27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਸ੍ਰੀ ਰਾਮ ਕਾਲਜ ਡੱਲਾ ਨੇ ਯੁਵਕ ਅਤੇ ਵਿਰਾਸਤੀ ਮੇਲੇ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ, ਡਰਾਮਾ ਟੀਮ ਪਹਿਲੇ ਸਥਾਨ 'ਤੇ ਰਹੀ

ਅਜੀਤ ਡੈਸਕ 04-11-2025
ਹਠੂਰ, 3 ਨਵੰਬਰ (ਜਸਵਿੰਦਰ ਸਿੰਘ ਛਿੰਦਾ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮੋਗਾ-ਫਿਰੋਜ਼ਪੁਰ ਜ਼ੋਨ-3 ਦਾ ਯੁਵਕ ਤੇ ਵਿਰਾਸਤੀ ਮੇਲਾ (ਚਾਰ ਰੋਜ਼ਾ) ਜੋ ਗੁਰੂ ਨਾਨਕ ਕਾਲਜ ਮੋਗਾ ਵਿਖੇ ਹੋਇਆ ਹੈ, ਸ੍ਰੀ ਰਾਮ ਕਾਲਜ ਡੱਲਾ ਦੇ ਪ੍ਰਤੀਭਾਗੀਆਂ ਨੇ ਇਸ ਮੇਲੇ ਦੇ ਅਲੱਗ-ਅਲੱਗ ਮੁਕਾਬਲਿਆਂ 'ਚ ਭਾਗ ਲੈ ਕੇ ਪੁਜੀਸ਼ਨਾਂ ਹਾਸਲ ਕੀਤੀਆਂ | ਕਾਲਜ ਦੇ ਪਿ੍ੰਸੀਪਲ ਪ੍ਰਭਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ਼ਾਬਾਸ਼ ਦਿੰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਖੁਸ਼ੀਆਂ ਲੈ ਕੇ ਆਉਂਦੀ ਹੈ | ਮੇਲੇ ਦੇ ਕੰਟੀਨਜੈਂਟ ਇੰਚਾਰਜ ਪ੍ਰੋ: ਸਤਵਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਵਿਦਿਆਰਥੀਆਂ ਦੀ ਮਿਹਨਤ ਸਦਕਾ ਕਾਲਜ ਯੁਵਕ ਅਤੇ ਵਿਰਾਸਤੀ ਮੇਲੇ 'ਚ ਉਨ੍ਹਾਂ ਦੇ ਕਾਲਜ ਦੀ ਟੀਮ ਨੇ ਡਰਾਮੇ 'ਚੋਂ ਪਹਿਲਾ ਸਥਾਨ (ਵਿਅਕਤੀਗਤ) ਗੁਰਵੀਰ ਸਿੰਘ ਨੇ ਪ੍ਰਾਪਤ ਕੀਤਾ | ਵਿਦਿਆਰਥਣ ਹਰਪ੍ਰੀਤ ਕੌਰ ਨੇ ਖਿੱਦੋ ਬਣਾਉਣ 'ਚ ਤੀਜਾ ਸਥਾਨ ਪ੍ਰਾਪਤ ਕੀਤਾ | ਔਰਤਾਂ ਦੇ ਰਵਾਇਤੀ ਗੀਤ 'ਚੋਂ ਤੀਜਾ ਸਥਾਨ (ਬਰੈਕਟਡ) ਵਿਦਿਆਰਥਣਾਂ ਕਿਰਨਜੀਤ ਕੌਰ, ਅਮਨਦੀਪ ਕੌਰ, ਰਵਨੀਤ ਕੌਰ, ਬੇਅੰਤ ਕੌਰ, ਅਨਮੋਲ ਪ੍ਰੀਤ ਕੌਰ ਅਤੇ ਸੰਦੀਪ ਕੌਰ ਨੇ ਪ੍ਰਾਪਤ ਕੀਤਾ | ਕਾਲਜ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ੍ਰੀ ਦੇਵੀ ਚੰਦ ਸ਼ਰਮਾ, ਮੈਂਬਰ ਹੈੱਡ ਮਾਸਟਰ ਅਵਤਾਰ ਸਿੰਘ, ਮਾਸਟਰ ਭਗਵੰਤ ਸਿੰਘ, ਕਿਰਨਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ ਅਤੇ ਇੰਨ੍ਹਾਂ ਵੰਨਗੀਆਂ ਦੇ ਇੰਚਾਰਜ ਡਾ: ਪਰਮਿੰਦਰ ਕੌਰ, ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋਫੈਸਰ ਰਮਨਜੀਤ ਕੌਰ ਨੂੰ ਵਧਾਈਆਂ ਦਿੱਤੀਆਂ | ਇਸ ਮੌਕੇ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ 'ਚ ਉਤਸ਼ਾਹ ਸੀ |
ਪਿਛਲੀ ਖ਼ਬਰ ਦੇਸ਼ ਦੀ ਆਜ਼ਾਦੀ ਦੇ 78 ਸਾਲ ਬੀਤਣ 'ਤੇ ਵੀ ਸ਼ਹੀਦਾਂ ਦੇ ਸੁਪਨੇ ਸਾਕਾਰ ਨਹੀਂ ਹੋਏ-ਸ੍ਰੀ ਐੱਮ.ਏ ਬੇਬੀ ਅਗਲੀ ਖ਼ਬਰ ਸੰਤ ਪੰਜ ਭੈਣੀਆਂ ਵਾਲਿਆਂ ਵਲੋਂ ਸਾਬਕਾ ਸਰਪੰਚ ਮਲਕਪਰ ਨੂੰ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।