ਰਾਏਕੋਟ, 23 ਅਕਤੂਬਰ (ਸੁਸ਼ੀਲ)-ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਵਲੋਂ ਸੁਆਮੀ ਦਰਬਾਰਾ ਸਿੰਘ ਦੀ ਯਾਦ ਨੂੰ ਸਮਰਪਿਤ ਸੱਤ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਆਪਣੇ ਗ੍ਰਹਿ ਪਿੰਡ ਜੱਟਪੁਰਾ ਵਿਖੇ ਕਰਵਾਏ ਗਏ | ਇਸ ਮੌਕੇ ਗੁੱਗਾ ਮਾੜੀ ਛਪਾਰ ਦੇ ਮੁੱਖ ਸੇਵਾਦਾਰ ਹੈਪੀ ਬਾਬਾ, ਸਾਬਕਾ ਸੰਸਦੀ ਸਕੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਖ਼ਾਲਸਾ, ਸਾਬਕਾ ਵਿਧਾਇਕ ਐੱਸ.ਆਰ ਕਲੇਰ, ਸਾਬਕਾ ਵਿਧਾਇਕ ਜਗਤਾਰ ਸਿੰਘ ਜੱਗਾ, ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸੰਧੂ, ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਪ੍ਰਭਜੋਤ ਸਿੰਘ ਧਾਲੀਵਾਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਅਤੇ ਲੋਕ ਗਾਇਕ ਹਸਨ ਮਾਣਕ ਵਲੋਂ ਵਿਸ਼ੇਸ਼ ਤੌਰ 'ਤੇ ਸਮਾਗਮ ਵਿਚ ਸ਼ਾਮਿਲ ਹੋ ਕੇ ਨਵੇਂ ਵਿਆਹੇ ਜੋੜਿਆਂ ਨੂੰ ਅਸ਼ੀਰਵਾਦ ਦਿੱਤਾ | ਇਸ ਮੌਕੇ ਬਿਕਰਮਜੀਤ ਸਿੰਘ ਖ਼ਾਲਸਾ ਅਤੇ ਹੈਪੀ ਬਾਬਾ ਨੇ ਬਲਜਿੰਦਰ ਸਿੰਘ ਮਿੰਟੂ ਵਲੋਂ ਕਰਵਾਏ ਗਏ ਇਸ ਨੇਕ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿਹਾ ਕਿ ਅੱਜ ਦੇ ਸਮੇਂ ਵਿਚ ਇਸ ਤਰ੍ਹਾਂ ਦੇ ਨੇਕ ਕਾਰਜ ਕਰਨਾ ਬਹੁਤ ਹੀ ਸ਼ਲਾਘਾਯੋਗ ਹੈੈ | ਉਨ੍ਹਾਂ ਇਸ ਲਈ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਅਤੇ ਪਰਿਵਾਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਿੰਟੂ ਭਲਾਈ ਦੇ ਕੰਮਾਂ ਵਿਚ ਮੋਹਰੀ ਰੋਲ ਅਦਾ ਕਰਦਾ ਹੈ | ਇਸ ਮੌਕੇ ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਵਲੋਂ ਨਵੇਂ ਵਿਆਹੇ ਜੋੜਿਆਂ ਨੂੰ ਸ਼ਗਨ ਅਤੇ ਘਰੇਲੂ ਵਰਤੋਂ ਵਿਚ ਆਉਣ ਵਾਲਾ ਸਾਰਾ ਸਮਾਨ ਤੋਹਫ਼ੇ ਵਜੋਂ ਦਿੱਤਾ ਗਿਆ | ਇਸ ਮੌਕੇ ਪ੍ਰਧਾਨ ਬਿੰਦਰ ਮਨੀਲਾ, ਸਾਬਕਾ ਸਰਪੰਚ ਗੁਰਮੀਤ ਸਿੰਘ ਗਰੇਵਾਲ, ਸਾਬਕਾ ਸਰਪੰਚ ਦਵਿੰਦਰ ਸਿੰਘ ਬਿੱਲੂ, ਸਰਪੰਚ ਪੰਮਾ ਸਿੰਘ ਲੰਮਾ, ਸਰਪੰਚ ਜਸਵੀਰ ਸਿੰਘ ਦੇਹੜਕਾ, ਸਰਪੰਚ ਦਰਸ਼ਪ੍ਰੀਤ ਸਿੰਘ ਢੁੱਡੀਕੇ, ਸਰਪੰਚ ਰੇਸ਼ਮ ਸਿੰਘ, ਮਨੀ ਸਿੰਘ ਲੰਮਾ, ਟਹਿਲ ਸਿੰਘ, ਗੁਰਮਿੰਦਰ ਸਿੰਘ ਗੋਗੀ ਭੁੱਲਰ, ਮੁਹੰਮਦ ਇਮਰਾਨ, ਬੂਟਾ ਸਿੰਘ, ਮਨਜੋਤ ਸਿੰਘ ਆਦਿ ਹਾਜ਼ਰ ਸਨ |