18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹਲਕਾ ਜਗਰਾਉਂ ਦੇ 33 ਪਿੰਡਾਂ ਅਤੇ ਸ਼ਹਿਰ ਦੇ 23 ਵਾਰਡਾਂ ਦੀਆਂ ਵਿਲੇਜ/ਵਾਰਡ ਡਿਫੈਂਸ ਕਮੇਟੀਆਂ ਦਾ ਲਗਾਇਆ ਸਿਖਲਾਈ ਕੈਂਪ

ਅਜੀਤ ਡੈਸਕ 07-11-2025
ਜਗਰਾਉਂ, 6 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਹਲਕਾ ਜਗਰਾਉਂ ਦੇ ਪਿੰਡਾਂ ਅਤੇ ਸ਼ਹਿਰਾਂ 'ਚ ਬਣਾਈਆਂ ਵੀ.ਡੀ.ਸੀ. (ਵਿਲੇਜ਼ ਡਿਫੈਂਸ ਕਮੇਟੀ) ਅਤੇ ਡਬਲਿਯੂ.ਡੀ.ਸੀ. (ਵਾਰਡ ਡਿਫੈਂਸ ਕਮੇਟੀ) ਦਾ ਸਿਖਲਾਈ ਕੈਂਪ ਜਗਰਾਉਂ ਵਿਖੇ ਲਗਾਇਆ ਗਿਆ | ਇਸ ਮੀਟਿੰਗ 'ਚ 33 ਪਿੰਡਾਂ ਅਤੇ ਸ਼ਹਿਰ ਦੇ 23 ਵਾਰਡਾਂ ਦੀਆਂ ਕਮੇਟੀਆਂ ਨੇ ਸ਼ਮੂਲੀਅਤ ਕੀਤੀ | ਇਸ ਕੈਂਪ ਦੌਰਾਨ ਕਮੇਟੀਆਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਨਸ਼ਾ ਮੁਕਤੀ ਅਭਿਆਨ ਐਪ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਐੱਸ.ਡੀ.ਐੱਮ. ਮੈਡਮ ਉਪਿੰਦਰਜੀਤ ਕੌਰ ਬਰਾੜ, ਪ੍ਰੋ: ਸੁਖਵਿੰਦਰ ਸਿੰਘ ਮਾਣੂੰਕੇ, ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ, ਕੋਆਰਡੀਨੇਟਰ ਬਿਕਰਮਰਜੀਤ ਸਿੰਘ ਵਿੱਕੀ ਥਿੰਦ, ਕੋਆਰਡੀਨੇਟਰ ਮਨਜੀਤ ਸਿੰਘ ਰਾਏਕੋਟ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਇਸ ਮੌਕੇ ਐੱਸ.ਡੀ.ਐੱਮ. ਮੈਡਮ ਉਪਿੰਦਰਜੀਤ ਕੌਰ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਣਾਈਆਂ ਕਮੇਟੀਆਂ ਪਿੰਡਾਂ ਅਤੇ ਸ਼ਹਿਰਾਂ 'ਚੋਂ ਨਸ਼ਾ ਖ਼ਤਮ ਕਰਨ ਲਈ ਅਹਿਮ ਭੂਮਿਕਾ ਨਿਭਾ ਰਹੀਆਂ ਹਨ | ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਵੀ ਕਮੇਟੀਆਂ ਅਤੇ ਲੋਕਾਂ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਇਸ ਸਮੇਂ ਐੱਸ.ਡੀ.ਐੱਮ. ਨੇ ਪੰਜਾਬ ਸਰਕਾਰ ਵਲੋਂ ਜਾਰੀ ਐਪ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਵੀ.ਡੀ.ਸੀ. ਅਤੇ ਡਬਲਿਯੂ.ਡੀ.ਸੀ. ਨਸ਼ਾ ਤਸਕਰਾਂ ਦੀ ਪੂਰੀ ਜਾਣਕਾਰੀ ਐਪ 'ਤੇ ਅਪਲੋਡ ਕਰਕੇ ਸ਼ਿਕਾਇਤ ਕਰਨਗੇ | ਉਸ ਤੋਂ ਬਾਅਦ ਇਹ ਸ਼ਿਕਾਇਤ ਪੁਲਿਸ ਅਧਿਕਾਰੀ ਕੋਲ ਜਾਵੇਗੀ | ਐਪ ਰਾਹੀਂ ਇਹ ਵੀ ਜਾਣਕਾਰੀ ਮਿਲੇਗੀ ਕਿ ਤੁਹਾਡੀ ਸ਼ਿਕਾਇਤ ਕਿਸ ਅਫ਼ਸਰ ਕੋਲ ਹੈ ਅਤੇ ਕਾਰਵਾਈ ਹੋਈ ਹੈ ਜਾਂ ਨਹੀਂ | ਇਸ ਮੌਕੇ ਡੀ.ਐੱਸ.ਪੀ. ਜਸਵਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਹਿਲਾਂ ਹੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀਆਂ ਕਾਰਵਾਈਆਂ ਕਰ ਹੀ ਹੈ ਅਤੇ ਅੱਗੇ ਵੀ ਪਿੰਡਾਂ ਤੇ ਸ਼ਹਿਰਾਂ ਦੀਆਂ ਇੰਨ੍ਹਾਂ ਕਮੇਟੀਆਂ ਦੀ ਜਾਣਕਾਰੀ 'ਤੇ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ | ਇਸ ਮੌਕੇ ਪ੍ਰੋ: ਸੁਖਵਿੰਦਰ ਸਿੰਘ ਮਾਣੂੰਕੇ ਅਤੇ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਨੇ ਕਿਹਾ ਕਿ ਹਲਕਾ ਜਗਰਾਉਂ 'ਚ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ 'ਚ ਨਸ਼ਿਆਂ ਨੂੰ ਖ਼ਤਮ ਕਰਨ ਲਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਿੱਥੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਹਲਕੇ ਦੇ ਬਾਕੀ 48 ਪਿੰਡਾਂ ਦੀਆਂ ਕਮੇਟੀਆਂ ਦਾ ਕੈਂਪ ਅੱਜ 7 ਨਵੰਬਰ ਨੂੰ ਲੱਗੇਗਾ | ਇਸ ਮੌਕੇ ਕੋਆਰਡੀਨੇਟਰ ਥਿੰਦ ਨੇ ਪਹੁੰਚੀਆਂ ਸਾਰੀਆਂ ਸਖ਼ਸੀਅਤਾਂ ਅਤੇ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਕਮੇਟੀਆਂ ਨੂੰ ਪੰਜਾਬ ਸਰਕਾਰ ਵਲੋਂ ਜਾਰੀ ਆਈ.ਡੀਜ. ਵੀ ਦਿੱਤੀਆਂ ਗਈਆਂ | ਸਟੇਜ਼ ਦਾ ਸੰਚਾਲਨ ਕੈਪਟਨ ਨਰੇਸ਼ ਵਰਮਾ ਵਲੋਂ ਕੀਤਾ ਗਿਆ | ਇਸ ਮੌਕੇ ਧਰਮਿੰਦਰ ਸਿੰਘ ਧਾਲੀਵਾਲ, ਪਰਮਿੰਦਰ ਸਿੰਘ ਗਿੱਦੜਵਿੰਡੀ, ਕੌਂਸਲਰ ਅਮਰਜੀਤ ਸਿੰਘ ਮਾਲਵਾ, ਕੌਂਸਲਰ ਕੰਵਰਪਾਲ ਸਿੰਘ, ਕਰਮਜੀਤ ਸਿੰਘ ਕੈਂਥ, ਵਾਹਿਗੁਰੂਪਾਲ ਸਿੰਘ ਸ਼ੇਰਪੁਰ, ਤਰਸੇਮ ਸਿੰਘ ਅਲੀਗੜ੍ਹ, ਸਰਪੰਚ ਪਾਲੀ ਡੱਲਾ, ਗੁਰਪ੍ਰੀਤ ਸਿੰਘ ਡਾਂਗੀਆਂ, ਜਗਸੀਰ ਸਿੰਘ, ਜਸਵਿੰਦਰ ਸਿੰਘ ਲੋਪੋ, ਪਰਮਿੰਦਰ ਸਿੰਘ ਹਠੂਰ, ਬਲਦੇਵ ਸਿੰਘ ਬਰਸਾਲ, ਗੁਰਦੇਵ ਸਿੰਘ, ਸ਼ਮਸ਼ੇਰ ਸਿੰਘ ਗਿੱਦੜਵਿੰਡੀ, ਗੁਰਜੰਟ ਸਿੰਘ ਰਸੂਲਪੁਰ, ਜਨਪ੍ਰੀਤ ਸਿੰਘ, ਪਰਵਿੰਦਰ ਸਿੰਘ, ਜਸਵੀਰ ਸਿੰਘ, ਮਨਿੰਦਰ ਸਿੰਘ ਬਰਾੜ, ਸਤਨਾਮ ਸਿੰਘ, ਸੁਪਰਡੈਂਟ ਵਿਕਰਮਪਾਲ, ਖੁਸ਼ਕਰਨ ਸਿੰਘ, ਅਮਰਦੀਪ ਸਿੰਘ ਟੂਰੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਬਾਰੇ ਕੇਂਦਰ ਦਾ ਫ਼ੈਸਲਾ ਰਾਜ ਦੀ ਖੁਦਮੁਖਤਿਆਰੀ ਨੂੰ ਢਾਹ-ਇਯਾਲੀ ਅਗਲੀ ਖ਼ਬਰ ਸ਼ਹਿਰ ਦੇ ਖੇਤਰ ਮੋਹਕਮਪੁਰਾ 'ਚ ਹੋਈ ਦੁਵੱਲੀ ਗੋਲੀਬਾਰੀ 'ਚ ਤਿੰਨ ਵਿਅਕਤੀ ਜ਼ਖ਼ਮੀਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।