18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਹੰਬੜਾਂ 'ਚ ਅੱਜ ਤੋਂ ਸ਼ੁਰੂ ਹੋਣਗੇ ਚਾਰ ਰੋਜ਼ਾ ਧਾਰਮਿਕ ਸਮਾਗਮ-ਸਰਪ੍ਰਸਤ ਗਿੱਲ

ਅਜੀਤ ਡੈਸਕ 17-10-2025
ਹੰਬੜਾਂ, 16 ਅਕਤੂਬਰ (ਮੇਜਰ ਹੰਬੜਾਂ)-ਕਸਬਾ ਹੰਬੜਾਂ ਦੇ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਵਿਖੇ ਅੱਜ 17 ਅਕਤੂਬਰ ਰਾਤ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼ੁਰੂ ਹੋਣ ਵਾਲੇ ਸਾਲਾਨਾ ਧਾਰਮਿਕ ਸਮਾਗਮ ਦੀਆਂ ਤਿਆਰੀਆਂ ਮੁਕੰੰਮਲ ਹੋ ਚੁੱਕੀਆਂ ਹਨ ਤੇ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਸਮਾਗਮ 20 ਅਕਤੂਬਰ ਤੱਕ ਲਗਾਤਾਰ ਰੋਜ਼ਾਨਾਂ ਚੱਲਣਗੇ | ਇਹ ਪ੍ਰਗਟਾਵਾ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਲੋਕਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਤੇਜਾ ਸਿੰਘ ਗਿੱਲ ਨੇ ਸਮਾਗਮ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ | ਸਰਪ੍ਰਸਤ ਗਿੱਲ ਨੇ ਦੱਸਿਆ ਕਿ ਚਾਰ ਰੋਜ਼ਾ ਧਾਰਮਿਕ ਸਮਾਗਮਾਂ ਸਮੇਂ ਜਿੱਥੇ ਵੱਖ-ਵੱਖ ਕੀਰਤਨੀ ਜਥੇ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕਰਨਗੇ, ਉੱਥੇ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ ਸੰਗਤਾਂ ਨੂੰ ਅੱਜ ਤੋਂ ਰੋਜ਼ਾਨਾਂ ਆਪਣੇ ਅਨਮੋਲ ਪ੍ਰਵਚਨਾਂ ਰਾਹੀਂ ਨਿਹਾਲ ਕਰਨਗੇ |
ਪਿਛਲੀ ਖ਼ਬਰ ਕਲੱਸਟਰ ਭੂੰਦੜੀ ਦਾ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਅਗਲੀ ਖ਼ਬਰ ਲਾਦੀਆਂ ਵਲੋਂ ਹੰਬੜਾਂ ਦਾਣਾ ਮੰਡੀ 'ਚ ਕਈ ਆੜ੍ਹਤੀਏ ਝੋਨਾ ਵੱਧ ਤੋਲਦੇ ਫੜੇ • ਕਿਸੇ ਨੂੰ ਵੀ ਕਿਸਾਨਾਂ ਦੀ ਲੁੱਟ ਕਰਨ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।