25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਬਿਜਲੀ ਸੋਧ ਬਿੱਲ 2025 ਦਾ ਸਖ਼ਤ ਵਿਰੋਧ ਕਰਾਂਗੇ- ਲਲਤੋਂ

ਅਜੀਤ ਡੈਸਕ 24-10-2025
ਮੁੱਲਾਂਪੁਰ-ਦਾਖਾ, 23 ਅਕਤੂਬਰ (ਨਿਰਮਲ ਸਿੰਘ ਧਾਲੀਵਾਲ)-ਕੇਂਦਰ ਸਰਕਾਰ ਵਲੋਂ ਉੱਤਰ ਪ੍ਰਦੇਸ਼, ਹਰਿਆਣਾ ਸਮੇਤ 7 ਚੋਣਵੇਂ ਰਾਜਾਂ ਦੀ ਸਲਾਹ ਦੇ ਆਧਾਰ 'ਤੇ ਬਿਜਲੀ ਬਾਰੇ ਨਿੱਜੀਕਰਨ ਦਾ ਫ਼ੈਸਲਾ ਜਲਦੀ ਥੋਪਿਆ ਜਾਵੇਗਾ, ਸਰਕਾਰ ਦੀ ਇਸ ਹਮਲਾਵਰ ਕਾਰਵਾਈ ਦਾ ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਡਟਵਾਂ ਵਿਰੋਧ ਕਰੇਗੀ | ਇਹ ਪ੍ਰਗਟਾਵਾ ਜਥੇਬੰਦੀ ਦੇ ਜ਼ਿਲ੍ਹਾ ਸਕੱਤਰ ਜਸਦੇਵ ਸਿੰਘ ਲਲਤੋਂ ਵਲੋਂ ਕੀਤਾ ਗਿਆ | ਲਲਤੋਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ 2025 ਦਾ ਵਿਰੋਧ ਹੋਵੇਗਾ, ਕਿਉਂਕਿ ਇਹ ਬਿੱਲ ਨਿੱਜੀ ਕੰਪਨੀਆਂ ਦੇ ਹਿੱਤਾਂ ਵਿਚ ਰੱਖ ਕੇ ਉਨ੍ਹਾਂ ਨੂੰ ਲਾਭ ਦੇਣ ਲਈ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਟਿਊਬਵੈੱਲ ਚਲਾਉਣ ਲਈ ਮੁਫ਼ਤ ਬਿਜਲੀ ਹੋਵੇ ਜਾਂ ਘਰੇਲੂ ਖ਼ਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ, ਇਹ ਕਰੋੜਾਂ ਦੀ ਰਕਮ ਸਾਡੇ ਖ਼ਜ਼ਾਨੇ 'ਤੇ ਬੋਝ ਬਣਦੀ ਹੈ, ਇਸ ਨੂੰ ਅਧਾਰ ਬਣਾ ਕੇ ਕੇਂਦਰ ਸਰਕਾਰ ਵਲੋਂ ਬਿਜਲੀ ਸਬਸਿਡੀ ਬਿੱਲਾਂ ਦਾ ਭੁਗਤਾਨ ਕਰਨ ਵਿਚ ਨਾਕਾਮ ਰਾਜਾਂ 'ਤੇ ਸਖ਼ਤੀ ਤਹਿਤ ਨਿੱਜੀਕਰਨ ਦਾ ਤਿੰਨ ਬਦਲ ਫਾਰਮੂਲਾ ਅਮਲ ਵਿਚ ਲਿਆਉਣ ਦੀ ਤਿਆਰੀ ਹੈ | ਉਨ੍ਹਾਂ ਕਿਹਾ ਕਿ ਅਜਿਹਾ ਕਰਕੇ ਕੇਂਦਰ ਸਰਕਾਰ ਜਿਥੇ ਰਾਜਾਂ ਦੇ ਅਧਿਕਾਰਾਂ 'ਤੇ ਡਾਕਾ ਮਾਰਨ ਦਾ ਕੰਮ ਕਰੇਗੀ, ਉਥੇ ਬਿਜਲੀ ਖੇੇਤਰ ਵਿਚ ਕਾਰਪੋਰੇਟਾਂ ਲਈ ਲੋਕਾਂ ਦੀ ਲੁੱਟ ਦਾ ਰਾਹ ਪੱਧਰਾ ਕੀਤਾ ਜਾ ਰਿਹਾ | ਉਨ੍ਹਾਂ ਕਿਹਾ ਕਿ ਅਜਿਹਾ ਰੋਕਣ ਲਈ ਲੋਕ ਲਹਿਰ ਹੇਠ ਇਕਜੁੱਟ ਹੋ ਕੇ ਬਿਜਲੀ ਸੋਧ ਬਿੱਲ ਦਾ ਸਖਤ ਵਿਰੋਧ ਕਰੀਏ |
ਪਿਛਲੀ ਖ਼ਬਰ ਮੰਡੀਆਂ 'ਚ ਝੋਨੇ ਦੀ ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਤਸੱਲੀਬਖ਼ਸ਼ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਹੰਬੜਾਂ ਵਿਖੇ ਦੀਵਾਲੀ ਅਤੇ ਬੰਦੀਛੋੜ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।