25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2025

ਪੀਰ ਦੀ ਦਰਗਾਹ ਹਾਈਵੇਅ 'ਚ ਆਉਣ 'ਤੇ ਦਿੱਤਾ ਮੰਗ-ਪੱਤਰ

ਅਜੀਤ ਡੈਸਕ 24-10-2025
ਹਲਵਾਰਾ, 23 ਅਕਤੂਬਰ (ਮਨਦੀਪ ਸਿੰਘ ਉੱਭੀ)-ਐੱਨ.ਐੱਚ.ਏ.ਆਈ ਦੇ ਬਠਿੰਡਾ ਲੁਧਿਆਣਾ ਗ੍ਰੀਨਫੀਲਡ ਨਿਰਮਾਣ ਲਈ ਹਲਵਾਰਾ ਵਿਖੇ ਪੱਖੋਵਾਲ ਰੋਡ 'ਤੇ ਬਣੇ ਬਾਬਾ ਮਾਣਕ ਸ਼ਾਹ ਦੀ ਪੁਰਾਤਨ ਦਰਗਾਹ ਦਾ ਹਿੱਸਾ ਵਿਚ ਆ ਜਾਣ ਕਾਰਨ ਵਿਵਾਦ ਖੜਾ ਹੋ ਗਿਆ ਹੈ | ਸੜਕ ਦੇ ਨਿਰਮਾਣ ਲਈ ਇਸ ਦਰਗਾਹ ਨੂੰ ਢਾਹੇ ਦੀ ਜਾਣਕਾਰੀ ਤੋਂ ਬਾਅਦ ਅੱਜ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਬੂਟਾ ਸਿੰਘ ਨੇ ਇਲਾਕੇ ਤੇ ਪਿੰਡ ਦੇ ਮੁਹਤਬਰ ਵਿਅਕਤੀਆਂ ਦੀ ਹਾਜ਼ਰੀ 'ਚ ਹਲਕਾ ਰਾਏਕੋਟ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨਾਲ ਮੁਲਾਕਾਤ ਕੀਤੀ ਤੇ ਮੰਗ ਪੱਤਰ ਦੇ ਕੇ ਦਰਗਾਹ ਨੂੰ ਬਚਾਉਣ ਦੀ ਮੰਗ ਕੀਤੀ | ਵਿਧਾਇਕ ਠੇਕੇਦਾਰ ਨੇ ਭਰੋਸਾ ਦਿੱਤਾ ਕਿ ਬਹੁਤ ਜਲਦ ਐੱਨ.ਐੱਚ.ਏ.ਆਈ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਸ ਮਸਲੇ ਦਾ ਹੱਲ ਕੀਤਾ ਜਾਵੇਗਾ | ਬਾਬਾ ਬੂਟਾ ਅਤੇ ਬੀ.ਕੇ.ਯੂ ਸਿੱਧੂਪੁਰ ਦੇ ਬਲਾਕ ਪ੍ਰਧਾਨ ਆਗੂ ਅਮਰੀਕ ਸਿੰਘ ਹਲਵਾਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਰਗਾਹ ਨੂੰ ਬਚਾਉਣ ਵਾਸਤੇ ਸੰਗਤ ਸੰਘਰਸ਼ ਕਰਨ ਲਈ ਤਿਆਰ ਹੈ ਜੇਕਰ ਇਸ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਵੱਡਾ ਇਕੱਠ ਕਰਕੇ ਰਾਜਮਾਰਗ ਜਾਮ ਕੀਤਾ ਜਾਵੇਗਾ | ਇਸ ਮੌਕੇ ਪਿੰਡ ਹਲਵਾਰਾ ਦੇ ਮੌਜੂਦਾ ਸਰਪੰਚ ਸੁਖਵਿੰਦਰ ਸਿੰਘ, ਨੰਬਰਦਾਰ ਜਸਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਰਸ਼ਮਿੰਦਰ ਸਿੰਘ ਧਾਲੀਵਾਲ, ਝਲਮਣ ਸਿੰਘ ਢਿੱਲੋਂ, ਨੰਬਰਦਾਰ ਜਸਵੰਤ ਸਿੰਘ, ਕਿਰਪਾਲ ਸਿੰਘ ਹਲਵਾਰਾ, ਅਮਰਪਾਲ ਸਿੰਘ ਢਿੱਲੋਂ, ਜਸਵੀਰ ਸਿੰਘ ਹਲਵਾਰਾ, ਦਰਸ਼ਨ ਸਿੰਘ ਬੁਰਜ ਲਿੱਟਾਂ ਹਾਜ਼ਰ ਸਨ |
ਪਿਛਲੀ ਖ਼ਬਰ ਸੀ.ਐੱਚ. ਸੀ. ਹਠੂਰ ਵਿਖੇ ਜਣੇਪੇ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਪਬਲਿਕ ਸਕੂਲ 'ਚ 'ਟ੍ਰੀ ਪਲਾਂਟੇਸ਼ਨ' ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।