18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

'ਆਪ' ਸਰਕਾਰ ਨੇ ਏਡਿਡ ਸਕੂਲਾਂ ਦੇ ਸਟਾਫ਼ ਦਾ ਕੱਢਿਆ ਦਿਵਾਲਾ-ਮਦਨੀਪੁਰ • ਅਧਿਆਪਕਾਂ ਵਲੋਂ 18 ਨੂੰ ਤਰਨ ਤਾਰਨ ਵਿਖੇ ਮੋਰਚਾ ਖੋਲ੍ਹਣ ਦਾ ਐਲਾਨ-ਸੂਜਾਪੁਰ

ਅਜੀਤ ਡੈਸਕ 17-10-2025
ਚੌਂਕੀਮਾਨ, 16 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਤੇ ਹੋਰ ਕਰਮਚਾਰੀਆਂ ਨੂੰ ਪਿਛਲੇ 7 ਮਹੀਨਿਆਂ ਤੋਂ ਤਨਖਾਹ ਨਹੀਂ ਮਿਲੀ ਹੈ | ਜਿਸ ਕਰਕੇ ਇਨ੍ਹਾਂ ਸਕੂਲਾਂ ਦੇ ਮੁਲਾਜ਼ਮਾਂ ਨੇ ਗੂੰਗੀ ਤੇ ਬੋਲੀ ਸਰਕਾਰ ਦੇ ਖ਼ਿਲਾਫ਼ 18 ਅਕਤੂਬਰ ਨੂੰ ਤਰਨਤਾਰਨ ਵਿਖੇ ਮੋਰਚਾ ਖੋਲ੍ਹ ਕੇ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ | ਇਸ ਸੰਬੰਧੀ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਬਲਾਕ ਪ੍ਰਧਾਨ ਸੰਦੀਪ ਸਿੰਘ ਸੂਜਾਪੁਰ ਨੇ ਕਿਹਾ ਕਿ ਸਿੱਖਿਆ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਤੇ ਮੰਤਰੀਆਂ ਨਾਲ ਵਾਰ-ਵਾਰ ਮੀਟਿੰਗਾਂ ਕਰਨ 'ਤੇ ਵੀ ਇਨ੍ਹਾਂ ਸਕੂਲਾਂ 'ਚ ਕੰਮ ਕਰਦੇ ਹਜ਼ਾਰਾਂ ਅਧਿਆਪਕਾਂ ਤੇ ਕਰਮਚਾਰੀਆਂ ਨੂੰ ਮਾਰਚ 2025 ਤੋਂ ਬਾਅਦ ਤਨਖਾਹ ਗ੍ਰਾਂਟ ਜਾਰੀ ਨਹੀਂ ਕੀਤੀ ਗਈ | ਉਨ੍ਹਾਂ ਕਿਹਾ ਕਿ ਏਡਿਡ ਸਕੂਲਾਂ ਦੀਆਂ ਮੈਨੇਜਮੈਂਟਾਂ ਦੇ ਆਡਿਟ ਦੇ ਨਾਂਅ 'ਤੇ ਮੁਲਾਜ਼ਮਾਂ ਦੀ ਤਨਖਾਹ ਲੰਬੇ ਸਮੇਂ ਤੋਂ ਰੋਕੀ ਗਈ ਹੈ | ਜਦਕਿ ਵਿਭਾਗ ਕੋਲ ਆਡਿਟ ਕਰਨ ਲਈ ਲੋੜੀਂਦਾ ਸਟਾਫ਼ ਵੀ ਨਹੀਂ ਹੈ | ਸਿੱਖਿਆ ਵਿਭਾਗ ਕੋਲ ਸ਼ੈਕਸ਼ਨ ਅਫ਼ਸਰਾਂ ਦੀ ਘਾਟ ਦਾ ਖਮਿਆਜ਼ਾ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਭੁਗਤਣਾ ਪੈ ਰਿਹਾ ਹੈ | ਯੂਨੀਅਨ ਆਗੂਆਂ ਨੇ ਕਿਹਾ ਕਿ 1967 ਤੋਂ ਬਾਅਦ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸੂਬਾ ਸਰਕਾਰ ਨੇ ਪ੍ਰਬੰਧਕ ਕਮੇਟੀਆਂ ਦੇ ਆਡਿਟ ਦੇ ਬਹਾਨੇ ਬਣਾ ਕੇ ਸਟਾਫ਼ ਦੀ ਗ੍ਰਾਂਟ ਰੋਕੀ ਹੋਈ ਹੈ | ਉਹਨਾਂ ਕਿਹਾ ਕਿ ਸਰਕਾਰ ਏਡਿਡ ਸਕੂਲਾਂ ਨੂੰ ਬੰਦ ਕਰਨ ਦੀ ਸਾਜਿਸ਼ ਰਚ ਰਹੀ ਹੈ | ਉਨ੍ਹਾਂ ਕਿਹਾ ਕਿ ਦੁਸਹਿਰਾ ਤੇ ਦੀਵਾਲੀ ਵਰਗੇ ਤਿਉਹਾਰ ਵੀ ਬਿਨਾਂ ਤਨਖਾਹ ਮਿਲੇ ਲੰਘ ਰਹੇ ਹਨ | ਬਲਾਕ ਪ੍ਰਧਾਨ ਸੰਦੀਪ ਸਿੰਘ ਸੂਜਾਪੁਰ ਨੇ ਆਖਿਆ ਕਿ ਏਡਿਡ ਸਕੂਲਾਂ 'ਚ 1.76 ਲੱਖ ਵਿਦਿਆਰਥੀਆਂ ਨੂੰ ਪੜ੍ਹਾਉਣ ਵਾਲੇ ਗੁਰੂਜਨ ਦੀਵਾਲੀ ਵਰਗੇ ਪਵਿੱਤਰ ਤਿਉਹਾਰ ਮੌਕੇ ਵੀ ਭੁੱਖੇ ਢਿੱਡ ਗੁਜ਼ਾਰਾ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਅਧਿਆਪਕ ਵਰਗ ਹੁਣ ਆਪਣਾ ਗੁੱਸਾ ਤਰਨਤਾਰਨ ਜ਼ਿਮਨੀ ਚੋਣ ਵਿਚ ਕੱਢਣ ਲਈ ਮਜ਼ਬੂਰ ਹੋ ਚੁੱਕਾ ਹੈ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ |
ਪਿਛਲੀ ਖ਼ਬਰ ਦਸਮੇਸ਼ ਗਰਲਜ਼ ਕਾਲਜ ਨੇ ਸਿੱਖਿਆ 'ਚ ਪਹਿਲਾ ਸਰਵਸ੍ਰੇਸ਼ਟਤਾ ਦਾ ਰਾਸ਼ਟਰੀ ਉਪਲਬਧੀ ਇਨਾਮ 2025 ਕੀਤਾ ਪ੍ਰਾਪਤ ਅਗਲੀ ਖ਼ਬਰ ਕਲੱਸਟਰ ਭੂੰਦੜੀ ਦਾ ਖੇਡ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।