20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ 'ਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸੰਬੰਧੀ ਭਾਰੀ ਉਤਸ਼ਾਹ-ਪ੍ਰਧਾਨ ਰਸੂਲਪੁਰ

ਅਜੀਤ ਡੈਸਕ 22-11-2025

ਜਗਰਾਉਂ, 21 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਬਦਲਾਅ ਦੇ ਨਾਂਅ ਸੱਤ੍ਹਾ 'ਚ ਆਈ ਆਮ ਆਦਮੀ ਪਾਰਟੀ ਦੀ ਕਾਰਗੁਜਾਰੀ ਤੋਂ ਹਰ ਵਰਗ ਦੁਖੀ ਹੈ ਅਤੇ ਲੋਕ ਪੰਜਾਬ ਦੇ ਮੌਜੂਦਾ ਹਲਾਤਾਂ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ | ਇਸੇ ਕਾਰਨ ਹੀ ਤਰਨ ਤਾਰਨ ਜ਼ਿਮਨੀ ਚੋਣ 'ਚ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲਿਆ ਹੈ | ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਭਾਵੇਂ 'ਆਪ' ਪਾਰਟੀ ਵਲੋਂ ਸਰਕਾਰੀ ਤੰਤਰ ਅਤੇ ਹੋਰ ਹੱਥਕੰਡੇ ਵਰਤ ਕੇ ਜ਼ਿਮਨੀ ਚੋਣ ਜਿੱਤ ਲਈ ਹੈ, ਪਰ ਜ਼ਿਮਨੀ ਚੋਣ 'ਚ ਅਕਾਲੀ ਦਲ ਵਲੋਂ ਸਰਕਾਰ ਨੂੰ ਸਖ਼ਤ ਟੱਕਰ ਦੇਣ ਨਾਲ ਪੂਰੇ ਪੰਜਾਬ ਦੇ ਅਕਾਲੀ ਆਗੂਆਂ ਤੇ ਵਰਕਰਾਂ 'ਚ ਉਤਸ਼ਾਹ ਭਰ ਗਿਆ ਹੈ | ਉਨ੍ਹਾਂ ਕਿਹਾ ਕਿ ਹੁਣ ਅਕਾਲੀ ਦਲ ਅਗਲੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਤਿਆਰੀਆਂ 'ਚ ਜ਼ੋਰ-ਸ਼ੋਰ ਨਾਲ ਲੱਗ ਗਿਆ ਹੈ ਤੇ ਚੋਣਾਂ ਸਬੰਧੀ ਵਰਕਰਾਂ 'ਚ ਭਾਰੀ ਉਤਸ਼ਾਹ ਹੈ | ਉਨ੍ਹਾਂ ਕਿਹਾ ਕਿ ਹਲਕਾ ਜਗਰਾਉਂ 'ਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਤੇ ਸਾਬਕਾ ਵਿਧਾਇਕ ਐੱਸ.ਆਰ. ਕਲੇਰ ਦੀ ਅਗਵਾਈ 'ਚ ਇਹ ਚੋਣਾਂ ਡੱਟ ਕੇ ਲੜੀਆਂ ਜਾਣਗੀਆਂ | ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਨੇ ਕਿਹਾ ਕਿ ਲੋਕ ਜਾਣ ਚੁੱਕੇ ਹਨ ਕਿ ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀਆਂ, ਪੰਜਾਬ ਦੇ ਹੱਕਾਂ ਦੀ ਰਾਖੀ, ਪੰਜਾਬ 'ਚ ਅਮਨ ਕਾਨੂੰਨ ਤੇ ਹਰ ਵਰਗ ਦੀ ਬਿਹਤਰੀ ਲਈ ਪੰਜਾਬ ਦੀ ਵਾਗਡੋਰ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ 'ਚ ਦੇਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਤੋਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਅਕਾਲੀ ਦਲ ਦੀ ਚੰਗੀ ਕਾਰਗੁਜਾਰੀ 2027 ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੇ ਜਿੱਤ ਦਾ ਮੁੱਢ ਬੰਨ੍ਹੇਗੀ |

ਪਿਛਲੀ ਖ਼ਬਰ ਢੈਪਈ ਨੇੜੇ ਸੜਕ ਹਾਦਸੇ 'ਚ ਮਾਂ ਅਤੇ ਪੁੱਤਰ ਦੀ ਮÏਤ, ਪਤਨੀ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਆਰੀਆ ਸਮਾਜ ਜਗਰਾਉਂ ਨੇ ਪੰਜਾਬ ਦੇ ਰਾਜਪਾਲ ਨੂੰ ਮੈਮੋਰੰਡਮ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।