਾਨ ਦੇ ਹੱਥ ਵਾਗਡੋਰ ਸੌਂਪੀ ਹੈ, ਉਦੋਂ ਤੋਂ ਪੰਜਾਬ ਵਿਕਾਸ ਦੇ ਰਾਹਾਂ 'ਤੇ ਤੁਰਿਆ ਹੈ, ਸਰਕਾਰ ਦਾ ਹਰ ਵਿਧਾਇਕ, ਚੇਅਰਮੈਨ, ਆਗੂ ਪੰਜਾਬ ਨੂੰ ਰੰਗਲਾ ਬਣਾਉਣ ਲਈ ਸੁਹਿਰਦ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਠੇਕੇਦਾਰ ਹਾਕਮ ਸਿੰਘ ਹਲਕਾ ਵਿਧਾਇਕ ਰਾਏਕੋਟ ਨੇ ਪਿੰਡ ਬੜੂੰਦੀ ਵਿਖੇ ਵੱਖ-ਵੱਖ ਪਿੰਡਾਂ ਨੂੰ ਜਾਂਦੀਆਂ ਸੜਕਾਂ ਦੀ ਮੁਰੰਮਤ ਦੇ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਦੇ ਯਤਨਾਂ ਨਾਲ ਪਿੰਡ ਬੜੂੰਦੀ ਤੋਂ ਬ੍ਰਹਮਪੁਰ ਜਾਂਦੀ ਸੜਕ ਲਈ 54.23 ਲੱਖ, ਬੜੂੰਦੀ ਤੋਂ ਕਲਸੀਆਂ-ਤੁੰਗਾਹੇੜੀ ਸੜਕ ਲਈ 23.12 ਲੱਖ, ਅਹਿਮਦਗੜ੍ਹ-ਲੋਹਟਬੱਦੀ ਰੋਡ ਤੋਂ ਮਹੇਰਨਾਂ ਕਲਾਂ ਜਾਂਦੀ ਸੜਕ ਦੀ ਮੁਰੰਮਤ ਲਈ 33.89 ਲੱਖ ਦੀ ਰਾਸ਼ੀ ਖਰਚ ਕੀਤੀ ਜਾ ਰਹੀ ਹੈ, ਮੁਰੰਮਤ ਦਾ ਕੰਮ ਜਾਰੀ ਹੈ | ਵਿਧਾਇਕ ਹਾਕਮ ਸਿੰਘ ਬਾਬਾ ਜਗੀਰ ਸਿੰਘ ਬੜੂੰਦੀ ਵਾਲਿਆਂ ਦੇ ਅਸਥਾਨ ਨਾਨਕਸਰ ਠਾਠ ਪੱਤੀ ਮਾਨ ਵਿਖੇ ਵੀ ਨਤਮਸਤਕ ਹੋਏ, ਬਾਬਾ ਧੰਨਾ ਸਿੰਘ ਬੜੂੰਦੀ ਵਾਲਿਆਂ ਵਲੋਂ ਬਾਬਾ ਗੁਰਮੇਲ ਸਿੰਘ ਨੀਲੂ ਅਤੇ ਭਾਈ ਕੁਲਦੀਪ ਸਿੰਘ ਨੇ ਉਨ੍ਹਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਸਰਪੰਚ ਜਸਵਿੰਦਰ ਸਿੰਘ ਬੜੂੰਦੀ, ਅੰਮਿ੍ਤਪਾਲ ਸਿੰਘ ਹੈਪੀ ਬੜੂੰਦੀ ਕੋਅਰਡੀਨੇਟਰ ਸਿੱਖਿਆ ਵਿਚਾਰਾਂ, ਗੁਰਮਿੰਦਰ ਸਿੰਘ ਤੂਰ ਚੇਅਰਮੈਨ, ਬਿੰਦਰਜੀਤ ਸਿੰਘ ਪ੍ਰਧਾਨ ਟਰੱਕ ਯੂਨੀਅਨ, ਜੱਸ ਰਾਏਕੋਟ ਪੀ.ਏ, ਪ੍ਰੀਤ ਰਾਏਕੋਟ, ਦਿਲਬਾਗ ਸਿੰਘ ਪ੍ਰਧਾਨ, ਭਜਨ ਸਿੰਘ ਕਲੇਰ, ਧਰਮਵੀਰ ਸਿੰਘ ਪੰਚ, ਪਰਮੋਦ ਸਿੰਘ ਪੰਚ, ਅਵਤਾਰ ਸਿੰਘ ਪੰਚ, ਜਗਤਾਰ ਸਿੰਘ ਨੰਬਰਦਾਰ, ਕਰਮ ਸਿੰਘ ਕਲੇਰ, ਬਲਜੀਤ ਸਿੰਘ ਮਾਨ, ਬਲਵਿੰਦਰ ਸਿੰਘ ਪੰਨੂ, ਰਛਪਾਲ ਸਿੰਘ ਖ਼ਾਲਸਾ, ਜਗਤਾਰ ਸਿੰਘ, ਨਛੱਤਰ ਸਿੰਘ ਸੇਖੋਂ, ਬਲਜਿੰਦਰ ਸਿੰਘ ਧਾਲੀਵਾਲ, ਸੁਖਦੇਵ ਸਿੰਘ ਕਲੇਰ, ਅੰਤ ਸਿੰਘ ਕਲੇਰ, ਰਾਏ ਸਿੰਘ ਲੋਹਟਬੱਦੀ, ਇੰਦਰਪਾਲ ਸਿੰਘ ਮਾਨ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ.ਏ.ਵੀ. ਸਕੂਲ ਜਗਰਾਉਂ ਦੇ ਖਿਡਾਰੀਆਂ ਨੇ ਜਿੱਤੇ ਸੋਨ ਤਗਮੇ • ਨੈਸ਼ਨਲ ਪੱਧਰ ਦੀਆਂ ਖੇਡਾਂ 'ਚ ਬਣਾਈ ਜਗ੍ਹਾ ਅਗਲੀ ਖ਼ਬਰ ਸਨਮਤੀ ਵਿਮਲ ਜੈਨ ਸਕੂਲ ਦੇ ਖਿਡਾਰੀਆਂ ਨੇ ਖੇਡਾਂ 'ਚ ਮੱਲਾਂ ਮਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।