ਹੰਬੜਾਂ, 23 ਅਕਤੂਬਰ (ਮੇਜਰ ਹੰਬੜਾਂ)-ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਹੰਬੜਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 3050 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਹੋਏ ਚਾਰ ਰੋਜ਼ਾ ਗੁਰਮਤਿ ਸਮਾਗਮਾਂ 'ਚ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਸੇਵਾਦਾਰ ਭਾਈ ਗੁਰਦੀਪ ਸਿੰਘ ਮੂੰਮ ਅਤੇ ਗੁਰਦੁਆਰਾ ਲੋਕਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਤੇਜਾ ਸਿੰਘ ਗਿੱਲ ਵਲੋਂ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਗਿਆ | ਭਾਈ ਗੁਰਦੀਪ ਸਿੰਘ ਮੂੰਮ, ਸਰਪ੍ਰਸਤ ਗਿੱਲ ਨੇ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਲਗਾਤਾਰ ਚਾਰ ਰੋਜ਼ ਧਾਰਮਿਕ ਦੀਵਾਨ ਸਜਾ ਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦੇ ਨਾਲ ਸੰਗਤਾਂ ਨੂੰ ਰਸਭਿੰਨੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ | ਸਰਪ੍ਰਸਤ ਗਿੱਲ ਨੇ ਬਾਬਾ ਜੀ ਦੇ ਕੁੜਮ ਰਣਜੀਤ ਸਿੰਘ ਚੀਮਾ, ਡਾ. ਹਰਜਿੰਦਰਪਾਲ ਸਿੰਘ ਘੁਮਾਣ, ਪ੍ਰਧਾਨ ਰਣਜੀਤ ਸਿੰਘ ਵਿਰਕ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਪ੍ਰਧਾਨ ਸੁਖਦਰਸ਼ਨਪਾਲ ਸਿੰਘ ਧਾਲੀਵਾਲ, ਕੁਲਵੰਤ ਸਿੰਘ ਬਾਠ, ਜਸਵੀਰ ਸਿੰਘ ਰਾਣਾ, ਲੰਗਰਾਂ ਦੀ ਸੇਵਾ ਕਰਨ ਵਾਲੇ ਸੇਵਾਦਾਰਾਂ, ਜੋੜਿਆਂ ਦੀ ਸੇਵਾ ਕਰਨ ਸਮੇਤ ਸਾਮਗਮਾਂ ਸਮੇਂ ਹੋਰ ਸੇਵਾਦਾਰਾਂ ਤੇ ਸੰਗਤਾਂ ਜਿਨ੍ਹਾਂ ਨੇ ਪ੍ਰਬੰਧਕਾਂ ਨੂੰ ਸਹਿਯੋਗ ਦਿੱਤਾ ਤੇ ਸੇਵਾ 'ਚ ਅਹਿਮ ਯੋਗਦਾਨ ਪਾਇਆ, ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ |