ਮੁੱਲਾਂਪੁਰ-ਦਾਖਾ, 6 ਨਵੰਬਰ (ਨਿਰਮਲ ਸਿੰਘ ਧਾਲੀਵਾਲ)-ਗੁਰੂ ਨਾਨਕ ਚੈਰੀਟੇਬਲ ਟਰੱਸਟ ਅਧੀਨ ਗੁਰਮਤਿ ਭਵਨ ਮੰਡੀ ਮੁੱਲਾਂਪੁਰ-ਦਾਖਾ (ਲੁਧਿ:) ਵਿਖੇ ਟਰੱਸਟੀਆਂ ਵਲੋਂ ਸ਼ਵਨਿੰਦਰਦੀਪ ਸਿੰਘ ਸੰਧੂ, ਗਗਨਦੀਪ ਸੰਧੂ ਕੈਨੇਡਾ ਅਤੇ ਢੱਟ ਫਾਊਾਡੇਸ਼ਨ ਕੈਨੇਡਾ ਦੇ ਸਹਿਯੋਗ ਨਾਲ 101ਵਾਂ ਅੱਖਾਂ ਦਾ ਮੁਫ਼ਤ ਚੈੱਕਅੱਪ ਤੇ ਆਪ੍ਰੇਸ਼ਨ ਕੈਂਪ ਐਤਵਾਰ 16 ਨਵੰਬਰ ਨੂੰ ਗੁਰਮਤਿ ਭਵਨ ਵਿਖੇ ਲੱਗ ਰਿਹਾ | ਪ੍ਰਬੰਧਕਾਂ ਅਨੁਸਾਰ ਸਵੇਰ 8 ਵਜੇ ਸ਼ੁਰੂ ਹੋਣ ਵਾਲੇ ਕੈਂਪ ਸਮੇਂ ਰੂਬੀ ਨੈਲਸਨ ਮੈਮੋਰੀਅਲ ਹਸਪਤਾਲ ਜਲੰਧਰ ਦੇ ਮਾਹਿਰ ਡਾਕਟਰਾਂ ਵਲੋਂ ਚਿੱਟਾ ਮੋਤੀਆ ਜਾਂ ਅੱਖਾਂ ਦੀਆਂ ਹੋਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਚੈੱਕਅੱਪ ਅਤੇ ਆਪ੍ਰੇਸ਼ਨਯੋਗ ਮਰੀਜ਼ਾਂ ਦਾ ਮੁਫ਼ਤ ਆਪ੍ਰੇਸ਼ਨ ਹੋਵੇਗਾ |