18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਜੀ.ਟੀ.ਬੀ. ਕਾਲਜ ਦਾਖਾ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ ਕਰਵਾਈ

ਅਜੀਤ ਡੈਸਕ 07-11-2025
ਮੁੱਲਾਂਪੁਰ-ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ ਬਹਾਦਰ ਨੈਸ਼ਨਲ ਕਾਲਜ ਦਾਖਾ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਸਮਰਪਿਤ ਕਾਲਜ ਪੱਧਰੀ ਪ੍ਰੀਖਿਆ ਪ੍ਰੋ. ਹਰਪ੍ਰੀਤ ਕੌਰ ਅਤੇ ਪ੍ਰੋ. ਤੇਜਿੰਦਰਪਾਲ ਕੌਰ ਦੇ ਯੋਗ ਪ੍ਰਬੰਧਾਂ ਹੇਠ ਕਰਵਾਈ ਗਈ | ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਬਾਣੀ ਅਤੇ ਹੋਰ ਸਿੱਖ ਇਤਿਹਾਸ ਉੱਪਰ ਅਧਾਰਿਤ ਇਸ ਪ੍ਰੀਖਿਆ ਵਿਚ ਕਾਲਜ ਦੇ 43 ਵਿਦਿਆਰਥੀਆਂ ਹਿੱਸਾ ਲਿਆ | ਇਸ ਮੌਕੇ ਕਾਲਜ ਦੇ ਪ੍ਰਬੰਧਕੀ ਪ੍ਰਧਾਨ ਰਣਧੀਰ ਸਿੰਘ ਸੇਖੋਂ, ਪਿ੍ੰਸੀਪਲ ਡਾ: ਸੰਦੀਪ ਕਟਾਰੀਆ ਵਲੋਂ ਇਸ ਸ਼ਾਲਾਘਾਯੋਗ ਉੱਦਮ ਲਈ ਪ੍ਰੋਫੈਸਰਾਂ ਅਤੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ | ਪ੍ਰਧਾਨ ਸੇਖੋਂ ਨੇ ਕਿਹਾ ਕਿ ਸਿੱਖ ਇਤਿਹਾਸ ਦਾ ਕੋਈ ਹੀ ਪੰਨਾ ਹੋਵੇਗਾ, ਜਿਸ ਵਿਚ ਕੁਰਬਾਨੀਆ ਦਾ ਜਿਕਰ ਨਾ ਹੋਵੇ | ਪ੍ਰਧਾਨ ਸੇਖੋਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ ਮਨੁੱਖੀ ਅਧਿਕਾਰਾਂ ਦੀ ਰਾਖੀ ਵਾਲੇ ਸੰਦੇਸ਼ ਨੂੰ ਜਿੰਨ੍ਹਾਂ ਪ੍ਰਚਾਰਿਆ ਜਾਵੇ, ਓਨਾ ਘੱਟ ਹੈ |
ਪਿਛਲੀ ਖ਼ਬਰ ਮੁੱਲਾਂਪੁਰ-ਦਾਖਾ ਗੁਰਮਤਿ ਭਵਨ 'ਚ ਅੱਖਾਂ ਦਾ ਮੁਫ਼ਤ ਜਾਂਚ ਕੈਂਪ 16 ਨੂੰ ਅਗਲੀ ਖ਼ਬਰ ਪੰਜਾਬ ਸਰਕਾਰ ਲੋਕਾਂ ਨੂੰ ਵੀ ਗੁੰਮਰਾਹ ਕਰਨ ਲੱਗੀ-ਦਿਉਲ/ਫੱਲੇਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।