ਚੌਂਕੀਮਾਨ, 6 ਨਵੰਬਰ (ਤੇਜਿੰਦਰ ਸਿੰਘ ਚੱਢਾ)-ਬੀਕੇਯੂ ਡਕੌਂਦਾ (ਬੁਰਜ ਗਿੱਲ) ਵਲੋਂ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਕਿਸਾਨ ਵੀਰਾਂ ਲਈ ਵਿਸ਼ੇਸ਼ ਕੈਂਪ ਜਥੇਬੰਦੀ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦੀ ਅਗਵਾਈ ਵਿਚ ਲਗਾਇਆ ਗਿਆ ਜਿਸ ਵਿਚ ਜਥੇਬੰਦੀ ਵਲੋਂ ਕਿਸਾਨ ਵੀਰਾਂ ਲਈ ਕਣਕ ਦਾ ਬੀਜ ਤੇ ਡੀ.ਏ.ਪੀ ਖਾਦ ਕਿਸਾਨ ਵੀਰਾਂ ਨੂੰ ਵੰਡੀ ਗਈ | ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਕਿਸਾਨ ਵੀਰਾਂ ਸਮੇਤ ਹਰ ਵਰਗ ਦੇ ਲੋਕਾਂ ਦੀ ਸਹਾਇਤਾ ਕਰੀਏ | ਇਸ ਮੌਕੇ ਬੀਕੇਯੂ ਏਕਤਾ ਡਕੌਂਦਾ ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਾ: ਮਹਿੰਦਰ ਸਿੰਘ ਕਮਾਲਪੁਰਾ, ਬਲਾਕ ਸਵੱਦੀ ਦੇ ਪ੍ਰਧਾਨ ਦਵਿੰਦਰ ਸਿੰਘ ਮਾਨ ਗੁੜੇ, ਪ੍ਰਧਾਨ ਰਵਿੰਦਰ ਸਿੰਘ ਮਾਨ ਤੇ ਬਲਜਿੰਦਰ ਸਿੰਘ ਗੁੜੇ ਨੇ ਕਿਹਾ ਕਿ ਬੀਕੇਯੂ ਡਕੌਂਦਾ (ਬੁਰਜ ਗਿੱਲ) ਨੇ ਹਮੇਸ਼ਾਂ ਹੀ ਕਿਸਾਨ ਵੀਰਾਂ ਸਮੇਤ ਹਰ ਵਰਗ ਲਈ ਲੜ੍ਹਾਈ ਲੜੀ ਹੈ |