27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਹਰਦੇਵ ਸਿੰਘ ਦੇ ਮਾਮਲੇ 'ਚ ਜਨਤਕ ਜਥੇਬੰਦੀਆਂ ਦਾ ਵਫ਼ਦ ਐੱਸ.ਐੱਸ.ਪੀ. ਨੂੰ ਮਿਲਿਆ

ਅਜੀਤ ਡੈਸਕ 04-11-2025
ਜਗਰਾਉਂ, 3 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਜਨਤਕ ਜਮਹੂਰੀ ਜਥੇਬੰਦੀਆਂ ਦਾ ਵਫ਼ਦ ਐੱਸ.ਐੱਸ.ਪੀ. ਲੁਧਿਆਣਾ (ਦਿਹਾਤੀ) ਨੂੰ ਉਨ੍ਹਾਂ ਦੇ ਜਗਰਾਉਂ ਸਥਿਤ ਦਫ਼ਤਰ ਵਿਚ ਮਿਲਿਆ | ਵਫਦ ਵਿਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਲੋਕਹਿਤ ਸੰਘਰਸ਼ਾਂ ਦੀ ਅਗਵਾਈ ਕਰਨ ਵਾਲੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਹਰਦੇਵ ਸਿੰਘ ਸੰਧੂ ਨੂੰ ਇਨਸਾਫ਼ ਦੀ ਪ੍ਰਾਪਤੀ ਲਈ ਦਫ਼ਤਰਾਂ 'ਚ ਧੱਕੇ ਖਾਣੇ ਪੈ ਰਹੇ ਹਨ, ਪਰ ਅੱਜ ਤੱਕ ਇਨਸਾਫ਼ ਨਹੀਂ ਮਿਲਿਆ | ਵਫ਼ਦ ਵਿਚ ਸ਼ਾਮਿਲ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ ਨੇ ਕਿਹਾ ਕਿ ਜੇਕਰ ਪੁਲਿਸ ਨੇ ਸਹੀ ਤੱਥ ਪੇਸ਼ ਮਾਣਯੋਗ ਅਦਾਲਤ 'ਚ ਪੇਸ਼ ਕੀਤੇ ਹੁੰਦੇ ਤਾਂ ਪ੍ਰਧਾਨ ਸੰਧੂ ਨੂੰ ਇਨਸਾਫ਼ ਮਿਲ ਸਕਦਾ ਸੀ | ਵਫ਼ਦ 'ਚ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਦੇ ਸਕੱਤਰ ਜਸਦੇਵ ਲਲਤੋਂ, ਪੇਂਡੂ ਮਜਦੂਰ ਯੂਨੀਅਨ ਦੇ ਅਵਤਾਰ ਸਿੰਘ ਰਸੂਲਪੁਰ ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਤੇ ਲੋਕ ਕਿਸੇ ਵੀ ਕੀਮਤ 'ਤੇ ਪ੍ਰਧਾਨ ਹਰਦੇਵ ਸਿੰਘ ਸੰਧੂ ਨੂੰ ਇਨਸਾਫ਼ ਦਿਵਾ ਕੇ ਰਹਿਣਗੇ | ਏਟਕ ਦੇ ਆਗੂ ਜਗਦੀਸ਼ ਸਿੰਘ ਨੇ ਵੀ ਇਨਸਾਫ਼ ਦੇਣ ਦੀ ਅਪੀਲ ਕੀਤੀ | ਉਕਤ ਆਗੂਆਂ ਨੇ ਪੁਲਿਸ ਅਧਿਕਾਰੀ ਨੇ ਉਨ੍ਹਾਂ ਦੀ ਗੱਲਬਾਤ ਨੂੰ ਧਿਆਨ ਨਾਲ ਸੁਣਿਆ ਅਤੇ ਇਨਸਾਫ਼ ਦਾ ਭਰੋਸਾ ਦਿੱਤਾ |
ਪਿਛਲੀ ਖ਼ਬਰ ਬਾਜ਼ਾਰਾਂ 'ਚ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਮੁੜ ਸ਼ੁਰੂ ਕਰੇਗੀ ਨਗਰ ਕੌਂਸਲ-ਪ੍ਰਧਾਨ ਕੁੰਦਰਾ ਅਗਲੀ ਖ਼ਬਰ ਦੇਸ਼ ਦੀ ਆਜ਼ਾਦੀ ਦੇ 78 ਸਾਲ ਬੀਤਣ 'ਤੇ ਵੀ ਸ਼ਹੀਦਾਂ ਦੇ ਸੁਪਨੇ ਸਾਕਾਰ ਨਹੀਂ ਹੋਏ-ਸ੍ਰੀ ਐੱਮ.ਏ ਬੇਬੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।