ਰਾਏਕੋਟ/ਹਲਵਾਰਾ, 23 ਅਕਤੂਬਰ (ਬਲਵਿੰਦਰ ਸਿੰਘ ਲਿੱਤਰ/ਮਨਦੀਪ ਸਿੰਘ ਉੱਭੀ)-ਨਾਮਵਰ ਵਿੱਦਿਅਕ ਸੰਸਥਾ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ ਦੀਵਾਲੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਹ ਤਿਉਹਾਰ ਕਾਲਜ ਦੇ ਚੇਅਰਮੈਨ ਰਣਜੀਤ ਸਿੰਘ ਅਤੇ ਪਿ੍ੰਸੀਪਲ ਮੈਡਮ ਡਾ. ਜੋਤੀ ਗੁਪਤਾ ਦੀ ਅਗਵਾਈ ਹੇਠ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਗੁਰਪਿੰਦਰ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਸਮਾਗਮ ਦੌਰਾਨ ਦੀਵਾ ਡੈਕੋਰੇਸ਼ਨ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ | ਜਿਸ ਵਿਚ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਦੀਵਾ ਡੈਕੋਰੇਸ਼ਨ ਮੁਕਾਬਲੇ ਵਿਚ ਗੁਰਵੀਰ ਕੌਰ ਨੇ ਪਹਿਲਾ ਸਥਾਨ, ਅਰਸ਼ਪ੍ਰੀਤ ਕੌਰ ਨੇ ਦੂਜਾ, ਨਵਤਿੰਦਰਪ੍ਰੀਤ ਕੌਰ ਨੇ ਤੀਜਾ ਅਤੇ ਖੁਸ਼ਪ੍ਰੀਤ ਕੌਰ ਨੇ ਚੌਥਾ ਸਥਾਨ ਪ੍ਰਾਪਤ ਕੀਤਾ, ਜਦਕਿ ਰੰਗੋਲੀ ਬਣਾਉਣ ਵਿੱਚ ਕਾਜਲ ਨੇ ਪਹਿਲਾ, ਸਿਮਰਨ ਕੁਮਾਰੀ ਨੇ ਦੂਜਾ, ਗੁਰਲੀਨ ਕੌਰ ਨੇ ਤੀਜਾ ਅਤੇ ਲਵਜੋਤ ਕੌਰ ਨੇ ਚੌਥਾ ਸਥਾਨ ਹਾਸਲ ਕੀਤਾ |