25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਸੰਘਰਸ਼ ਕਮੇਟੀ ਦਾ ਵਫ਼ਦ ਐੱਸ.ਡੀ.ਐੱਮ. ਜਗਰਾਉਂ ਨੂੰ ਮਿਲਿਆ

ਅਜੀਤ ਡੈਸਕ 24-10-2025
ਜਗਰਾਉਂ, 23 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਪੁਲਿਸ ਅੱਤਿਆਚਾਰਾਂ ਖ਼ਿਲਾਫ਼ ਕਰੀਬ ਪੌਣੇ ਚਾਰ ਸਾਲਾਂ ਤੋਂ ਸਥਾਨਕ ਥਾਣਾ ਸਿਟੀ ਮੂਹਰੇ ਲੱਗੇ ਪੱਕੇ ਮੋਰਚੇ ਨਾਲ ਸੰਬੰਧਿਤ ਸੰਘਰਸ਼ ਕਮੇਟੀ ਦਾ ਇਕ ਵਫ਼ਦ ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਨਿਰਮਲ ਸਿੰਘ ਧਾਲੀਵਾਲ, ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਭਰਪੂਰ ਸਿੰਘ ਛੱਜਾਵਾਲ, ਸਾਬਕਾ ਚੇਅਰਮੈਨ ਮਲਕੀਤ ਸਿੰਘ ਰੂਮੀ ਤੇ ਮੁਦਈ ਮੁਕੱਦਮਾ ਇਕਬਾਲ ਸਿੰਘ ਰਸੂਲਪੁਰ ਸਮੇਤ ਐੱਸ.ਡੀ.ਐੱਮ. ਕਰਨਦੀਪ ਸਿੰਘ ਨੂੰ ਜਗਰਾਉਂ ਦਫ਼ਤਰ ਵਿਖੇ ਮਿਲਿਆ ਅਤੇ ਪੀੜਤਾਂ ਲਈ ਮੁਆਵਜ਼ੇ ਸਬੰਧੀ ਲਟਕਦੀ ਰਿਪੋਰਟ ਜਲਦ ਭੇਜਣ ਦੀ ਮੰਗ ਕੀਤੀ | ਪ੍ਰੈਸ ਨੂੰ ਜਾਰੀ ਬਿਆਨ ਵਿਚ ਆਗੂਆਂ ਨੇ ਦੱਸਿਆ ਕਿ ਐੱਸ.ਡੀ.ਐੱਮ. ਕਰਨਦੀਪ ਸਿੰਘ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੀੜਤ ਪਰਿਵਾਰਾਂ ਲਈ ਮੁਆਵਜ਼ੇ ਬਾਰੇ ਰਿਪੋਰਟਾਂ ਪਹਿਲਾਂ ਵੀ ਭੇਜੀਆਂ ਗਈਆਂ ਹਨ, ਫਿਰ ਵੀ ਲੰਬਿਤ ਪਈ ਰਿਪੋਰਟ, ਜੋ ਮੁੱਖ ਮੰਤਰੀ ਦਫ਼ਤਰ ਵਲੋਂ ਮੰਗੀ ਗਈ ਹੈ, ਸਬੰਧੀ ਲੋੜੀਂਦੀ ਕਾਰਵਾਈ ਜਲਦ ਕੀਤੀ ਜਾਵੇਗੀ ਅਤੇ ਪੀੜਤ ਪਰਿਵਾਰਾਂ ਨੂੰ ਨਿਆਂ ਦੇਣ ਦੀ ਹਰ ਸੰਭਵ ਕੋਸਿਸ਼ ਕੀਤੀ ਜਾਵੇਗੀ | ਦੱਸਣਯੋਗ ਹੈ ਕਿ ਤਤਕਾਲੀ ਕਥਿਤ ਥਾਣਾ ਮੁਖੀ ਦੇ ਅੱਤਿਆਚਾਰਾਂ ਦੇ ਸ਼ਿਕਾਰ ਹੋਏ ਅਨੁਸੂਚਿਤ ਜਾਤੀ ਦੇ ਦੋ ਪਰਿਵਾਰਾਂ ਨੇ ਕਰੀਬ ਪੌਣੇ ਚਾਰ ਸਾਲਾਂ ਤੋਂ ਦੋਸ਼ੀਆਂ ਦੀ ਗਿ੍ਫਤਾਰੀ ਅਤੇ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਥਾਣਾ ਸਿਟੀ ਜਗਰਾਉਂ ਮੂਹਰੇ ਪੱਕਾ ਮੋਰਚਾ ਲਗਾਇਆ ਹੋਇਆ ਹੈ | ਇਕ ਪੀੜਤ ਪਰਿਵਾਰ ਦੀ ਨੌਜਵਾਨ ਲੜਕੀ ਪੁਲਿਸ ਅੱਤਿਆਚਾਰਾਂ ਦਾ ਸ਼ਿਕਾਰ ਹੋ ਕੇ ਰੱਬ ਨੂੰ ਪਿਆਰੀ ਹੋ ਗਈ ਸੀ ਅਤੇ ਦੂਜੀ ਪੀੜਤ ਔਰਤ ਨਕਾਰਾ ਹੋਈ ਇਲਾਜ ਅਧੀਨ ਹੈ | ਇਕ ਵੱਖਰੇ ਬਿਆਨ ਵਿਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਤੇ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੇ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਨੇ ਕਿਹਾ ਕਿ ਵੱਡੇ ਅਫ਼ਸਰਾਂ ਦੀਆਂ ਪੜਤਾਲਾਂ ਅਤੇ ਕਮਿਸ਼ਨਾਂ ਦੇ ਆਦੇਸਾਂ ਤਹਿਤ ਸੰਗੀਤ ਧਾਰਾਵਾਂ ਅਧੀਨ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਦੋਸ਼ੀਆਂ ਨੂੰ ਗਿ੍ਫਤਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਕਮਿਸ਼ਨ ਦੇ ਆਦੇਸਾਂ ਅਤੇ ਸਥਾਪਿਤ ਨਿਯਮਾਂ ਮੁਤਾਬਿਕ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ |
ਪਿਛਲੀ ਖ਼ਬਰ ਮੁਆਵਜ਼ੇ ਸੰਬੰਧੀ ਭਾਕਿਯੂ ਉਗਰਾਹਾਂ ਦਾ ਵਫ਼ਦ ਨਾਇਬ ਤਹਿਸੀਲਦਾਰ ਨੂੰ ਮਿਲਿਆ ਅਗਲੀ ਖ਼ਬਰ ਨਸ਼ਾ ਤਸਕਰੀ ਦੀ ਧਮਕੀ, ਪੁਲਿਸ ਅਤੇ ਸਰਕਾਰ ਦੀ ਸਰਪ੍ਰਸਤੀ ਖ਼ਿਲਾਫ਼ 28 ਨੂੰ ਧਰਨੇ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।