ਹੰਬੜਾਂ, 23 ਅਕਤੂਬਰ (ਮੇਜਰ ਹੰਬੜਾਂ)-ਸਰਕਾਰੀ ਪ੍ਰਾਇਮਰੀ ਸਕੂਲ ਹੰਬੜਾਂ ਵਿਖੇ ਦੀਵਾਲੀ ਅਤੇ ਬੰਦੀਛੋੜ ਦਿਵਸ ਦਾ ਪਵਿੱਤਰ ਤਿਉਹਾਰ ਸਕੂਲ 'ਚ ਸੁੰਦਰ ਰੰਗੋਲੀ ਬਣਾਉਣ ਦੇ ਨਾਲ ਸਕੂਲ 'ਚ ਹੋਰ ਸਜਾਵਟ ਕਰਦਿਆਂ ਮਨਾਇਆ | ਇਸ ਮੌਕੇ ਸ਼ਾਮੀਂ ਸਕੂਲ 'ਚ 552 ਦੀਵੇ ਜਗ੍ਹਾ ਕੇ ਵਿਲੱਖਣ ਤਰੀਕੇ ਨਾਲ ਤਿਉਹਾਰ ਮਨਾਉਂਦਿਆਂ ਬੱਚਿਆਂ ਨਾਲ ਖੁਸ਼ੀ ਸਾਂਝੀ ਕੀਤੀ | ਇਸ ਮੌਕੇ ਮੁੱਖ ਅਧਿਆਪਕਾ ਮੈਡਮ ਹਰਮੀਤ ਕੌਰ, ਸਮਾਜ ਸੇਵੀ ਕਲੱਬ ਪ੍ਰਧਾਨ ਬਲਵੀਰ ਸਿੰਘ ਧਾਲੀਵਾਲ ਵਲੋਂ ਬੱਚਿਆਂ ਨੂੰ ਤੋਹਫ਼ੇ ਵੰਡਦਿਆਂ ਦੀਵਾਲੀ ਅਤੇ ਬੰਦੀਛੋੜ ਦਿਵਸ ਮਨਾਇਆ | ਮੁੱਖ ਅਧਿਆਪਕਾ ਮੈਡਮ ਹਰਮੀਤ ਕੌਰ ਨੇ ਬੱਚਿਆਂ ਨੂੰ ਦੀਵਾਲੀ ਅਤੇ ਸਿੱਖਾਂ ਦੇ ਪਵਿੱਤਰ ਤਿਉਹਾਰ ਬੰਦੀਛੋੜ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਸਮੂਹ ਨਗਰ ਨਿਵਾਸੀਆਂ, ਬੱਚਿਆਂ ਅਤੇ ਮਾਪਿਆਂ ਨੂੰ ਮੁਬਾਰਕਾਂ ਦਿੱਤੀਆਂ ਅਤੇ ਸਰੋਂ ਦੇ ਤੇਲ ਦੇ ਦੀਵੇ ਜਗਾਉਣ ਦੇ ਫਾਇਦੇ ਦੱਸਦੇ ਹੋਏ ਵਾਤਾਵਰਨ ਨੂੰ ਸ਼ੁੱਧ-ਸਕਾਰਤਮਕ ਸੋਚ ਅਤੇ ਜੀਵਨ ਵਿਚ ਦੀਵੇ ਵਾਂਗ ਰੌਸ਼ਨ ਕਰਦੇ ਰਹਿਣ ਦਾ ਸੁਨੇਹਾ ਦਿੱਤਾ | ਇਸ ਮੌਕੇ ਮੈਡਮ ਰੇਖਾ ਰਾਣੀ, ਸਤਨਾਮ ਸਿੰਘ, ਮੈਡਮ ਰਮਨਦੀਪ ਕੌਰ, ਮੈਡਮ ਸੋਨਮ ਆਦਿ ਵੀ ਮੌਜੂਦ ਸਨ |