25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਧਾਰਮਿਕ ਮੁਕਾਬਲਿਆਂ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਅਜੀਤ ਡੈਸਕ 24-10-2025
ਰਾਏਕੋਟ, 23 ਅਕਤੂਬਰ (ਸੁਸ਼ੀਲ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ 'ਚ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਵਿਖੇ ਸੰਪੂਰਨ ਹੋਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਦੌਰਾਨ ਸਰਦਾਰ ਭਰਪੂਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਰਾਏ ਦੇ ਵਿਦਿਆਰਥੀਆਂ ਵਲੋਂ ਸੇਵਾ ਲਹਿਰ 'ਚ ਪਾਏ ਗਏ ਯੋਗਦਾਨ ਬਦਲੇ ਸਕੂਲ ਪ੍ਰਬੰਧਕਾਂ ਵਲੋਂ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਕੂਲ ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਬੰਧ 'ਚ ਕਰਵਾਏ ਗਏ ਸਮਾਗਮ ਵਿਚ ਸਕੂਲ ਦੇ ਬੱਚਿਆਂ ਵਲੋਂ ਗੁਰਬਾਣੀ ਕੀਰਤਨ ਵੀ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਇਸ ਮੌਕੇ ਸ੍ਰੀ ਗੁਰੂ ਨਾਨਕ ਮਲਟੀਵਰਸਿਟੀ ਵਲੋਂ ਕਰਵਾਏ ਗਏ ਗੁਰਮਤਿ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਮਨਪ੍ਰੀਤ ਸਿੰਘ ਨੇ ਸਕੂਲ ਵਿਦਿਆਰਥੀਆਂ ਨੂੰ ਅਜਿਹੇ ਧਾਰਮਿਕ ਮੁਕਾਬਲਿਆਂ 'ਚ ਵਧ ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵਾਈਸ ਪਿ੍ੰਸੀਪਲ ਮੈਡਮ ਗੁਰਜੀਤ ਕੌਰ, ਧਾਰਮਿਕ ਸਿੱਖਿਆ ਅਧਿਆਪਕ ਸ੍ਰੀਮਤੀ ਸੰਦੀਪ ਕੌਰ ਸਮੇਤ ਹੋਰ ਵੀ ਸਟਾਫ਼ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਸਿੰਮਕ ਜਠੇਰਿਆਂ ਦੇ ਅਸਥਾਨ 'ਤੇ ਮੇਲਾ ਕਰਵਾਇਆ ਅਗਲੀ ਖ਼ਬਰ ਰਾਜਿੰਦਰ ਕੌਰ ਨੇ ਬਤੌਰ ਹਿਸਟਰੀ ਲੈਕਚਰਾਰ ਵਜੋਂ ਜਿੰਮੇਵਾਰੀ ਸੰਭਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।