28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਜਤਿੰਦਰਾ ਗਰੀਨਫ਼ੀਲਡ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 20-10-2025
ਗੁਰੂਸਰ ਸੁਧਾਰ, 19 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਇਲਾਕੇ ਅਤੇ ਦਿਹਾਤੀ ਖੇਤਰ ਦੀ ਨਾਮਵਰ ਵਿੱਦਿਅਕ ਸੰਸਥਾ ਜਤਿੰਦਰਾ ਗਰੀਨਫ਼ੀਲਡ ਸਕੂਲ ਗੁਰੂਸਰ ਵਿਖੇ ਦੀਵਾਲੀ ਦਾ ਤਿਉਹਾਰ ਵਿਦਿਆਰਥੀਆਂ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਦੀ ਸਭਾ ਵਿਚ ਬੱਚਿਆਂ ਨੂੰ ਤਿਉਹਾਰ ਦੀ ਜਾਣਕਾਰੀ ਦੇਣ ਤੋਂ ਇਲਾਵਾ ਵੱਖ-ਵੱਖ ਹਾਊਸਾਂ ਦੇ ਕਰਵਾਏ ਗਏ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਰੰਗੋਲੀ ਬਣਾਉਣ, ਮੋਮਬੱਤੀਆਂ ਸਜਾਉਣ, ਟੋਰਨ ਬਣਾਉਣ ਅਤੇ ਬੁਲੇਟਿਨ ਬੋਰਡ ਮੁਕਾਬਲੇ ਵਿਚ ਹਿੱਸਾ ਲਿਆ | ਸਕੂਲੀ ਬੱਚਿਆਂ ਨੇ ਆਪਣੀਆਂ-ਆਪਣੀਆਂ ਜਮਾਤਾਂ ਨੂੰ ਰੰਗੋਲੀ ਆਦਿ ਤੋਂ ਇਲਾਵਾ ਹੋਰ ਸਜਾਵਟੀ ਚੀਜ਼ਾਂ ਨਾਲ ਸਜਾ ਕੇ ਸਕੂਲ ਦੇ ਮਾਹੌਲ ਨੂੰ ਦੀਵਾਲੀ ਦੇ ਰੰਗ ਵਿਚ ਰੰਗ ਦਿੱਤਾ | ਘਰਾਂ ਤੋਂ ਬਣਾ ਕੇ ਲਿਆਂਦੇ ਗਏ ਪਕਵਾਨਾਂ ਦਾ ਵੀ ਬੱਚਿਆਂ ਨੇ ਖ਼ੂਬ ਆਨੰਦ ਮਾਣਿਆ | ਸਕੂਲ ਪ੍ਰਧਾਨ ਡਾ: ਐੱਚ.ਐੱਸ. ਧਾਲੀਵਾਲ, ਮੈਨੇਜਿੰਗ ਡਾਇਰੈਕਟਰ ਡਾ: ਮਨਪ੍ਰੀਤ ਕੌਰ ਧਾਲੀਵਾਲ, ਪਿ੍ੰ: ਚੰਦਰ ਸ਼ੇਖ਼ਰ ਨੇ ਵਿਦਿਆਰਥੀਆਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਨੂੰ ਪਵਿੱਤਰਤਾ ਨਾਲ ਮਨਾਉਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਪ੍ਰਕਾਸ਼ ਪੁਰਬ 'ਤੇ ਸਜਾਏ ਜਾਣ ਵਾਲੇ ਨਗਰ ਕੀਰਤਨ ਸੰਬੰਧੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।