29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਜਗਰਾਉਂ ਵਿਖੇ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 05-11-2025
ਜਗਰਾਉਂ, 4 ਨਵੰਬਰ (ਹਰਵਿੰਦਰ ਸਿੰਘ ਖ਼ਾਲਸਾ)-ਸਿੱਖ ਕੌਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 556ਵੇਂ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਗੁਰਦੁਆਰਾ ਸਿੰਘ ਸਭਾ ਤਹਿਸੀਲ ਰੋਡ ਜਗਰਾਉਂ ਤੋਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੱਢਿਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਆਪਣੇ ਸੀਸ 'ਤੇ ਬਿਰਾਜਮਾਨ ਕਰਕੇ ਰੰਗ ਬਿਰੰਗੇ ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਵਿਖੇ ਸੁਸ਼ੋਭਿਤ ਕੀਤੇ ਗਏ | ਇਸ ਨਗਰ ਕੀਰਤਨ ਦੌਰਾਨ ਲਗਭਗ ਅੱਧੀ ਦਰਜਨ ਤੋਂ ਵੱਧ ਥਾਂਵਾਂ 'ਤੇ ਪੜਾਅ ਲਗਾਏ ਗਏ | ਜਿੰਨ੍ਹਾਂ ਵਿਚ ਰਾਗੀ, ਕਵੀਸ਼ਰੀ ਢਾਡੀ, ਬੁਲਾਰਿਆਂ ਆਦਿ ਨੇ ਗੁਰਬਾਣੀ ਦਾ ਕੀਰਤਨ, ਵਾਰਾਂ, ਕਥਾ ਅਤੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਝਾਂਸੀ ਰਾਣੀ ਚੌਂਕ ਵਿਖੇ ਪੁਲਿਸ ਜ਼ਿਲ੍ਹਾ ਲਧਿਆਣਾ (ਦਿਹਾਤੀ) ਦੀ ਪੁਲਿਸ ਦੀ ਇਕ ਟੁਕੜੀ ਵਲੋਂ ਗੁਰੂ ਸਾਹਿਬ ਜੀ ਨੂੰ ਸਤਿਕਾਰ ਵਜੋਂ ਸਲਾਮੀ ਦਿੱਤੀ ਗਈ | ਇਸ ਮੌਕੇ ਦਰਜਨਾ ਥਾਂਵਾਂ 'ਤੇ ਸੰਗਤਾਂ ਵਲੋਂ ਵੱਖ-ਵੱਖ ਖਾਣ-ਪੀਣ ਵਾਲੇ ਪਦਾਰਥਾਂ ਦੇ ਲੰਗਰ ਲਾਏ ਹੋਏ ਸਨ | ਇਸ ਨਗਰ ਕੀਰਤਨ ਨੂੰ ਸੰਤ ਬਾਬਾ ਅਰਵਿੰਦਰ ਸਿੰਘ ਨਾਨਕਸਰ ਵਾਲਿਆਂ ਨੇ ਜੈਕਾਰਿਆਂ ਦੀ ਗੂੰਜ ਨਾਲ ਗੁਰਦੁਆਰਾ ਸਾਹਿਬ ਤੋਂ ਰਵਾਨਾ ਕੀਤਾ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਮਾਰਗਾਂ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਇਆ | ਇਸ ਮੌਕੇ ਅਜੀਤ ਸਿੰਘ ਮਿਗਲਾਨੀ, ਜਗਜੀਤ ਸਿੰਘ ਟੋਨੀ, ਚਰਨਜੀਤ ਸਿੰਘ ਚੀਨੂੰ, ਡਿੰਪਲ ਸੋਨੀ, ਅਵਤਾਰ ਸਿੰਘ ਮਿਗਲਾਨੀ, ਦੀਪਇੰਦਰ ਸਿੰਘ ਭੰਡਾਰੀ, ਹਰਦੇਵ ਸਿੰਘ ਬੌਬੀ, ਦਵਿੰਦਰਜੀਤ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਭਜਨਗੜ੍ਹ, ਪ੍ਰਤਾਪ ਸਿੰਘ, ਡਾ: ਰਜਿੰਦਰ ਸ਼ਰਮਾ, ਗੁਰਫਤਿਹ ਸਿੰਘ ਗਰੇਵਾਲ, ਹਰਪ੍ਰੀਤ ਸਿੰਘ ਧਾਲੀਵਾਲ, ਹਰਦੇਵ ਸਿੰਘ ਹਵੇਲੀ, ਹਰਜੀਤ ਸਿੰਘ ਕੋਹਲੀ ਕੈਨੇਡਾ, ਹਰਪ੍ਰੀਤ ਸਿੰਘ, ਮਨਦੀਪ ਸਿੰਘ ਸੋਢੀ, ਨਰਿੰਦਰ ਸਿੰਘ ਮਿਗਲਾਨੀ, ਹਰਿੰਦਰ ਸਿੰਘ, ਰਾਜੂ ਸਿੰਘ ਦੂਆ, ਪ੍ਰਮਿੰਦਰ ਸਿੰਘ, ਹਰਪਾਲ ਸਿੰਘ ਖ਼ਾਲਸਾ, ਮਨਿੰਦਰ ਸਿੰਘ ਮੰਨੀ ਕੈਲਪੁਰ, ਇਕਬਾਲ ਸਿੰਘ ਛਾਬੜਾ, ਤਰਨਪ੍ਰੀਤ ਸਿੰਘ, ਸੁਰਜੀਤ ਸਿੰਘ, ਭੁਪਿੰਦਰ ਸਿੰਘ, ਰਜਿੰਦਰ ਸਿੰਘ ਆਦਿ ਹਾਜ਼ਰ ਸਨ |
ਸਰਪ੍ਰਸਤ ਗਿੱਲ, ਪ੍ਰਧਾਨ ਹੰਬੜਾਂ, ਧਾਲੀਵਾਲ, ਕਲੇਰ ਤੇ ਸੰਗਤਾਂ ਨੇ ਪੰਜ ਪਿਆਰਿਆਂ ਨੂੰ ਕੀਤੇ ਸਿਰੋਪਾਓ ਭੇਟ
ਹੰਬੜਾਂ, (ਮੇਜਰ ਹੰਬੜਾਂ)-ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਪਿੰਡ ਹੰਬੜਾਂ ਤੋਂ ਸੰਗਤਾਂ ਵਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਇਆ ਗਿਆ | ਸੁੰਦਰ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁਸ਼ੋਭਿਤ ਸਨ ਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਸਵੇਰ ਸਮੇਂ ਗੁਰਦੁਆਰਾ ਸਾਹਿਬ ਚੜ੍ਹਦੀ ਕਲਾ ਤੋਂ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ, | ਗੁਰਦੁਆਰਾ ਸਾਹਿਬ ਹੰਬੜਾਂ ਦੀ ਲੋਕਲ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਤੇਜਾ ਸਿੰਘ ਗਿੱਲ, ਪ੍ਰਧਾਨ ਰਣਜੀਤ ਸਿੰਘ ਵਿਰਕ, ਸੁਖਦਰਸ਼ਨਪਾਲ ਸਿੰਘ ਧਾਲੀਵਾਲ ਯੂ.ਐੱਸ.ਏ., ਪ੍ਰਧਾਨ ਮਨਜੀਤ ਸਿੰਘ ਹੰਬੜਾਂ, ਸਾਬਕਾ ਸਰਪੰਚ ਬਲਵੀਰ ਸਿੰਘ ਕਲੇਰ, ਸਾਬਕਾ ਸਰਪੰਚ ਰਣਜੋਧ ਸਿੰਘ ਜੱਗਾ, ਸਰਪੰਚ ਚਰਨ ਸਿੰਘ, ਮੀਤ ਪ੍ਰਧਾਨ ਭੁਪਿੰਦਰ ਸਿੰਘ ਮਠਾੜੂ, ਸਪੋਰਟਸ ਕਲੱਬ ਦੇ ਪ੍ਰਧਾਨ ਬਲਵੀਰ ਸਿੰਘ ਧਾਲੀਵਾਲ ਕੈਨੇਡਾ, ਸੇਵਾਦਾਰ ਮਨਜੀਤ ਸਿੰਘ ਭੈਰੋਮੁੰਨਾਂ, ਸਾਬਕਾ ਸਰਪੰਚ ਸੁਖਦੇਵ ਸਿੰਘ ਤੂਰ, ਆਗੂ ਅਵਤਾਰ ਸਿੰਘ ਤਾਰੀ ਚੀਮਾਂ ਸਮੇਤ ਹੋਰ ਨਗਰ ਦੀਆਂ ਸੰਗਤਾਂ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਦਿਆਂ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਸਮੇਂ ਗੱਤਕਾ ਪਾਰਟੀਆਂ ਵਲੋਂ ਗੱਤਕਾ ਕਲਾ ਦੇ ਜੌਹਰ ਵਿਖਾਏ ਜਾ ਰਹੇ ਸਨ | ਇਸ ਮੌਕੇ ਸਾਬਕਾ ਪੰਚ ਜਥੇ: ਰਣਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੈਰੋਮੁੰਨਾਂ, ਅਮਨਦੀਪ ਸਿੰਘ ਤੂਰ, ਬੂਟਾ ਸਿੰਘ ਤੂਰ, ਡਾ. ਸੰਤੋਖ ਸਿੰਘ ਹੀਰਾ, ਜਥੇਦਾਰ ਸ਼ਰਨਜੀਤ ਸਿੰਘ ਸਾਹਨੀ, ਸੁਖਜੀਤ ਸਿੰਘ ਬਾਠ, ਗੁਰਚਰਨ ਸਿੰਘ ਬਾਠ, ਭੁਪਿੰਦਰ ਸਿੰਘ ਕਾਲਾ, ਸੁਖਮਿੰਦਰ ਸਿੰਘ ਸੋਖਾ ਸਮੇਤ ਹੋਰ ਸੰਗਤਾਂ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਰਾਭਾ 'ਚ ਘੋੜਿਆਂ ਤੇ ਬਲਦਾਂ ਦੀ ਦੌੜਾਂ 8 ਤੇ 9 ਨਵੰਬਰ ਨੂੰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਯੂਨੀਰਾਈਜ਼ ਵਰਲਡ ਸਕੂਲ ਵਿਖੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।