ਜੋਧਾਂ, 6 ਨਵੰਬਰ (ਗੁਰਵਿੰਦਰ ਸਿੰਘ ਹੈਪੀ)-ਧਾਰਮਿਕ ਸ਼ਖ਼ਸੀਅਤ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਬਣਨ 'ਤੇ ਗੁਰਦੁਆਰਾ ਭਾਈ ਕਾ ਡੇਰਾ ਸਾਹਿਬ ਗੁੱਜਰਵਾਲ ਵਿਖੇ ਜਥੇਦਾਰ ਜਗਰੂਪ ਸਿੰਘ ਸੀਨੀਅਰ ਅਕਾਲੀ ਆਗੂ ਅਤੇ ਬੂਟਾ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਜਥੇਦਾਰ ਜਗਰੂਪ ਸਿੰਘ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਹੁਤ ਹੀ ਦੂਰ ਅੰਦੇਸ਼ੀ ਸੋਚ ਦੇ ਧਾਰਨੀ ਹਨ | ਇਸ ਮੌਕੇ ਸੰਗਤਾਂ ਨੂੰ ਲੱਡੂ ਵੰਡ ਕੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਜਗਰੂਪ ਸਿੰਘ ਪੰਚਾਇਤ ਸਕੱਤਰ, ਗੁਰਦੀਪ ਸਿੰਘ ਧਾਲੀਵਾਲ, ਮੈਨੇਜਰ ਜਗਦੀਸ਼ ਸਿੰਘ, ਗੁਰਜੀਤ ਸਿੰਘ ਭੰਮੀਪੁਰਾ ਹੈ?ਡ ਗ੍ਰੰਥੀ, ਭਾਈ ਜਿੰਦਰ ਸਿੰਘ, ਪੰਚ ਰਮਨਜੀਤ ਕੌਰ, ਅਮਰਜੀਤ ਕੌਰ ਧਾਲੀਵਾਲ, ਮਨਦੀਪ ਸਿੰਘ, ਨਿਰੰਜਨ ਸਿੰਘ, ਇੰਦਰਜੀਤ ਸਿੰਘ ਇੰਦੀ, ਮਨਜੀਤ ਸਿੰਘ ਗਰੇਵਾਲ, ਪਾਲ ਸਿੰਘ ਧਾਲੀਵਾਲ, ਸੁਖਵਿੰਦਰ ਸਿੰਘ ਬਿੱਟੂ, ਕੁਲਦੀਪ ਸਿੰਘ ਟੇਲਰ, ਗੁਰਪ੍ਰੀਤ ਸਿੰਘ ਗੋਰਾ, ਬਿੱਲੂ ਸਿੰਘ, ਮਨਦੀਪ ਸਿੰਘ ਸਰੋਏ, ਸਿਕੰਦਰ ਸਿੰਘ ਸ਼ਿੰਦੋ ਆਦਿ ਹਾਜ਼ਰ ਸਨ |