ਜਗਰਾਉਂ, 23 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਸਨਮਤੀ ਸਰਕਾਰੀ ਕਾਲਜ ਸਾਇੰਸ ਅਤੇ ਖੋਜ ਕਾਲਜ ਜਗਰਾਉਂ ਦੇ ਰੈੱਡ ਰਿਬਨ ਕਲੱਬ ਨੇ ਵਿਦਿਆਰਥੀਆਂ ਵਿਚ ਘਾਤਕ ਬਿਮਾਰੀ ਐੱਚ.ਆਈ.ਵੀ./ਏਡਜ਼ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ | ਇਸ ਮੌਕੇ ਬੋਲਦਿਆਂ ਕਾਲਜ ਦੇ ਡਾਇਰੈਕਟਰ ਪ੍ਰੋ. ਗੁਰਜਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਇਸ ਲਾਇਲਾਜ ਬਿਮਾਰੀ ਤੋਂ ਦੂਰ ਰਹਿਣ ਦੀ ਅਪੀਲ ਕੀਤੀ | ਇਸ ਪ੍ਰੋਗਰਾਮ ਵਿਚ ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਵਲੋਂ ਐੱਚ.ਆਈ.ਵੀ./ਏਡਜ਼ ਨਾਲ ਸਬੰਧਿਤ ਭਾਸ਼ਣ ਦਿੱਤੇ ਗਏ | ਵਿਦਿਆਰਥੀਆਂ ਗੁਰਜੋਤ ਕੌਰ, ਸੁਖਬੀਰ ਕੌਰ ਅਤੇ ਅਰਸ਼ ਸ਼ਰਮਾ ਨੇ ਏਡਜ਼ ਨਾਲ ਸਬੰਧਤ ਭਾਸ਼ਣਾਂ ਰਾਹੀਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਵਾਈਸ ਡਾਇਰੈਕਟਰ ਪ੍ਰੋ. ਨਿਧੀ ਮਹਾਜਨ ਨੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਬਾਰੇ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਨੂੰ ਆਪਣੀ ਕੀਮਤੀ ਜ਼ਿੰਦਗੀ ਨੂੰ ਚੰਗੀ ਦਿਸ਼ਾ ਵਿਚ ਲਿਜਾਣ ਲਈ ਪ੍ਰੇਰਿਤ ਕੀਤਾ | ਏਡਜ਼ ਦੇ ਫੈਲਣ ਨੂੰ ਰੋਕਣ ਲਈ ਕਈ ਸੁਰੱਖਿਆ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਗਈ | ਇਹ ਪ੍ਰੋਗਰਾਮ ਕਨਵੀਨਰ ਪ੍ਰੋ: ਸਰਬਜੋਤ ਬੇਦੀ ਅਤੇ ਕਮੇਟੀ ਮੈਂਬਰਾਂ ਪ੍ਰੋ: ਕਿਰਨਜੀਤ ਕੌਰ ਅਤੇ ਪ੍ਰੋ: ਆਕਾਸ਼ਦੀਪ ਕੌਰ ਦੁਆਰਾ ਆਯੋਜਿਤ ਕੀਤਾ ਗਿਆ ਸੀ | ਇਸ ਪ੍ਰੋਗਰਾਮ ਵਿਚ ਸਾਰੇ ਅਧਿਆਪਕ ਮੌਜੂਦ ਸਨ |