28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਸਨਮਤੀ ਵਿਮਲ ਜੈਨ ਸਕੂਲ ਜਗਰਾਉਂ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅਜੀਤ ਡੈਸਕ 20-10-2025
ਜਗਰਾਉਂ, 19 ਅਕਤੂਬਰ (ਵਿਨੋਦ ਕੁਮਾਰ)-ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜਗਰਾਉਂ ਵਿਖੇ ਦੀਵਾਲੀ ਦਾ ਤਿਉਹਾਰ ਬਹੁਤ ਧੂਮਧਾਮ ਅਤੇ ਖੁਸ਼ੀ ਨਾਲ ਮਨਾਇਆ ਗਿਆ | ਇਸ ਮੌਕੇ ਪੂਰੇ ਸਕੂਲ ਨੂੰ ਦੀਵਿਆਂ, ਮੋਮਬੱਤੀਆਂ ਅਤੇ ਰੰਗੋਲੀ ਨਾਲ ਸਜਾਇਆ ਗਿਆ ਸੀ | ਇਸ ਸਮੇਂ ਨਰਸਰੀ, ਐੱਲ.ਕੇ.ਜੀ, ਅਤੇ ਯੂ.ਕੇ.ਜੀ. ਕਲਾਸਾਂ ਦੇ ਬੱਚੇ ਖਾਸ ਤੌਰ 'ਤੇ ਰਾਮ ਜੀ, ਲਕਸ਼ਮਣ, ਹਨੂਮਾਨ, ਸੀਤਾ, ਗਣੇਸ਼, ਸਰਸਵਤੀ ਅਤੇ ਦੇਵੀ ਲਕਸ਼ਮੀ ਦੇ ਰੂਪ ਵਿਚ ਸਜੇ ਹੋਏ ਸਨ | ਇਸ ਮੌਕੇ ਪਿ੍ੰਸੀਪਲ ਸੁਪਿ੍ਆ ਖੁਰਾਨਾ, ਪ੍ਰਧਾਨ ਰਮੇਸ਼ ਜੈਨ, ਉੱਪ ਪ੍ਰਧਾਨ ਕਾਂਤਾ ਸਿੰਗਲਾ ਅਤੇ ਸੈਕਟਰੀ ਮਹਾਂਵੀਰ ਜੈਨ ਨੇ ਪਹਿਲਾਂ ਭਗਵਾਨ ਗਣੇਸ਼ ਅਤੇ ਦੇਵੀ ਲਕਸ਼ਮੀ ਦੀ ਆਰਤੀ ਕੀਤੀ ਅਤੇ ਵਿਦਿਆਰਥੀਆਂ ਨੇ 'ਰਾਮ ਜੀ ਕੀ ਨਿੱਕਲੀ ਸਵਾਰੀ' ਅਤੇ 'ਮੇਰੇ ਘਰ ਰਾਮ ਆਏ ਹੈ' ਗੀਤਾਂ 'ਤੇ ਨਾਚ ਪੇਸ਼ ਕੀਤੇ | ਪਿ੍ੰਸੀਪਲ ਮੈਡਮ ਸੁਪਿ੍ਆ ਖੁਰਾਨਾ ਨੇ ਬੱਚਿਆਂ ਨੂੰ ਦੀਵਾਲੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਬੱਚਿਆਂ ਨੂੰ ਧੂੰਆਂ-ਮੁਕਤ ਦੀਵਾਲੀ ਮਨਾਉਣ ਦਾ ਸੰਦੇਸ਼ ਦਿੱਤਾ ਗਿਆ ਅਤੇ ਬੱਚਿਆਂ ਨੇ ਪਟਾਕੇ ਨਾ ਚਲਾਉਣ ਦਾ ਪ੍ਰਣ ਵੀ ਲਿਆ | ਪਿ੍ੰਸੀਪਲ ਮੈਡਮ ਸੁਪਿ੍ਆ ਖੁਰਾਨਾ ਨੇ ਬੱਚਿਆਂ ਅਤੇ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਚਾਕਲੇਟ ਅਤੇ ਮਠਿਆਈਆਂ ਵੰਡੀਆਂ | ਇਸ ਮੌਕੇ ਰਜਨੀ ਰਿਹਾਨ, ਸ਼ਸ਼ੀ ਸ਼ਰਮਾ, ਸੋਨੀਆ ਕਪੂਰ, ਨਿਧੀ ਜੈਨ, ਸ਼ੈਲੀ ਗਾਬਾ, ਆਰਤੀ ਪਲਟਾ, ਪਰਮਜੀਤ ਕੌਰ, ਗੁਰਮੀਤ ਕੌਰ, ਜੋਤੀ ਰਾਣੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਮਰੇਡ ਹਰਜਿੰਦਰ ਕੌਰ ਨੂੰ ਸੇਜ਼ਲ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਅੱਬੂਵਾਲ ਦੀ ਗੁਰਬਾਣੀ ਕੌਰ ਨੇ ਏਸ਼ੀਅਨ ਰੋਇੰਗ ਚੈਂਪੀਅਨਸ਼ਿਪ 'ਚ ਚਾਂਦੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।