17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਬੰਦੀ ਛੋੜ ਦਿਵਸ ਮਨਾਇਆ

ਅਜੀਤ ਡੈਸਕ 23-10-2025
ਗੁਰੂਸਰ ਸੁਧਾਰ, 22 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)-ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਗੁਰੂਸਰ ਸੁਧਾਰ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਹਜ਼ਾਰਾਂ ਦੀ ਗਿਣਤੀ ਅੰਦਰ ਸੰਗਤਾਂ ਨੇ ਆਪਣੀ ਹਾਜ਼ਰੀ ਭਰੀ ਤੇ ਗੁਰੂ ਘਰ ਅੰਦਰ ਨਤਮਸਤਕ ਹੋਈਆਂ | ਹਜ਼ੂਰੀ ਰਾਗੀ ਭਾਈ ਰੁਪਿੰਦਰ ਸਿੰਘ ਤੇ ਸਾਥੀਆਂ ਵਲੋਂ ਸ਼ਬਦ ਗੁਰਬਾਣੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਜਦਕਿ ਢਾਡੀ ਜਥਾ ਭਾਈ ਬਾਵਾ ਸਿੰਘ ਹਾਂਸ ਤੇ ਸਾਥੀਆਂ ਵਲੋਂ ਸੰਗਤਾਂ ਸਨਮੁਖ ਬੰਦੀ ਛੋੜ ਦਿਵਸ ਦੇ ਸੰਬੰਧ 'ਚ ਪ੍ਰਸੰਗ ਵਾਰਾਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਮੈਨੇਜਰ ਅਮਰੀਕ ਸਿੰਘ ਦਿਓਲ, ਇੰਦਰਜੀਤ ਸਿੰਘ ਗਿੱਲ, ਚਰਨਜੀਤ ਸਿੰਘ ਗਿੱਲ, ਸਰਪੰਚ ਹਰਜਿੰਦਰ ਕੌਰ ਗਿੱਲ, ਪਵਨਜੀਤ ਸਿੰਘ ਗਿੱਲ, ਹਰਮੇਲ ਸਿੰਘ ਗਿੱਲ, ਸਰਪੰਚ ਹਰਮੇਲ ਸਿੰਘ ਧਾਲੀਵਾਲ, ਪ੍ਰਧਾਨ ਰਜਿੰਦਰ ਸਿੰਘ ਧਾਲੀਵਾਲ, ਕਰਮਜੀਤ ਸਿੰਘ, ਸੁਖਜੰਤ ਸਿੰਘ ਗਿੱਲ, ਬਿੰਦਰ ਸਿੰਘ ਗਿੱਲ, ਗੁਰਜੰਟ ਸਿੰਘ ਗ੍ਰੰਥੀ, ਗੁਰਵਿੰਦਰ ਸਿੰਘ ਸਟੋਰਕੀਪਰ, ਖ਼ਜ਼ਾਨਚੀ ਬਲਜੀਤ ਸਿੰਘ, ਪ੍ਰਚਾਰਕ ਭਾਈ ਅੰਮਿ੍ਤਪਾਲ ਸਿੰਘ, ਭਗਵੰਤ ਸਿੰਘ, ਮਨਦੀਪ ਸਿੰਘ, ਨਰਿੰਦਰ ਸਿੰਘ, ਗੁਰਿੰਦਰ ਸਿੰਘ ਗਿੱਕਾ, ਗੁਰਇਕਬਾਲ ਸਿੰਘ ਆਦਿ ਸਮੇਤ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਡੈਮੋਕ੍ਰੈਟਿਕ ਟੀਚਰਜ਼ ਫਰੰਟ ਵਲੋਂ ਪੈਨਸ਼ਨ ਬਹਾਲੀ ਮਾਰਚ 'ਚ ਸ਼ਮੂਲੀਅਤ ਦਾ ਐਲਾਨ ਅਗਲੀ ਖ਼ਬਰ ਡਾ: ਕੰਗ ਨੇ ਹੜ੍ਹ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਸਰਟੀਫ਼ਿਕੇਟ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।