29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਯੂਨੀਰਾਈਜ਼ ਵਰਲਡ ਸਕੂਲ ਵਿਖੇ ਮਨਾਇਆ

ਅਜੀਤ ਡੈਸਕ 05-11-2025
ਜਗਰਾਉਂ, 4 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਯੂਨੀਰਾਈਜ਼ ਵਰਲਡ ਸਕੂਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਵਾ ਕੇ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਜਿਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਜਿਸ ਨੂੰ ਸਾਰੇ ਹੀ ਵਿਦਿਆਰਥੀਆਂ, ਅਧਿਆਪਕਾਂ ਅਤੇ ਮੈਨੇਜਮੈਂਟ ਮੈਂਬਰਾਂ ਨੇ ਪ੍ਰਮਾਤਮਾ ਦਾ ਓਟ ਆਸਰਾ ਲੈ ਕੇ ਸਰਵਣ ਕੀਤਾ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਬਾਅਦ ਸਕੂਲੀ ਵਿਦਿਆਰਥੀਆਂ ਵਲੋਂ ਰਸਭਿੰਨਾਂ ਕੀਰਤਨ ਗਾਇਨ ਕੀਤਾ ਗਿਆ | ਸਕੂਲ ਦੇ ਚੇਅਰਮੈਨ ਰਕੇਸ਼ ਅਗਰਵਾਲ, ਮੈਨੇਜਿੰਗ ਡਾਇਰੈਕਟਰ ਸ਼ੀਫੂ ਅੱਗਰਵਾਲ, ਡਾਇਰੈਕਟਰ ਡਾ. ਸ਼੍ਰੀਮਤੀ ਪੱਲਵੀ ਅਗਰਵਾਲ ਨੇ ਪਰਿਵਾਰ ਸਮੇਤ ਮੱਥਾ ਟੇਕ ਕੇ ਪ੍ਰਮਾਤਮਾ ਦਾ ਓਟ ਆਸਰਾ ਲਿਆ ਅਤੇ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਨੇਹਾ ਰਤਨ ਅਤੇ ਸਮੂਹ ਸਟਾਫ਼ ਨੇ ਵਿਦਿਆਰਥੀਆਂ ਅਤੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ |
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਜਗਰਾਉਂ ਵਿਖੇ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਯੂਨੀਵਰਸਿਟੀ ਨੂੰ ਪੰਜਾਬ ਦੀ ਪਹਿਚਾਣ ਅਤੇ ਲੋਕਤੰਤਰ ਦੀ ਰੱਖਿਆ ਦਾ ਮਸਲਾ ਸਮਝਦੇ ਹੋਏ ਏ. ਆਈ. ਪੀ. ਐਸ. ਯੂ. ਵਲੋਂ ਇਕੱਠ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।