17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਡਾ: ਕੰਗ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਸਰਟੀਫ਼ਿਕੇਟ ਵੰਡੇ

ਅਜੀਤ ਡੈਸਕ 23-10-2025
ਸਿੱਧਵਾਂ ਬੇਟ, 22 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ 'ਆਪ' ਇੰਚਾਰਜ ਡਾ: ਕੇ.ਐੱਨ.ਐੱਸ. ਕੰਗ ਨੇ ਅੱਜ ਦਰਿਆ ਸਤਲੁਜ ਦੇ ਕੰਢੇ 'ਤੇ ਵਸੇ ਪਿੰਡ ਖੁਰਸ਼ੈਦਪੁਰਾ ਵਿਖੇ ਲੰਘੇ ਦਿਨੀਂ ਭਾਰੀ ਹੜ੍ਹਾਂ ਅਤੇ ਬਰਸਾਤਾਂ ਤੋਂ ਪੀੜਤ 28 ਪਰਿਵਾਰਾਂ ਨੂੰ ਕਰੀਬ 6.23 ਲੱਖ ਦੇ ਸਹਾਇਤਾ ਰਾਸ਼ੀ ਸਰਟੀਫਿਕੇਟਾਂ ਦੀ ਵੰਡ ਕਰਦੇ ਹੋਏ ਆਖਿਆ ਕਿ ਇਹ ਰਾਸ਼ੀ ਇਕ ਦੋ ਦਿਨਾਂ ਤੱਕ ਤੁਹਾਡੇ ਖ਼ਾਤਿਆਂ 'ਚ ਆ ਜਾਵੇਗੀ | ਡਾ. ਕੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀਆਂ ਕਿਸਾਨ ਹਿਤੈਸ਼ੀ ਸਕੀਮਾਂ ਦੀ ਸਰਾਹਨਾ ਕਰਦਿਆਂ ਇਹ ਵੀ ਆਖਿਆ ਕਿ ਜਿਸ ਤਰ੍ਹਾਂ ਸਾਡੀ ਸਰਕਾਰ ਵਿਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਪ੍ਰੇਸ਼ਾਨੀ ਨਹੀਂ ਆਈ, ਉਸੇ ਤਰ੍ਹਾਂ ਹੁਣ ਵੀ ਕਿਸਾਨਾਂ ਦੀ ਸਾਉਣੀ ਦੀ ਮੁੱਖ ਫ਼ਸਲ ਝੋਨੇ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ | ਇਸ ਮੌਕੇ ਦਾਖਾ ਦੇ ਸੰਗਠਨ ਇੰਚਾਰਜ ਪਰਮਿੰਦਰ ਸਿੰਘ ਸਿੱਧੂ, ਬਲਾਕ ਪ੍ਰਧਾਨ ਬਲਕਾਰ ਸਿੰਘ ਲਾਡੀ, ਸਰਪੰਚ ਜੱਜ ਸਿੰਘ ਖੁਰਸ਼ੈਦਪੁਰਾ ਅਤੇ ਹੋਰ ਪਾਰਟੀ ਵਰਕਰਾਂ ਨੇ ਸਹਾਇਤਾ ਰਾਸ਼ੀ ਦੇ ਸਰਟੀਫ਼ਿਕੇਟ ਦੇਣ ਲਈ ਡਾ. ਕੰਗ ਦਾ ਧੰਨਵਾਦ ਕੀਤਾ | ਇਸ ਮੌਕੇ ਨਾਇਬ ਤਹਿਸੀਲਦਾਰ ਪੁਸ਼ਪਿੰਦਰ ਸਿੰਘ, ਕਾਨੂੰਗੋ ਅਭਿਸ਼ੇਕ ਚੋਪੜਾ, ਮੈਡਮ ਸਤਿੰਦਰ ਕੌਰ, ਪਟਵਾਰੀ ਹਰਮਨਪ੍ਰੀਤ ਸਿੰਘ, ਪਟਵਾਰੀ ਸੁਖਵਿੰਦਰ ਸਿੰਘ, ਪੰਚ ਰਣਜੀਤ ਸਿੰਘ ਭੈਣੀ, ਮਨਜੀਤ ਸਿੰਘ, ਪਰਮਜੀਤ ਸਿੰਘ, ਹਰੀ ਸਿੰਘ, ਸੋਨੂੰ ਸਿੰਘ (ਚਾਰੇ ਪੰਚ), ਬਲਵੀਰ ਸਿੰਘ, ਤਾਰਾ ਸਿੰਘ, ਕਮਲਜੀਤ ਸਿੰਘ, ਗੁਰਚਰਨ ਸਿੰਘ, ਭਜਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਵਿਜ਼ਡਮ ਇੰਟਰਨੈਸ਼ਨਲ ਸਕੂਲ ਲੀਲਾਂ ਮੇਘ ਸਿੰਘ ਵਿਖੇ ਦੀਵਾਲੀ ਨੂੰ ਸਮਰਪਿਤ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।