ਜਗਰਾਉਂ, 22 ਅਕਤੂਬਰ (ਗੁਰਦੀਪ ਸਿੰਘ ਮਲਕ)-ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦਾ ਆਗਮਨ ਪੁਰਬ ਅੱਜ ਜਗਰਾਉਂ ਵਿਚ ਵੱਖ-ਵੱਖ ਥਾਵਾਂ 'ਤੇ ਬੜੀ ਸ਼ਰਧਾ-ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਬਾਬਾ ਵਿਸ਼ਵਕਰਮਾ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦਿਆਂ ਕਿਰਤੀਆਂ ਵਲੋਂ ਆਪੋ-ਆਪਣੇ ਘਰਾਂ, ਦੁਕਾਨਾਂ, ਫੈਕਟਰੀਆਂ ਆਦਿ ਵਿਚ ਪੂਜਾ ਕੀਤੀ ਗਈ ਅਤੇ ਆਪਣੇ ਔਜ਼ਾਰਾਂ ਦੀ ਸਾਫ਼-ਸਫ਼ਾਈ ਕਰਕੇ ਉਨ੍ਹਾਂ ਨੂੰ ਸ਼ਰਧਾ ਨਾਲ ਮੱਥਾ ਟੇਕ ਕੇ ਇਕ ਦਿਨ ਦਾ ਅਰਾਮ ਦਿੱਤਾ | ਜਗਰਾਉਂ ਸ਼ਹਿਰ ਦੇ ਪੁਰਾਤਨ ਬਾਬਾ ਵਿਸ਼ਵਕਰਮਾ ਮੰਦਰ ਗੁਰਦੁਆਰਾ ਸਾਹਿਬ ਵਿਖੇ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਇਸ ਉਪਰੰਤ ਗੁਰਦੁਆਰਾ ਸਾਹਿਬ ਦੇ ਬਾਹਰ ਬਾਬਾ ਵਿਸ਼ਵਕਰਮਾ ਦਾ ਹਵਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਕਿਰਤੀਆਂ ਨੇ ਹਿੱਸਾ ਲਿਆ | ਇਸ ਦੇ ਨਾਲ ਹੀ ਝੰਡੇ ਦੀ ਰਸਮ ਕੀਤੀ ਗਈ | ਇਸ ਤੋਂ ਬਾਅਦ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ | ਇਸ ਮੌਕੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਦੀਪ ਸਿੰਘ ਅਤੇ ਉਨ੍ਹਾਂ ਦੇ ਸਾਥੀ ਜਥੇ ਵਲੋਂ ਲਗਾਤਾਰ ਕਈ ਘੰਟੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਨੂੰ ਬਹੁਤ ਹੀ ਰਸਭਿੰਨਾਂ ਕੀਰਤਨ ਸਰਵਨ ਕਰਵਾਇਆ ਗਿਆ | ਇਸ ਸਮਾਗਮ ਵਿਚ ਸਾਬਕਾ ਵਿਧਾਇਕ ਐੱਸ.ਆਰ ਕਲੇਰ, ਸਾਬਕਾ ਵਿਧਾਇਕ ਜਗਤਾਰ ਸਿੰਘ ਹਿੱਸੋਵਾਲ, ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਸਿੱਧੂ, ਰਾਜੇਸ਼ਇੰਦਰ ਸਿੰਘ ਸਿੱਧੂ, ਕੌਂਸਲਰ ਦਵਿੰਦਰਜੀਤ ਸਿੰਘ ਸਿੱਧੂ, ਕੌਂਸਲਰ ਅੰਕੁਸ਼ ਧੀਰ ਨੇ ਹਾਜ਼ਰੀ ਭਰੀ | ਇਸ ਮੌਕੇ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਰਿੰਕੂ, ਸਰਪ੍ਰਸਤ ਬਾਬਾ ਮੋਹਨ ਸਿੰਘ ਸੱਗੂ, ਠੇਕੇਦਾਰ ਜਗਦੇਵ ਸਿੰਘ ਮਠਾੜੂ, ਜੋਗਿੰਦਰ ਸਿੰਘ ਗਾਬੜੀਆ, ਤਰਲੋਚਨ ਸਿੰਘ ਪਨੇਸਰ, ਬਲਵੀਰ ਸਿੰਘ ਸੀਵੀਆ, ਜਿੰਦਰ ਸਿੰਘ ਵਿਰਦੀ, ਗੁਰਦੇਵ ਸਿੰਘ ਮੱਲ੍ਹਾ, ਦਰਸ਼ਨ ਸਿੰਘ ਸੱਗੂ, ਹਰਜਿੰਦਰ ਸਿੰਘ ਮੂਧਣ, ਦਰਸ਼ਨ ਸਿੰਘ ਉੱਭੀ, ਸੁਰਜੀਤ ਸਿੰਘ ਐੱਸ.ਡੀ.ਓ, ਸਤਵਿੰਦਰ ਸਿੰਘ ਸੱਗੂ ਆਦਿ ਹਾਜ਼ਰ ਸਨ | ਗੁਰਦੁਆਰਾ ਸ੍ਰੀ ਰਾਮਗੜ੍ਹੀਆ ਵਿਖੇ ਬਿੰਲਡਿੰਗ ਐਸੋਸੀਏਸ਼ਨ ਦੀ ਅਗਵਾਈ ਵਿਚ ਹਰ ਸਾਲ ਦੀ ਤਰ੍ਹਾਂ ਬਾਬਾ ਵਿਸ਼ਵਕਰਮਾ ਜੀ ਦਾ ਪਵਿੱਤਰ ਅਵਤਾਰ ਦਿਹਾੜਾ ਮਨਾਇਆ ਗਿਆ | ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਉਪਰੰਤ ਹਵਨਯੱਗ ਕੀਤਾ ਗਿਆ ਅਤੇ ਪੂਜਾ ਕੀਤੀ ਗਈ | ਇਸ ਤੋਂ ਬਾਅਦ ਕੀਰਤਨ ਦਰਬਾਰ ਸਜਾਇਆ ਗਿਆ | ਜਿਸ ਵਿਚ ਬਾਬਾ ਵਿਸ਼ਵਕਰਮਾ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ | ਇਸ ਸਮਾਗਮ ਵਿਚ ਵੱਡੀ ਗਿਣਤੀ 'ਚ ਖੇਤਰ ਦੀਆਂ ਨਾਮਵਰ ਸ਼ਖ਼ਸੀਅਤਾਂ ਵਲੋਂ ਹਾਜ਼ਰੀ ਭਰੀ ਗਈ, ਜਿੰਨ੍ਹਾਂ ਦਾ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰਧਾਨ ਜਿੰਦਰਪਾਲ ਧੀਮਾਨ, ਸੁਖਪਾਲ ਸਿੰਘ ਖੈਰਾ, ਪ੍ਰੀਤਮ ਸਿੰਘ ਗੈਦਾ, ਡਾ. ਰਾਜਿੰਦਰ ਸ਼ਰਮਾ, ਹਰਨੇਕ ਸਿੰਘ ਸੋਹੀ, ਅਮਰਜੀਤ ਸਿੰਘ ਘਟੋੜੇ ਆਦਿ ਹਾਜ਼ਰ ਸਨ | ਇਸ ਤਰ੍ਹਾਂ ਬਾਬਾ ਵਿਸ਼ਵਕਰਮਾ ਜੀ ਦਾ ਆਗਮਨ ਪੁਰਬ ਪਿੰਡ ਮਲਕ, ਭੰਮੀਪੁਰਾ, ਅਖਾੜਾ, ਬੋਦਲਵਾਲਾ ਆਦਿ ਪਿੰਡਾਂ ਵਿਚ ਬੜੀ ਸ਼ਰਧਾ-ਭਾਵਨਾ ਨਾਲ ਮਨਾਇਆ ਗਿਆ |
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਮੰਡੀ ਮੁੱਲਾਂਪੁਰ ਵਿਖੇ ਗੁਰਦੁਆਰਾ ਪ੍ਰਬੰਧਕਾਂ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ/ ਕੌਂਸਲਰ ਬਲਵਿੰਦਰ ਸਿੰਘ ਬੱਸਣ, ਹੋਰ ਸੇਵਾਦਾਰਾਂ ਵਲੋਂ ਸੰਗਤ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਅੰਮਿ੍ਤ ਵੇਲੇ ਤੋਂ ਆਰੰਭ ਕੀਰਤਨ, ਕਥਾ ਬਾਅਦ ਢਾਡੀ ਦਰਬਾਰ 'ਚ ਕਵੀਸ਼ਰੀ ਜਥਿਆਂ ਵਲੋਂ ਸੰਗਤ ਨੂੰ ਗੁਰੂ ਜਸ ਸਰਵਣ ਕਰਵਾਇਆ | ਬਾਬਾ ਵਿਸ਼ਵਕਰਮਾ ਦੇ ਚਿੱਤਰ 'ਤੇ ਫੁੱਲ ਮਾਲਾਵਾਂ ਭੇਟ ਉਪਰੰਤ ਸੰਗਤ ਨੂੰ ਸੰਬੋਧਨ ਸਮੇਂ ਕੌਂਸਲਰ ਬਲਵਿੰਦਰ ਸਿੰਘ ਬੱਸਣ ਨੇ ਕਿਹਾ ਕਿ ਬਾਬਾ ਵਿਸ਼ਵਕਰਮ ਉੱਚ ਕੋਟੀ ਦੇ ਸ਼ਿਲਪਕਾਰ ਹੋਏ, ਜਿਨ੍ਹਾਂ ਨੂੰ ਭਵਨ ਕਲਾ ਨਿਰਮਾਣ ਦਾ ਮੋਢੀ ਮੰਨਿਆ ਗਿਆ | ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਇਕ ਨੂਰੀ ਜੋਤ ਦੇ ਰੂਪ ਵਿਚ ਸੰਸਾਰ 'ਤੇ ਆਏ ਅਤੇ ਹੁਨਰ ਕਲਾ ਨੂੰ ਵਿਕਸਿਤ ਕੀਤਾ | ਗੁਰਦੁਆਰਾ ਬਾਬਾ ਵਿਸ਼ਵਕਰਮਾ ਮੰਡੀ ਮੁੱਲਾਂਪੁਰ ਵਿਖੇ ਧਾਰਮਿਕ ਸਮਾਰੋਹ ਵਿਚ ਗੁਰਦੁਆਰਾ ਪ੍ਰਬੰਧਕ ਪ੍ਰਧਾਨ ਜਰਨੈਲ ਸਿੰਘ, ਮਾ: ਇੰਦਰਜੀਤ ਸਿੰਘ ਸੱਗੂ, ਗੁਰਮਿੰਦਰ ਸਿੰਘ, ਜਗਦੀਪ ਸਿੰਘ ਸੱਗੂ, ਅਜਾਇਬ ਸਿੰਘ, ਬਲਜਿੰਦਰ ਸਿੰਘ, ਸਤਵਿੰਦਰ ਸਿੰਘ, ਸਤਨਾਮ ਸਿੰਘ, ਗਿਆਨੀ ਬੇਅੰਤ ਸਿੰਘ, ਜਗਤਾਰ ਸਿੰਘ ਧਾਲੀਵਾਲ, ਕੰਵਰ ਨੌਨਿਹਾਲ ਸਿੰਘ, ਜਸਪ੍ਰੀਤ ਸਿੰਘ, ਸਰਬਜੀਤ ਸਿੰਘ, ਗੁਰਦੀਪ ਸਿੰਘ, ਹੋਰਨਾਂ ਵਲੋਂ ਕਿਰਤ ਦਾ ਦੇਵਤਾ ਬਾਬਾ ਵਿਸ਼ਵਕਰਮਾ ਜੀ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਅੰਦਰ ਧਾਰਮਿਕ ਸਮਾਗਮ ਵਿਚ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ |
ਗੁਰੂਸਰ ਸੁਧਾਰ, (ਬਲਵਿੰਦਰ ਸਿੰਘ ਧਾਲੀਵਾਲ)- ਬਾਬਾ ਵਿਸ਼ਵਕਰਮਾ ਸੰਸਥਾ ਸੁਧਾਰ ਬਾਜ਼ਾਰ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਸੰਗਤਾਂ ਤੇ ਦੁਕਾਨਦਾਰ ਵੀਰਾਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸਥਾਨਕ ਗੁਰਦੁਆਰਾ ਸਿੰਘ ਸਭਾ ਸੁਧਾਰ ਬਾਜ਼ਾਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਬੀਤੇ ਦਿਨਾਂ ਤੋਂ ਪ੍ਰਕਾਸ਼ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਭਾਈ ਮਨੋਹਰ ਸਿੰਘ ਖ਼ਾਲਸਾ ਤੇ ਰਾਜਿੰਦਰ ਸਿੰਘ ਗ੍ਰੰਥੀ ਦੇ ਕੀਰਤਨੀ ਜਥਿਆਂ ਨੇ ਹਾਜ਼ਰ ਸੰਗਤਾਂ ਨੂੰ ਸ਼ਬਦ ਗੁਰਬਾਣੀ ਰਾਹੀਂ ਨਿਹਾਲ ਕੀਤਾ ਜਦਕਿ ਇੰਟਰਨੈਸ਼ਨਲ ਗੋਲਡ ਮੈਡਲਿਸਟ ਢਾਡੀ ਜਥਾ ਭਾਈ ਗੋਵਿੰਦਰ ਸਿੰਘ ਤੇ ਸਾਥੀਆਂ ਨੇ ਪ੍ਰਸੰਗ ਵਾਰਾਂ ਰਾਹੀਂ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਦੇ ਜੀਵਨ ਤੋਂ ਜਾਣੂੰ ਕਰਵਾਇਆ | ਵੱਖ-ਵੱਖ ਬੁਲਾਰਿਆਂ ਨੇ ਇਸ ਮੌਕੇ ਆਪਣੇ ਸੰਬੋਧਨ ਵਿਚ ਜ਼ਿੰਦਗੀ ਅੰਦਰ ਹੱਥੀਂ ਕਿਰਤ ਕਰਨ ਤੇ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਏ ਸਿਧਾਂਤਾਂ ਨੂੰ ਅਪਣਾਉਣ ਦੀ ਅਪੀਲ ਕੀਤੀ | ਇਸ ਮੌਕੇ ਸਰਪੰਚ ਬੀਬੀ ਮਨਜੀਤ ਕੌਰ ਨਵੀਂ ਆਬਾਦੀ ਅਕਾਲਗੜ੍ਹ ਤੇ ਗੁਰਦੁਆਰਾ ਪ੍ਰਬੰਧਕੀ ਕਮੇਟੀ ਵਲੋਂ ਪਹੁੰਚੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਸਮੇਂ ਸੁਖਵਿੰਦਰ ਸਿੰਘ ਕਲੇਰ, ਪ੍ਰਧਾਨ ਮਲਕੀਤ ਸਿੰਘ ਸਿੱਧੂ, ਡਾ: ਕਿਰਪਾਲ ਸਿੰਘ, ਅਮਰ ਸਿੰਘ ਗਰੇਵਾਲ, ਪੰਚ ਰਜਿੰਦਰ ਸਿੰਘ, ਅਮਰੀਕ ਸਿੰਘ ਨੰਬਰਦਾਰ, ਭੁਪਿੰਦਰ ਸਿੰਘ, ਠੇਕੇਦਾਰ ਰਣਜੀਤ ਸਿੰਘ ਸਾਂਗਾ, ਰਛਪਾਲ ਸਿੰਘ, ਹਰਦੇਵ ਸਿੰਘ ਸੈਂਭੀ, ਗੁਰਮੀਤ ਸਿੰਘ, ਗੁਰਦੀਪ ਸਿੰਘ, ਪਿ੍ੰ. ਨਿਰਮਲ ਸਿੰਘ ਸੰਧੂ, ਅਵਤਾਰ ਸਿੰਘ, ਜਸਵਿੰਦਰ ਸਿੰਘ, ਸੁਖਨੰਦਨ ਸਿੰਘ ਕੈਨੇਡਾ ਆਦਿ ਹਾਜ਼ਰ ਸਨ |
ਸਿੱਧਵਾਂ ਬੇਟ, (ਜਸਵੰਤ ਸਿੰਘ ਸਲੇਮਪੁਰੀ)-ਪੂਰੇ ਬੇਟ ਇਲਾਕੇ ਵਿਚ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ | ਜਿਸ ਦੌਰਾਨ ਹੱਥੀਂ ਕਿਰਤ ਕਰਨ ਵਾਲੇ ਲੋਕਾਂ ਨੇ ਆਪੋ-ਆਪਣੇ ਔਜ਼ਾਰਾਂ ਦੀ ਸਫ਼ਾਈ ਕਰਕੇ ਪੂਜਾ ਕੀਤਾ | ਕਈਆਂ ਨੇ ਸਤਿਕਾਰ ਵਜੋਂ ਆਪਣੇ ਕਾਰੋਬਾਰ ਬੰਦ ਰੱਖੇ | ਸਥਾਨਿਕ ਕਸਬੇ ਦੇ ਮੁੱਖ ਗੁਰਦੁਆਰਾ ਸਾਹਿਬ ਵਿਖੇ ਬਾਬਾ ਵਿਸ਼ਵਕਰਮਾ ਕਮੇਟੀ ਵਲੋਂ ਜਨਮ ਦਿਹਾੜੇ ਦੀ ਖੁਸ਼ੀ ਵਿਚ ਪਾਠਾਂ ਦੇ ਭੋਗ ਪਾਏ ਗਏ | ਅਰਦਾਸ ਉਪਰੰਤ ਢਾਡੀ ਜਥੇ ਨੇ ਹਾਜ਼ਰੀ ਭਰਦਿਆਂ ਜੁੜੀਆਂ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ ਰਾਮਗੜ੍ਹੀਆ, ਸੈਕਟਰੀ ਮੱਖਣ ਸਿੰਘ, ਖ਼ਜ਼ਾਨਚੀ ਹਰਭਜਨ ਸਿੰਘ, ਮੈਂਬਰ ਸੰਦੀਪ ਸਿੰਘ, ਮੈਂਬਰ ਮਨਪੀਤ ਸਿੰਘ, ਮੈਂਬਰ ਜਸਵੀਰ ਸਿੰਘ ਨੇ ਵੀ ਸੰਗਤਾਂ ਨੂੰ ਬਾਬਾ ਵਿਸ਼ਵਕਰਮਾ ਦੇ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ |
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ 'ਤੇ ਗੁਰਦੁਆਰਾ ਬਾਬੇ ਸ਼ਹੀਦਾਂ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਨੇੜੇ ਟੈਲੀਫ਼ੋਨ ਐਕਸਚੇਂਜ ਰਾਏਕੋਟ ਵਿਖੇ ਬਾਬਾ ਵਿਸ਼ਵਕਰਮਾ ਧੀਮਾਨ ਸਭਾ ਵਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬਾਣੀ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ, ਉਪਰੰਤ ਭਾਈ ਗੁਰਦੀਪ ਸਿੰਘ ਬੁਰਜ ਹਰੀ ਸਿੰਘ ਦੇ ਜਥੇ ਵਲੋਂ ਕੀਰਤਨ ਪ੍ਰਸੰਗ ਸੁਣਾਏ ਗਏ | ਉਨ੍ਹਾਂ ਬਾਬਾ ਵਿਸ਼ਵਕਰਮਾ ਦੀ ਜੀਵਨੀ 'ਤੇ ਵਿਚਾਰਾਂ ਕਰਦਿਆਂ ਆਖਿਆ ਕਿ ਬਾਬਾ ਜੀ ਨੇ ਸੂਈ ਤੋਂ ਲੈ ਕੇ ਜਹਾਜ਼ ਤੱਕ ਬਣਾਉਣ ਦੀ ਕਲਾ ਨਾਲ ਲੋਕਾਂ ਨੂੰ ਜੋੜਿਆ ਹੈ, ਜਿਸ ਸਦਕਾ ਹੁਣ ਮਸ਼ੀਨੀ ਯੁੱਗ ਵਿਚ ਵੱਡੀਆਂ-ਵੱਡੀਆਂ ਤਕਨੀਕੀ ਕਾਢਾਂ ਕੱਢੀਆਂ ਜਾ ਰਹੀਆਂ ਹਨ | ਉਨ੍ਹਾਂ ਆਖਿਆ ਕਿ ਸਾਨੂੰ ਬਾਬਾ ਵਿਸ਼ਵਕਰਮਾ ਦੀ ਕਿਰਤ-ਕਮਾਈ ਵਾਲੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਸਮਾਗਮ ਦੌਰਾਨ ਹਲਕਾ ਰਾਏਕੋਟ ਦੇ ਵਿਧਾਇਕ ਠੇਕੇਦਾਰ ਹਾਕਮ ਸਿੰਘ, ਬਿਕਰਮਜੀਤ ਸਿੰਘ ਖ਼ਾਲਸਾ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਰਾਏਕੋਟ, ਕੌਂਸਲਰ ਕਮਲਜੀਤ ਵਰਮਾ ਆਦਿ ਵਲੋਂ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਗਈ | ਸਮਾਗਮ ਦੌਰਾਨ ਕਵੀਸ਼ਰ ਭਾਈ ਸੁਖਵਿੰਦਰ ਸਿੰਘ ਹਾਂਸ ਦੇ ਜਥੇ ਵਲੋਂ ਵਾਰਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸਭਾ ਦੇ ਪ੍ਰਧਾਨ ਜੋਗਿੰਦਰ ਸਿੰਘ, ਸੈਕਟਰੀ ਸੁਖਵਿੰਦਰ ਸਿੰਘ ਬੌਬੀ, ਖ਼ਜ਼ਾਨਚੀ ਰਿੰਮੀ ਸ਼ਿਵਦਾਰ ਸਿੰਘ, ਮਾ: ਨਰਿੰਦਰ ਸਿੰਘ, ਸੋਹਣ ਸਿੰਘ, ਦਵਿੰਦਰ ਸਿੰਘ, ਮਨਜੀਤ ਸਿੰਘ, ਜਗਮੋਹਣ ਸਿੰਘ, ਗੁਰਪ੍ਰੀਤ ਸਿੰਘ, ਪਰਵਿੰਦਰ ਸਿੰਘ ਗੋਲਡੀ, ਜਸਵਿੰਦਰ ਸਿੰਘ, ਅਮਰਜੀਤ ਸਿੰਘ ਧੰਜਲ, ਬਲਵਿੰਦਰ ਸਿੰਘ ਵਿੱਕੀ, ਪਰਮਿੰਦਰ ਸਿੰਘ ਕਲਸੀ, ਮਨਜੀਤ ਸਿੰਘ ਲੁਧਿਆਣਾ, ਪ੍ਰੀਤ ਸਿੰਘ ਰਾਏਕੋਟ ਆਦਿ ਹਾਜ਼ਰ ਸਨ |
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ)-ਵਿਸ਼ਵਕਰਮਾ ਭਵਨ ਕਮੇਟੀ ਗੇਟ ਰਾਏਕੋਟ ਵਿਖੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਬਾਬਾ ਪਲਵਿੰਦਰ ਸਿੰਘ ਦੇ ਜਥੇ ਵਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ | ਇਸ ਮੌਕੇ ਵਿਧਾਇਕ ਠੇਕੇਦਾਰ ਹਾਕਮ ਸਿੰਘ ਨੇ ਸੰਬੋਧਨ ਕਰਦਿਆਂ ਬਾਬਾ ਵਿਸ਼ਵਕਰਮਾ ਦੇ ਜੀਵਨ ਸਬੰਧੀ ਚਾਨਣਾ ਪਾਉਂਦਿਆ ਆਖਿਆ ਕਿ ਸਾਨੂੰ ਬਾਬਾ ਵਿਸ਼ਵਕਰਮਾ ਦੇ ਪਾਏ ਪੂਰਨਿਆਂ 'ਤੇ ਚੱਲਣਾ ਚਾਹੀਦਾ ਹੈ | ਉਨ੍ਹਾਂ ਵਲੋਂ ਲੋਕਾਂ ਨੂੰ ਸੂਈ ਤੋਂ ਲੈ ਕੇ ਜਹਾਜ਼ ਤੱਕ ਬਣਾਉਣ ਦੀ ਕਲਾ ਨਾਲ ਜੋੜਿਆ ਗਿਆ ਸੀ, ਜਿਨ੍ਹਾਂ ਸਦਕਾ ਹੁਣ ਮਸ਼ੀਨੀ ਯੁੱਗ 'ਚ ਅਨੇਕਾਂ ਕਾਢਾਂ ਦੀ ਬਦੌਲਤ ਹਰ ਇਕ ਕੰਮ ਕਰਨ ਵਿਚ ਵੱਡੀ ਮਦਦ ਮਿਲ ਰਹੀ ਹੈ | ਇਸ ਸਮੇਂ ਵਿਸ਼ਵਕਰਮਾ ਭਵਨ ਕਮੇਟੀ ਵਲੋਂ ਪੁੱਜੀਆਂ ਮੁੱਖ ਸ਼ਖ਼ਸੀਅਤਾਂ ਵਿਧਾਇਕ ਠੇਕੇਦਾਰ ਹਾਕਮ ਸਿੰਘ ਅਤੇ ਬਿੰਦਰਜੀਤ ਸਿੰਘ ਗਿੱਲ ਪ੍ਰਧਾਨ ਟਰੱਕ ਯੂਨੀਅਨ ਰਾਏਕੋਟ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਗਦੇਵ ਸਿੰਘ ਸੈਂਭੀ, ਮਨਮੋਹਣ ਸਿੰਘ, ਰਜਿੰਦਰ ਸਿੰਘ ਸੌਂਦ, ਰਛਪਾਲ ਸਿੰਘ ਲਿੱਤਰਾਂ ਵਾਲੇ, ਜਸਵੀਰ ਸਿੰਘ ਸਾਬਕਾ ਐੱਸ.ਡੀ.ਓ, ਲਖਵੀਰ ਸਿੰਘ, ਗੁਰਮੀਤ ਸਿੰਘ ਬਿੱਲਾ, ਸ਼ਾਮ ਸਿੰਘ, ਜਗਤਾਰ ਸਿੰਘ ਸੌਂਦ, ਸ਼ਰਨਜੀਤ ਸਿੰਘ ਸਾਬਕਾ ਪ੍ਰਧਾਨ, ਨਰਿੰਦਰ ਸਿੰਘ ਸੌਂਦ, ਚਮਨਦੀਪ ਸਿੰਘ, ਅਵਤਾਰ ਸਿੰਘ ਸੌਂਦ, ਪਿ੍ੰਸੀਪਲ ਰਣਜੀਤ ਸਿੰਘ, ਪ੍ਰੋ: ਪ੍ਰੀਤਕਮਲ ਸਿੰਘ, ਅਵਤਾਰ ਸਿੰਘ, ਹਰਵਿੰਦਰ ਸਿੰਘ ਧਾਲੀਵਾਲ, ਜੀਤ ਸਿੰਘ ਕੈਂਥ, ਅਵਤਾਰ ਸਿੰਘ ਚੀਮਾ ਪ੍ਰਧਾਨ ਗੁਰਦੁਆਰਾ ਰਵਿਦਾਸ ਭਗਤ, ਪਰਵਿੰਦਰਪਾਲ ਸਿੰਘ ਸੋਨੀ, ਗੁਰਮੀਤ ਸਿੰਘ ਮੀਤਾ, ਹਰਜਿੰਦਰ ਸਿੰਘ ਜੌਹਲਾਂ, ਵਿਸ਼ਵਕਰਮਾ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ, ਕੁਲਵਿੰਦਰ ਸਿੰਘ ਭੱਟੀ, ਪ੍ਰੀਤ ਸਿੰਘ ਰਾਏਕੋਟ, ਕੁਲਦੀਪ ਸਿੰਘ ਕਲਸੀ, ਸੰਤੋਖ ਸਿੰਘ ਗਰੇਵਾਲ, ਅਮਰ ਸਿੰਘ ਗਰੇਵਾਲ, ਤਰਸੇਮ ਸਿੰਘ ਬਸਰਾਵਾਂ, ਭਾਈ ਹਰਬੰਸ ਸਿੰਘ ਆਦਿ ਹਾਜ਼ਰ ਸਨ |
ਜਗਰਾਉਂ 'ਚ ਵੱਖ-ਵੱਖ ਸਥਾਨਾਂ 'ਤੇ ਬਾਬਾ ਵਿਸ਼ਵਕਰਮਾ ਦਾ ਆਗਮਨ ਦਿਹਾੜਾ ਮਨਾਇਆ
ਅਜੀਤ ਡੈਸਕ
23-10-2025